Wednesday, May 13, 2026
Google search engine
Homeਤਾਜ਼ਾ ਖਬਰPSEB 12ਵੀਂ ਦੇ ਨਤੀਜੇ ਐਲਾਨੇ, ਟਾਪ-3 ਸਥਾਨਾਂ ‘ਤੇ ਲੜਕੀਆਂ ਦਾ ਕਬਜ਼ਾ

PSEB 12ਵੀਂ ਦੇ ਨਤੀਜੇ ਐਲਾਨੇ, ਟਾਪ-3 ਸਥਾਨਾਂ ‘ਤੇ ਲੜਕੀਆਂ ਦਾ ਕਬਜ਼ਾ

ਇਸ ਸਾਲ ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 2,65,417 ਵਿਦਿਆਰਥੀਆਂ ਨੇ ਭਾਗ ਲਿਆ ਸੀ। ਇਨ੍ਹਾਂ ਵਿੱਚੋਂ 2,42,755 ਵਿਦਿਆਰਥੀ ਸਫ਼ਲ ਘੋਸ਼ਿਤ ਕੀਤੇ ਗਏ ਹਨ

ਮੋਹਾਲੀ
ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਦੇ ਨਤੀਜਿਆਂ ਵਿੱਚ ਵੀ ਲੜਕੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਟਾਪਰ ਸੂਚੀ ਵਿੱਚ ਆਪਣਾ ਦਬਦਬਾ ਬਣਾਈ ਰੱਖਿਆ ਹੈ। ਮਾਨਸਾ ਦੀ ਸੁਪਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਲੁਧਿਆਣਾ ਦੀ ਸੁਹਾਨੀ ਚੌਹਾਨ ਦੂਜੇ ਅਤੇ ਦਿਵਾਂਸ਼ੀ ਤੀਜੇ ਸਥਾਨ ‘ਤੇ ਰਹੀ ਹੈ। ਤਿੰਨਾਂ ਹੀ ਵਿਦਿਆਰਥਣਾਂ ਨੇ 500 ਵਿੱਚੋਂ ਪੂਰੇ 500 ਅੰਕ ਪ੍ਰਾਪਤ ਕਰਕੇ 100 ਫ਼ੀਸਦੀ ਨਤੀਜਾ ਦਰਜ ਕੀਤਾ ਹੈ।

ਕੁੱਲ ਨਤੀਜਾ ਅਤੇ ਪਾਸ ਦਰ
ਇਸ ਸਾਲ ਪੰਜਾਬ ਬੋਰਡ ਦੀ 12ਵੀਂ ਜਮਾਤ ਦੀ ਪ੍ਰੀਖਿਆ ਵਿੱਚ ਕੁੱਲ 2,65,417 ਵਿਦਿਆਰਥੀਆਂ ਨੇ ਭਾਗ ਲਿਆ ਸੀ। ਇਨ੍ਹਾਂ ਵਿੱਚੋਂ 2,42,755 ਵਿਦਿਆਰਥੀ ਸਫ਼ਲ ਘੋਸ਼ਿਤ ਕੀਤੇ ਗਏ ਹਨ। ਬੋਰਡ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਸ ਵਾਰ ਕੁੱਲ ਪਾਸ ਫ਼ੀਸਦੀ 91.46 ਰਹੀ ਹੈ, ਜੋ ਕਿ ਕਾਫ਼ੀ ਸੰਤੋਸ਼ਜਨਕ ਮੰਨੀ ਜਾ ਰਹੀ ਹੈ।

ਲੜਕੀਆਂ ਦਾ ਪ੍ਰਦਰਸ਼ਨ ਰਿਹਾ ਬਿਹਤਰ
ਲਿੰਗ ਅਧਾਰਿਤ ਨਤੀਜਿਆਂ ਵਿੱਚ ਲੜਕੀਆਂ ਨੇ ਇੱਕ ਵਾਰ ਫਿਰ ਲੜਕਿਆਂ ਨਾਲੋਂ ਵਧੀਆ ਪ੍ਰਦਰਸ਼ਨ ਕੀਤਾ ਹੈ। ਲੜਕੀਆਂ ਦੀ ਪਾਸ ਫ਼ੀਸਦੀ 94.73 ਦਰਜ ਕੀਤੀ ਗਈ ਹੈ। ਇਸ ਸਾਲ 1,25,695 ਲੜਕੀਆਂ ਨੇ ਪ੍ਰੀਖਿਆ ਦਿੱਤੀ ਸੀ ਅਤੇ ਇਨ੍ਹਾਂ ਵਿੱਚੋਂ 1,19,073 ਵਿਦਿਆਰਥਣਾਂ ਪਾਸ ਹੋਈਆਂ ਹਨ। ਦੂਜੇ ਪਾਸੇ 1,39,716 ਲੜਕਿਆਂ ਨੇ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ 1,23,676 ਵਿਦਿਆਰਥੀ ਸਫ਼ਲ ਰਹੇ। ਲੜਕਿਆਂ ਦੀ ਪਾਸ ਫ਼ੀਸਦੀ 88.52 ਰਹੀ ਹੈ। ਟ੍ਰਾਂਸਜੈਂਡਰ ਵਰਗ ਦੇ 6 ਵਿਦਿਆਰਥੀਆਂ ਨੇ ਵੀ ਪ੍ਰੀਖਿਆ ਪਾਸ ਕਰਕੇ 100 ਫ਼ੀਸਦੀ ਨਤੀਜਾ ਦਰਜ ਕੀਤਾ ਹੈ।

ਪੇਂਡੂ ਖੇਤਰਾਂ ਦੇ ਵਿਦਿਆਰਥੀ ਰਹੇ ਅੱਗੇ
ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਨਤੀਜਿਆਂ ਵਿੱਚ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਨੇ ਹਲਕਾ ਬਿਹਤਰ ਪ੍ਰਦਰਸ਼ਨ ਕੀਤਾ ਹੈ। ਸ਼ਹਿਰੀ ਖੇਤਰਾਂ ਵਿੱਚ ਪਾਸ ਫ਼ੀਸਦੀ 91.24 ਰਹੀ ਹੈ। ਇੱਥੇ ਕੁੱਲ 1,16,388 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 1,06,196 ਪਾਸ ਹੋਏ ਹਨ। ਦੂਜੇ ਪਾਸੇ ਪੇਂਡੂ ਖੇਤਰਾਂ ਵਿੱਚ 1,49,029 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ 1,36,559 ਵਿਦਿਆਰਥੀ ਸਫ਼ਲ ਰਹੇ। ਪੇਂਡੂ ਖੇਤਰਾਂ ਦੀ ਕੁੱਲ ਪਾਸ ਫ਼ੀਸਦੀ 91.63 ਦਰਜ ਕੀਤੀ ਗਈ ਹੈ, ਜੋ ਸ਼ਹਿਰੀ ਖੇਤਰਾਂ ਨਾਲੋਂ ਕੁਝ ਵੱਧ ਰਹੀ।

-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments