Friday, July 17, 2026
Google search engine
Homeਤਾਜ਼ਾ ਖਬਰPM ਮੋਦੀ ਨੇ ਜਲੰਧਰ ਤੋਂ ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, ₹5,470...

PM ਮੋਦੀ ਨੇ ਜਲੰਧਰ ਤੋਂ ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, ₹5,470 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ

PM ਮੋਦੀ ਨੇ ਜਲੰਧਰ ਤੋਂ ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, ₹5,470 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਦਿੱਤੀ ਸੌਗਾਤ

ਪ੍ਰਧਾਨ ਮੰਤਰੀ ਦੇ ਜਲੰਧਰ ਪਹੁੰਚਣ ‘ਤੇ ਭੰਗੜੇ ਨਾਲ ਰਵਾਇਤੀ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਜਦੋਂ ਉਹ ਮੰਚ ‘ਤੇ ਸੰਬੋਧਨ ਕਰਨ ਪਹੁੰਚੇ ਤਾਂ ਉਨ੍ਹਾਂ ਨੇ ਕਿਸਾਨਾਂ ਦੀ ਪਛਾਣ ਮੰਨੀ ਜਾਂਦੀ ਹਰੇ ਰੰਗ ਦੀ ਪੱਗ ਵੀ ਸਜਾਈ ਹੋਈ ਸੀ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।

ਜਲੰਧਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੌਰੇ ਦੌਰਾਨ ਜਲੰਧਰ ਵਿੱਚ ਕਈ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਲਗਭਗ 5,470 ਕਰੋੜ ਰੁਪਏ ਦੀਆਂ ਵਿਕਾਸ ਯੋਜਨਾਵਾਂ ਲੋਕਾਂ ਨੂੰ ਸਮਰਪਿਤ ਕੀਤੀਆਂ। ਇਸ ਤੋਂ ਇਲਾਵਾ ਉਨ੍ਹਾਂ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਦੇ ਸੀਰ ਗੋਵਰਧਨਪੁਰ ਤੱਕ ਚੱਲਣ ਵਾਲੀ ਨਵੀਂ ਐਕਸਪ੍ਰੈਸ ਟ੍ਰੇਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਜਲੰਧਰ ਰੇਲਵੇ ਸਟੇਸ਼ਨ ‘ਤੇ ਪਹੁੰਚਣ ਉਪਰੰਤ ਪ੍ਰਧਾਨ ਮੰਤਰੀ ਨੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਯਾਤਰੀਆਂ ਦਾ ਹੱਥ ਹਿਲਾ ਕੇ ਅਭਿਨੰਦਨ ਸਵੀਕਾਰ ਕੀਤਾ। ਇਸ ਤੋਂ ਬਾਅਦ ਉਹ ਟ੍ਰੇਨ ਵਿੱਚ ਸਵਾਰ ਹੋ ਕੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਮਿਲੇ। ਇਸ ਸਮਾਗਮ ਵਿੱਚ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੀ ਮੌਜੂਦ ਰਹੇ, ਜਦਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਜ਼ਰ ਨਹੀਂ ਸਨ।

ਪ੍ਰਧਾਨ ਮੰਤਰੀ ਦੇ ਜਲੰਧਰ ਪਹੁੰਚਣ ‘ਤੇ ਭੰਗੜੇ ਨਾਲ ਰਵਾਇਤੀ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਜਦੋਂ ਉਹ ਮੰਚ ‘ਤੇ ਸੰਬੋਧਨ ਕਰਨ ਪਹੁੰਚੇ ਤਾਂ ਉਨ੍ਹਾਂ ਨੇ ਕਿਸਾਨਾਂ ਦੀ ਪਛਾਣ ਮੰਨੀ ਜਾਂਦੀ ਹਰੇ ਰੰਗ ਦੀ ਪੱਗ ਵੀ ਸਜਾਈ ਹੋਈ ਸੀ, ਜਿਸ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚਿਆ।

ਆਪਣੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਨਾਲ ਕਿਸੇ ਵੀ ਤਰ੍ਹਾਂ ਦਾ ਵਿਤਕਰਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਪਹਿਲਾਂ ਰੇਲਵੇ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਪਰ ਹੁਣ ਦੇਸ਼ ਭਰ ਵਿੱਚ ਤੇਜ਼ੀ ਨਾਲ ਰੇਲਵੇ ਢਾਂਚੇ ਦਾ ਆਧੁਨਿਕੀਕਰਨ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ 1,300 ਤੋਂ ਵੱਧ ਰੇਲਵੇ ਸਟੇਸ਼ਨਾਂ ਨੂੰ ਨਵੇਂ ਰੂਪ ਵਿੱਚ ਵਿਕਸਤ ਕੀਤਾ ਜਾ ਰਿਹਾ ਹੈ।

ਮੋਦੀ ਨੇ ਕਿਹਾ ਕਿ ਜਲੰਧਰ ਕੈਂਟ ਰੇਲਵੇ ਸਟੇਸ਼ਨ ਨੂੰ ਸ਼ਹਿਰ ਦੀ ਖੇਡਾਂ ਵਾਲੀ ਪਛਾਣ ਮੁਤਾਬਕ ਤਿਆਰ ਕੀਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਹੋਰ ਸਟੇਸ਼ਨਾਂ ਨੂੰ ਵੀ ਸਥਾਨਕ ਇਤਿਹਾਸ, ਧਾਰਮਿਕ ਵਿਰਾਸਤ ਅਤੇ ਸੱਭਿਆਚਾਰ ਦੇ ਅਨੁਸਾਰ ਨਵਾਂ ਰੂਪ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਸਥਾਨਕ ਕਾਰੀਗਰਾਂ, ਸਵੈ-ਸਹਾਇਤਾ ਸਮੂਹਾਂ ਅਤੇ ਛੋਟੇ ਕਾਰੋਬਾਰੀਆਂ ਨੂੰ ਵੀ ਨਵੇਂ ਰੁਜ਼ਗਾਰ ਦੇ ਮੌਕੇ ਮਿਲਣਗੇ।

ਪ੍ਰਧਾਨ ਮੰਤਰੀ ਨੇ ‘ਸਵੱਛਤਾ ਸੇ ਸਵਾਗਤ’ ਮੁਹਿੰਮ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮਹਾਨ ਆਜ਼ਾਦੀ ਸੰਗਰਾਮੀ ਸਰਦਾਰ ਤੇਜਾ ਸਿੰਘ ਸਮੁੰਦਰੀ ਨੂੰ ਉਨ੍ਹਾਂ ਦੇ 100ਵੇਂ ਸ਼ਹੀਦੀ ਦਿਵਸ ਮੌਕੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗੁਰੂਆਂ ਅਤੇ ਮਹਾਨ ਸ਼ਖ਼ਸੀਅਤਾਂ ਦਾ ਸਨਮਾਨ ਕਰਦਿਆਂ ਆਦਮਪੁਰ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਮਹਾਰਾਜ ਅਤੇ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਮ ‘ਤੇ ਰੱਖਿਆ ਹੈ। ਉਨ੍ਹਾਂ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਨੂੰ ਵੀ ਯਾਦਗਾਰ ਦੱਸਿਆ ਅਤੇ ਉਨ੍ਹਾਂ ਨੂੰ ਮਿਲੇ ਪਦਮ ਸ਼੍ਰੀ ਸਨਮਾਨ ਲਈ ਵਧਾਈ ਦਿੱਤੀ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments