Petrol and diesel: ਕੇਂਦਰ ਸਰਕਾਰ ਨੇ ਆਮ ਲੋਕਾਂ ਨੂੰ ਦਿੱਤਾ ਵੱਡਾ ਝਟਕਾ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤਾ ਵਾਧਾ
Petrol and diesel: ਕੇਂਦਰ ਸਰਕਾਰ ਨੇ ਸੋਮਵਾਰ (7 ਅਪ੍ਰੈਲ 2025) ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਗਿਆ ਹੈ।

ਦਿੱਲੀ- ਕੇਂਦਰ ਸਰਕਾਰ ਨੇ ਸੋਮਵਾਰ (7 ਅਪ੍ਰੈਲ 2025) ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦਾ ਵਾਧਾ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਟੈਰਿਫ ਯੁੱਧ ਕਾਰਨ ਸੋਮਵਾਰ ਸਵੇਰੇ ਸ਼ੇਅਰ ਬਾਜ਼ਾਰ ਵਿੱਚ ਹਫੜਾ-ਦਫੜੀ ਮਚ ਗਈ। ਸ਼ੇਅਰ ਬਾਜ਼ਾਰ ਵਿੱਚ ਸੈਂਸੈਕਸ ਤਿੰਨ ਹਜ਼ਾਰ ਅੰਕਾਂ ਤੋਂ ਵੱਧ ਡਿੱਗ ਗਿਆ।
ਦਰਅਸਲ, ਭਾਰਤ ਵਿੱਚ, ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਕੇਂਦਰ ਸਰਕਾਰ ਦੁਆਰਾ ਲਗਾਈ ਗਈ ਇੱਕ ਟੈਕਸ ਹੈ, ਜੋ ਕਿ ਤੇਲ ਦੀ ਕੀਮਤ ਦਾ ਇੱਕ ਵੱਡਾ ਹਿੱਸਾ ਹੈ। ਇਸ ਵੇਲੇ ਪੈਟਰੋਲ ‘ਤੇ ਐਕਸਾਈਜ਼ ਡਿਊਟੀ 19.90 ਰੁਪਏ ਪ੍ਰਤੀ ਲੀਟਰ ਹੈ। ਡੀਜ਼ਲ ‘ਤੇ ਐਕਸਾਈਜ਼ ਡਿਊਟੀ ਲਗਭਗ 15.80 ਰੁਪਏ ਪ੍ਰਤੀ ਲੀਟਰ ਹੈ। ਜ਼ਿਕਰਯੋਗ ਹੈ ਕਿ 2014 ਵਿੱਚ ਪੈਟਰੋਲ ‘ਤੇ ਐਕਸਾਈਜ਼ ਡਿਊਟੀ 9.48 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਤੇ 3.56 ਰੁਪਏ ਪ੍ਰਤੀ ਲੀਟਰ ਸੀ, ਜਿਸ ਨੂੰ ਬਾਅਦ ਵਿੱਚ ਕਈ ਵਾਰ ਵਧਾਇਆ ਗਿਆ ਸੀ।
ਸਾਲ 2021 ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ₹ 27.90 ਅਤੇ ₹ 21.80 ਪ੍ਰਤੀ ਲੀਟਰ ਸੀ। ਮਈ 2022 ਵਿੱਚ, ਕੇਂਦਰ ਸਰਕਾਰ ਨੇ ਰਾਹਤ ਵਜੋਂ ਪੈਟਰੋਲ ਦੀਆਂ ਕੀਮਤਾਂ ਵਿੱਚ 8 ਰੁਪਏ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 6 ਰੁਪਏ ਦੀ ਕਟੌਤੀ ਕੀਤੀ ਸੀ, ਜਿਸ ਤੋਂ ਬਾਅਦ ਇਹ ਦਰਾਂ ਲਾਗੂ ਹੋ ਗਈਆਂ। ਇਸ ਵੇਲੇ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਮੂਲ ਕੀਮਤ ਲਗਭਗ 32 ਰੁਪਏ ਹੈ। ਕੇਂਦਰ ਸਰਕਾਰ ਇਸ ‘ਤੇ ਐਕਸਾਈਜ਼ ਡਿਊਟੀ ਵਜੋਂ 33 ਰੁਪਏ ਵਸੂਲ ਰਹੀ ਹੈ ਅਤੇ ਬਾਅਦ ਵਿੱਚ ਵੱਖ-ਵੱਖ ਰਾਜ ਸਰਕਾਰਾਂ ਆਪਣੇ ਹਿਸਾਬ ਨਾਲ ਵੈਟ ਅਤੇ ਸੈੱਸ ਵਸੂਲਦੀਆਂ ਹਨ, ਜਿਸ ਕਾਰਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਤਿੰਨ ਗੁਣਾ ਤੱਕ ਵੱਧ ਜਾਂਦੀਆਂ ਹਨ।
ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ₹ 104.21 ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ ₹ 103.94 ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ, ਚੇਨਈ ਵਿੱਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਹੈ। ਜੇਕਰ ਅਸੀਂ ਡੀਜ਼ਲ ਦੀ ਗੱਲ ਕਰੀਏ ਤਾਂ ਨਵੀਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ 87.62 ਰੁਪਏ ਹੈ। ਇਸ ਦੇ ਨਾਲ ਹੀ, ਮੁੰਬਈ ਵਿੱਚ ਡੀਜ਼ਲ ਦੀ ਕੀਮਤ 92.15 ਰੁਪਏ ਹੈ। ਕੋਲਕਾਤਾ ਵਿੱਚ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ ਅਤੇ ਚੇਨਈ ਵਿੱਚ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।
ਇਹ ਵੀ ਪੜੋ- World Health Day 2025: ‘ਵਿਸ਼ਵ ਸਿਹਤ ਦਿਵਸ’ ਕਿਉਂ ਮਨਾਇਆ ਜਾਂਦਾ ਹੈ, ਆਪਣੀ ਸਿਹਤ ਦਾ ਧਿਆਨ ਕਿਵੇਂ ਰੱਖਣਾ ਹੈ
ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ ₹ 104.21 ਹੈ। ਕੋਲਕਾਤਾ ਵਿੱਚ ਪੈਟਰੋਲ ਦੀ ਕੀਮਤ ₹ 103.94 ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ, ਚੇਨਈ ਵਿੱਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਹੈ। ਜੇਕਰ ਅਸੀਂ ਡੀਜ਼ਲ ਦੀ ਗੱਲ ਕਰੀਏ ਤਾਂ ਨਵੀਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ 87.62 ਰੁਪਏ ਹੈ। ਇਸ ਦੇ ਨਾਲ ਹੀ, ਮੁੰਬਈ ਵਿੱਚ ਡੀਜ਼ਲ ਦੀ ਕੀਮਤ 92.15 ਰੁਪਏ ਹੈ। ਕੋਲਕਾਤਾ ਵਿੱਚ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ ਅਤੇ ਚੇਨਈ ਵਿੱਚ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।