Friday, July 31, 2026
Google search engine
HomeਅਪਰਾਧPM ਮੋਦੀ ਦੀ ਕਥਿਤ 'ਮੋਰਫਡ' ਵੀਡੀਓ ਮਾਮਲੇ 'ਚ ਵੱਡੀ ਕਾਰਵਾਈ, ਮੈਟਾ ਇੰਡੀਆ...

PM ਮੋਦੀ ਦੀ ਕਥਿਤ ‘ਮੋਰਫਡ’ ਵੀਡੀਓ ਮਾਮਲੇ ‘ਚ ਵੱਡੀ ਕਾਰਵਾਈ, ਮੈਟਾ ਇੰਡੀਆ ਦੇ ਮੁਖੀ ਸਮੇਤ ਕਈਆਂ ਖ਼ਿਲਾਫ਼ ਕੇਸ ਦਰਜ

PM ਮੋਦੀ ਦੀ ਕਥਿਤ ‘ਮੋਰਫਡ’ ਵੀਡੀਓ ਮਾਮਲੇ ‘ਚ ਵੱਡੀ ਕਾਰਵਾਈ, ਮੈਟਾ ਇੰਡੀਆ ਦੇ ਮੁਖੀ ਸਮੇਤ ਕਈਆਂ ਖ਼ਿਲਾਫ਼ ਕੇਸ ਦਰਜ

ਹੈਦਰਾਬਾਦ

ਬਿਊਰੋ ਰਿਪੋਰਟ

ਦਿੱਲੀ ਵਿੱਚ ਸੀ.ਜੇ.ਪੀ. (ਕਾਕਰੋਚ ਜਨਤਾ ਪਾਰਟੀ) ਦੇ ਪ੍ਰਦਰਸ਼ਨਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸੰਬੰਧਿਤ ਕਥਿਤ ਤੌਰ ‘ਤੇ ਬਦਲੀਆਂ (Morphed) ਅਤੇ ਇਤਰਾਜ਼ਯੋਗ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਦੇ ਮਾਮਲੇ ਵਿੱਚ ਹੈਦਰਾਬਾਦ ਸਾਈਬਰ ਕ੍ਰਾਈਮ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਮੈਟਾ ਇੰਡੀਆ ਦੇ ਮੁਖੀ ਅਰੁਣ ਸ਼੍ਰੀਨਿਵਾਸ ਸਮੇਤ ਕਈ ਫੇਸਬੁੱਕ ਅਤੇ ਇੰਸਟਾਗ੍ਰਾਮ ਅਕਾਊਂਟ ਚਲਾਉਣ ਵਾਲਿਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਹੈ। ਇਹ ਕਾਰਵਾਈ ਭਾਜਪਾ ਵਰਕਰ ਟੀ. ਸਾਈਕਿਰਨ ਗੌੜ ਅਤੇ ਕਾਰੋਬਾਰੀ ਐੱਸ. ਅਰਵਿੰਦ ਰੈੱਡੀ ਵੱਲੋਂ ਦਿੱਤੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਕੀਤੀ ਗਈ ਹੈ।

ਸ਼ਿਕਾਇਤਾਂ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਅਤੇ ਡਿਜੀਟਲ ਐਡੀਟਿੰਗ ਦੀ ਵਰਤੋਂ ਕਰਕੇ ਪ੍ਰਧਾਨ ਮੰਤਰੀ ਨਾਲ ਸੰਬੰਧਿਤ ਕਥਿਤ ਅਸ਼ਲੀਲ, ਭ੍ਰਮਕ ਅਤੇ ਅਪਮਾਨਜਨਕ ਤਸਵੀਰਾਂ ਅਤੇ ਵੀਡੀਓਜ਼ ਤਿਆਰ ਕਰਕੇ ਵਾਇਰਲ ਕੀਤੀਆਂ ਗਈਆਂ। ਸ਼ਿਕਾਇਤਕਰਤਾਵਾਂ ਦਾ ਕਹਿਣਾ ਹੈ ਕਿ ਅਜਿਹੀ ਸਮੱਗਰੀ ਨਾਲ ਸਮਾਜਿਕ ਸਦਭਾਵਨਾ ਅਤੇ ਕਾਨੂੰਨ-ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ। ਇਸ ਦੇ ਨਾਲ ਹੀ ਮੈਟਾ ‘ਤੇ ਸਮੇਂ ਸਿਰ ਵਿਵਾਦਤ ਸਮੱਗਰੀ ਨਾ ਹਟਾਉਣ ਦੇ ਦੋਸ਼ ਵੀ ਲਗਾਏ ਗਏ ਹਨ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਪ੍ਰਧਾਨ ਮੰਤਰੀ ਦੇ ਅਧਿਕਾਰਤ ਫੇਸਬੁੱਕ ਪੇਜ ਤੋਂ ਸਾਂਝੀ ਕੀਤੀ ਇੱਕ ਵੀਡੀਓ ਨੂੰ ਮੈਟਾ ਨੇ ਕੁਝ ਸਮੇਂ ਲਈ ਬਲੌਕ ਕਰ ਦਿੱਤਾ ਸੀ, ਜਿਸ ਨੂੰ ਲੈ ਕੇ ਕੇਂਦਰ ਸਰਕਾਰ ਨੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ। ਸਰਕਾਰੀ ਇਤਰਾਜ਼ ਤੋਂ ਬਾਅਦ ਮੈਟਾ ਨੇ ਭਰੋਸਾ ਦਿੱਤਾ ਕਿ ਉਹ ਵੀ.ਆਈ.ਪੀ. (VIP) ਅਤੇ ਹੋਰ ਸੰਵੇਦਨਸ਼ੀਲ ਖਾਤਿਆਂ ਲਈ ਨਵੇਂ ਸੁਰੱਖਿਆ ਪ੍ਰਬੰਧ ਲਾਗੂ ਕਰੇਗਾ। ਕੰਪਨੀ ਅਨੁਸਾਰ ਭਵਿੱਖ ਵਿੱਚ ਅਜਿਹੀਆਂ ਪੋਸਟਾਂ ਦੀ ਨਿਗਰਾਨੀ ਅਤੇ ਸਮੀਖਿਆ ਸੀਨੀਅਰ ਅਧਿਕਾਰੀਆਂ ਦੀ ਦੇਖ-ਰੇਖ ਹੇਠ ਕੀਤੀ ਜਾਵੇਗੀ।

-(ਬਾਬੂਸ਼ਾਹੀ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments