Punjab Weather : ਪੰਜਾਬ ਦੇ ਵਿੱਚ ਭਿਆਨਕ ਗਰਮੀ ਦੇ ਕਹਿਰ ਦਾ ਅਲਰਟ ਕੀਤਾ ਜਾਰੀ, ਤਾਪਮਾਨ ਪਹੁੰਚਿਆ 41.3 ਡਿਗਰੀ ਤੱਕ
Punjab Weather : ਪੰਜਾਬ ਦੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਦੇ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਹੈ ਅਤੇ ਇਹ ਆਮ ਦੇ ਨਾਲੋਂ 3.5 ਡਿਗਰੀ ਵੱਧ ਹੈ ਅਤੇ ਪਟਿਆਲਾ ਦੇ ਵਿੱਚ ਤਾਂ ਸਭ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕਰ ਦਿੱਤਾ ਗਿਆ ਹੈ। ਪੰਜਾਬ ਦੇ ਵਿੱਚ ਗਰਮੀ ਦੀ ਹੁਣ ਚੇਤਾਵਨੀ ਦੇ ਦਿੱਤੀ ਗਈ ਹੈ। ਮੌਸਮ ਵਿਭਾਗ ਨੇ 30 ਅਪ੍ਰੈਲ ਤੋਂ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।

ਚੰਡੀਗੜ੍ਹ- ਸੂਬੇ ਵਿੱਚ ਗਰਮੀ ਫਿਰ ਵੱਧ ਗਈ ਹੈ। ਆਉਣ ਵਾਲੇ ਦਿਨਾਂ ਵਿੱਚ ਗਰਮੀ ਆਪਣਾ ਭਿਆਨਕ ਰੂਪ ਦਿਖਾਏਗੀ। ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.7 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਇਹ ਆਮ ਦੇ ਨਾਲੋਂ 3.5 ਡਿਗਰੀ ਦੇ ਵੱਧ ਹੈ ਅਤੇ ਇਸ ਨੂੰ ਮੌਸਮ ਵਿਭਾਗ ਨੇ ਵੀ “ਆਮ ਨਾਲੋਂ ਬਹੁਤ ਜ਼ਿਆਦਾ” ਦੱਸਿਆ ਦਿੱਤਾ ਹੈ। ਪਟਿਆਲਾ ਸ਼ਰਿਹ ਦੇ ਵਿੱਚ ਤਾਂ ਸਭ ਤੋਂ ਵੱਧ ਤਾਪਮਾਨ 41.3 ਡਿਗਰੀ ਸੈਲਸੀਅਸ ਦਰਜ ਕਰ ਦਿੱਤਾ ਗਿਆ ਹੈ ਜੋ ਕਿ ਬਹੂਤ ਜਿਆਦਾ ਹੈ।
ਭਾਰਤੀ ਮੌਸਮ ਵਿਭਾਗ, ਚੰਡੀਗੜ੍ਹ ਵੱਲੋਂ ਜਾਰੀ ਪੰਜ ਦਿਨਾਂ ਦੀ ਭਵਿੱਖਬਾਣੀ ਅਨੁਸਾਰ, ਆਉਣ ਵਾਲੇ ਦਿਨਾਂ ਵਿੱਚ ਕਈ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਆ ਸਕਦੀ ਹੈ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਗਰਮੀ ਦੀ ਲਹਿਰ ਦਾ ਅਲਰਟ ਜਾਰੀ
ਬਠਿੰਡਾ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਫਾਜ਼ਿਲਕਾ, ਸੰਗਰੂਰ ਦੇ ਵਿੱਚ ਹੀਟਵੇਵ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- CM Bhagwant Maan Big Announcement : ਸੀਐਮ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਹੁਣ ਸਰਪੰਚਾਂ ਨੂੰ ਮਿਲੇਗੀ 2 ਹਜ਼ਾਰ ਰੁਪਏ ਤਨਖਾਹ
ਦੱਖਣ-ਪੱਛਮੀ ਪੰਜਾਬ ਦੇ ਕਈ ਹਿੱਸਿਆਂ, ਜਿਨ੍ਹਾਂ ਵਿੱਚ ਬਠਿੰਡਾ, ਫਾਜ਼ਿਲਕਾ, ਮੁਕਤਸਰ, ਫਿਰੋਜ਼ਪੁਰ, ਮਾਨਸਾ, ਸੰਗਰੂਰ, ਬਰਨਾਲਾ ਸ਼ਾਮਲ ਹਨ, ਵਿੱਚ 26, 27, 28 ਅਤੇ 29 ਅਪ੍ਰੈਲ ਨੂੰ ਹੀਟਵੇਵ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਗਰਮੀ ਦੀ ਲਹਿਰ ਦੀ ਚੇਤਾਵਨੀ ਅਗਲੇ ਪੰਜ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ, ਇਸ ਲਈ ਸਾਵਧਾਨੀ ਬਹੁਤ ਜ਼ਰੂਰੀ ਹੈ।
30 ਅਪ੍ਰੈਲ ਤੋਂ ਮੀਂਹ ਪੈਣ ਦੀ ਸੰਭਾਵਨਾ
ਪੰਜ ਦਿਨਾਂ ਬਾਅਦ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। 30 ਅਪ੍ਰੈਲ ਨੂੰ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਅਜੇ ਤੱਕ ਇਸ ਸੰਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ। ਹਾਲਾਂਕਿ, 30 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦੇ ਸ਼ਹਿਰਾਂ ਦਾ ਮੌਸਮ
ਸ੍ਰੀ ਅੰਮ੍ਰਿਤਸਰ ਸਾਹਿਬ – ਜੇਕਰ ਗੱਲ ਕਰੀਏ ਸ੍ਰੀ ਅਮ੍ਰਿਤਸਰ ਸਾਹਿਬ ਦੀ ਤਾਂ ਅੱਜ ਅਸਮਾਨ ਸਾਫ਼ ਅਤੇ ਧੁੱਪਦਾਰ ਰਹੇਗਾ ਅਤੇ ਤਾਪਮਾਨ 17.8 ਡਿਗਰੀ ਅਤੇ 39 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਜਲੰਧਰ – ਅੱਜ ਦੇ ਦਿਨ ਅਸਮਾਨ ਸਾਫ਼ ਅਤੇ ਧੁੱਪਦਾਰ ਰਹੇਗਾ ਅਤੇ ਤਾਪਮਾਨ 17.8 ਡਿਗਰੀ ਅਤੇ 38 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- Gautam Gambhir Death Threat: ਗੌਤਮ ਗੰਭੀਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ‘ISIS ਕਸ਼ਮੀਰ’ ਖਿਲਾਫ ਦਰਜ ਕਰਵਾਈ ਸ਼ਿਕਾਇਤ
ਲੁਧਿਆਣਾ – ਅੱਜ ਦਿਨ ਅਸਮਾਨ ਸਾਫ਼ ਅਤੇ ਧੁੱਪਦਾਰ ਰਹੇਗਾ ਅਤੇ ਤਾਪਮਾਨ 20.8 ਡਿਗਰੀ ਅਤੇ 40 ਡਿਗਰੀ ਦੇ ਵਿਚਕਾਰ ਰਹਿਣ ਦਾ ਅਨੁਮਾਨ ਹੈ।
ਪਟਿਆਲਾ – ਅੱਜ ਦੀ ਦਿਨ ਅਸਮਾਨ ਸਾਫ਼ ਅਤੇ ਧੁੱਪਦਾਰ ਰਹੇਗਾ ਅਤੇ ਤਾਪਮਾਨ 21 ਡਿਗਰੀ ਅਤੇ 39.8 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਮੋਹਾਲੀ – ਮੋਹਾਲੀ ਦੇ ਵਿਚ ਤਾਂ ਅੱਜ ਦੇ ਦਿਨ ਅਸਮਾਨ ਸਾਫ਼ ਅਤੇ ਧੁੱਪਦਾਰ ਰਹੇਗਾ ਅਤੇ ਤਾਪਮਾਨ 23 ਡਿਗਰੀ ਅਤੇ 39.2 ਡਿਗਰੀ ਦੇ ਵਿਚਕਾਰ ਰਹਿਣ ਦੀ ਸੰਭਾਵਨਾ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।