Thursday, November 19, 2026
Google search engine
Homeਤਾਜ਼ਾ ਖਬਰPCS ਭਰਤੀ ’ਤੇ ਹਾਈ ਕੋਰਟ ਦੀ ਰੋਕ, 751 ਉਮੀਦਵਾਰਾਂ ਦੀ ਚੋਣ ਪ੍ਰਕਿਰਿਆ...

PCS ਭਰਤੀ ’ਤੇ ਹਾਈ ਕੋਰਟ ਦੀ ਰੋਕ, 751 ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਲਟਕੀ

PCS ਭਰਤੀ ’ਤੇ ਹਾਈ ਕੋਰਟ ਦੀ ਰੋਕ, 751 ਉਮੀਦਵਾਰਾਂ ਦੀ ਚੋਣ ਪ੍ਰਕਿਰਿਆ ਲਟਕੀ

331 ਅਸਾਮੀਆਂ ਲਈ ਹੋਣ ਵਾਲੀ ਭਰਤੀ ਦੇ ਅਗਲੇ ਪੜਾਅ ’ਤੇ ਲੱਗੀ ਰੋਕ; ਚੋਣ ਪ੍ਰਕਿਰਿਆ ’ਚ ਬੇਨਿਯਮੀਆਂ ਦੇ ਦੋਸ਼ਾਂ ’ਤੇ PPSC ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ, 16 ਦਸੰਬਰ ਨੂੰ ਮੁੜ ਹੋਵੇਗੀ ਸੁਣਵਾਈ

ਚੰਡੀਗੜ੍ਹ- ਪੰਜਾਬ ਵਿੱਚ PCS ਅਧਿਕਾਰੀਆਂ ਦੀ ਭਰਤੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਗਿਆ ਹੈ। ਅਦਾਲਤ ਨੇ ਉਮੀਦਵਾਰਾਂ ਵੱਲੋਂ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਪੰਜਾਬ ਲੋਕ ਸੇਵਾ ਕਮਿਸ਼ਨ (PPSC) ਨੂੰ ਵੱਡਾ ਝਟਕਾ ਦਿੱਤਾ ਹੈ। ਹਾਈ ਕੋਰਟ ਨੇ PCS ਮੁੱਖ ਪ੍ਰੀਖਿਆ ਦੇ ਨਤੀਜੇ ਅਤੇ ਇੰਟਰਵਿਊ ਦੀ ਅਗਲੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਇਸ ਫੈਸਲੇ ਨਾਲ 331 ਅਸਾਮੀਆਂ ਲਈ ਚੱਲ ਰਹੀ ਭਰਤੀ ਪ੍ਰਕਿਰਿਆ ਵਿਚਾਲੇ ਹੀ ਰੁਕ ਗਈ ਹੈ।

ਦੱਸਣਯੋਗ ਹੈ ਕਿ PCS ਦੀ ਮੁੱਖ ਪ੍ਰੀਖਿਆ ਅਪ੍ਰੈਲ 2026 ਵਿੱਚ ਕਰਵਾਈ ਗਈ ਸੀ ਅਤੇ ਇਸ ਦਾ ਨਤੀਜਾ 4 ਨਵੰਬਰ ਨੂੰ ਐਲਾਨਿਆ ਗਿਆ ਸੀ। ਨਤੀਜੇ ਦੇ ਆਧਾਰ ’ਤੇ 751 ਉਮੀਦਵਾਰਾਂ ਨੂੰ ਇੰਟਰਵਿਊ ਲਈ ਯੋਗ ਐਲਾਨਿਆ ਗਿਆ ਸੀ। ਹੁਣ ਅਦਾਲਤ ਦੇ ਹੁਕਮਾਂ ਤੋਂ ਬਾਅਦ ਇਨ੍ਹਾਂ ਉਮੀਦਵਾਰਾਂ ਨੂੰ ਅਗਲੇ ਪੜਾਅ ਲਈ ਉਡੀਕ ਕਰਨੀ ਪਵੇਗੀ।

16 ਦਸੰਬਰ ਤੱਕ ਭਰਤੀ ਪ੍ਰਕਿਰਿਆ ’ਤੇ ਰੋਕ

ਹਾਈ ਕੋਰਟ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 16 ਦਸੰਬਰ 2026 ਦੀ ਤਾਰੀਖ ਨਿਰਧਾਰਤ ਕੀਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਅਗਲੀ ਸੁਣਵਾਈ ਤੱਕ ਮੁੱਖ ਪ੍ਰੀਖਿਆ ਦੇ ਨਤੀਜਿਆਂ ਅਤੇ ਇੰਟਰਵਿਊ ਦੀ ਪ੍ਰਕਿਰਿਆ ਸਬੰਧੀ ਰੋਕ ਜਾਰੀ ਰਹੇਗੀ। ਹੁਣ ਅਗਲੀ ਸੁਣਵਾਈ ਦੌਰਾਨ ਹੀ ਭਰਤੀ ਦੇ ਭਵਿੱਖ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ।

PPSC ਨੂੰ ਸਾਰੇ ਦਸਤਾਵੇਜ਼ ਪੇਸ਼ ਕਰਨ ਦੇ ਨਿਰਦੇਸ਼

ਅਦਾਲਤ ਨੇ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਭਰਤੀ ਪ੍ਰਕਿਰਿਆ ਨਾਲ ਜੁੜਿਆ ਪੂਰਾ ਰਿਕਾਰਡ ਅਤੇ ਲੋੜੀਂਦੇ ਦਸਤਾਵੇਜ਼ ਅਗਲੀ ਸੁਣਵਾਈ ਮੌਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਜਾਣਕਾਰੀ ਮੁਤਾਬਕ ਪਿਛਲੀ ਸੁਣਵਾਈ ਦੌਰਾਨ ਕਮਿਸ਼ਨ ਨੇ ਰਿਕਾਰਡ ਪੇਸ਼ ਕਰਨ ਲਈ ਹੋਰ ਸਮਾਂ ਮੰਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ 19 ਨਵੰਬਰ ਦੀ ਤਾਰੀਖ ਤੈਅ ਕੀਤੀ ਸੀ, ਪਰ ਹੁਣ ਮਾਮਲੇ ਵਿੱਚ ਅਹਿਮ ਹੁਕਮ ਜਾਰੀ ਕਰਦਿਆਂ ਚੋਣ ਪ੍ਰਕਿਰਿਆ ’ਤੇ ਰੋਕ ਲਗਾ ਦਿੱਤੀ ਹੈ।

ਉਮੀਦਵਾਰਾਂ ਨੇ ਚੋਣ ਪ੍ਰਕਿਰਿਆ ’ਚ ਚੁੱਕੇ ਸਵਾਲ

ਪਟੀਸ਼ਨ ਦਾਇਰ ਕਰਨ ਵਾਲੇ ਉਮੀਦਵਾਰਾਂ ਨੇ ਮੁੱਖ ਪ੍ਰੀਖਿਆ ਦੇ ਨਤੀਜਿਆਂ ਅਤੇ ਚੋਣ ਪ੍ਰਕਿਰਿਆ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲਗਾਏ ਹਨ। ਪਟੀਸ਼ਨਕਰਤਾਵਾਂ ਦਾ ਕਹਿਣਾ ਹੈ ਕਿ ਕੁਝ ਉਮੀਦਵਾਰਾਂ ਨੂੰ ਇੱਕ ਤੋਂ ਵੱਧ ਰੋਲ ਨੰਬਰ ਜਾਰੀ ਕੀਤੇ ਗਏ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਇੱਕੋ ਪ੍ਰੀਖਿਆ ਕੇਂਦਰ ਜਾਂ ਹਾਲ ਵਿੱਚੋਂ 10 ਤੋਂ 11 ਉਮੀਦਵਾਰ ਇੰਟਰਵਿਊ ਲਈ ਚੁਣੇ ਗਏ ਹਨ।

ਪਟੀਸ਼ਨ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਇੰਟਰਵਿਊ ਲਈ ਚੁਣੇ ਗਏ ਕੁੱਲ ਉਮੀਦਵਾਰਾਂ ਵਿੱਚੋਂ ਕਰੀਬ 24 ਫ਼ੀਸਦੀ ਇੱਕੋ ਪ੍ਰੀਖਿਆ ਕੇਂਦਰ ਨਾਲ ਸਬੰਧਤ ਸਨ। ਇਸ ਦੇ ਨਾਲ ਹੀ ਨਤੀਜਿਆਂ ਵਿੱਚ ਕਥਿਤ ਤੌਰ ’ਤੇ ਇੱਕ ਖਾਸ ਲੜੀਵਾਰ ਪੈਟਰਨ ਹੋਣ ਦੇ ਇਲਜ਼ਾਮ ਵੀ ਲਗਾਏ ਗਏ ਹਨ।

ਹੁਣ ਹਾਈ ਕੋਰਟ ਵੱਲੋਂ PPSC ਤੋਂ ਰਿਕਾਰਡ ਮੰਗੇ ਜਾਣ ਤੋਂ ਬਾਅਦ ਸਾਰਿਆਂ ਦੀਆਂ ਨਜ਼ਰਾਂ 16 ਦਸੰਬਰ ਨੂੰ ਹੋਣ ਵਾਲੀ ਸੁਣਵਾਈ ’ਤੇ ਟਿਕੀਆਂ ਹੋਈਆਂ ਹਨ। ਇਸ ਦੌਰਾਨ ਕਮਿਸ਼ਨ ਵੱਲੋਂ ਪੇਸ਼ ਕੀਤੇ ਜਾਣ ਵਾਲੇ ਦਸਤਾਵੇਜ਼ਾਂ ਦੇ ਆਧਾਰ ’ਤੇ ਚੋਣ ਪ੍ਰਕਿਰਿਆ ਨੂੰ ਲੈ ਕੇ ਉੱਠੇ ਸਵਾਲਾਂ ’ਤੇ ਅਗਲੀ ਕਾਰਵਾਈ ਹੋ ਸਕਦੀ ਹੈ।

-(ਪੀਟੀਸੀ ਨਿਊਜ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments