Punjab Weather Today: ਪੰਜਾਬ ਭਰ ਵਿੱਚ ਅੱਜ ਪਵੇਗਾ ਮੀਂਹ, 6 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ, 21 ਜੁਲਾਈ ਤੱਕ ਮੌਸਮ ਖਰਾਬ
Punjab Weather Today: ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ…

ਚੰਡੀਗੜ੍ਹ- ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਬਾਕੀ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ। ਮੌਸਮ ਵਿਭਾਗ (IMD) ਚੰਡੀਗੜ੍ਹ ਨੇ ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ, ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ 1 ਡਿਗਰੀ ਵਧਿਆ ਹੈ। ਹੁਣ ਇਹ ਆਮ ਦੇ ਨੇੜੇ ਪਹੁੰਚ ਗਿਆ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ, ਜਿੱਥੇ ਤਾਪਮਾਨ 35 ਡਿਗਰੀ ਸੈਲਸੀਅਸ ਹੈ। ਇਸ ਦੇ ਨਾਲ ਹੀ, ਅੰਮ੍ਰਿਤਸਰ ਵਿੱਚ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਜਦੋਂ ਕਿ ਇਸ ਮਹੀਨੇ ਆਮ ਨਾਲੋਂ 1% ਵੱਧ ਬਾਰਿਸ਼ ਦਰਜ ਕੀਤੀ ਗਈ ਹੈ।
ਇਸ ਮਹੀਨੇ ਦੇ ਵਿਚ ਆਮ ਦਿਨਾਂ ਦੇ ਵਿੱਚ 110.4 ਮਿਲੀਮੀਟਰ ਮੀਂਹ ਪੈਂਦਾ ਹੈ, ਜਦਕਿ ਇਸ ਵਾਰ ਤਾਂ 111.7 ਮਿਲੀਮੀਟਰ ਮੀਂਹ ਦਰਜ ਕੀਤਾ ਜਾ ਚੁੱਕਾ ਹੈ। ਇਸ ਦੇ ਹੀ ਨਾਲ ਹੀ ਹੁਣ ਤੱਕ ਡੈਮ ਦਾ ਵੀ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹੈ ਅਤੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਹੜ੍ਹ ਦੀ ਸਥਿਤੀ ਦੀ ਸੰਭਾਵਨਾ ਨਹੀਂ ਹੈ ਅਤੇ ਇਸ ਦੇ ਨਾਲ ਹੀ ਸਰਕਾਰ ਨੇ ਹੜ੍ਹਾਂ ਤੋਂ ਬਚਣ ਦੇ ਲਈ ਸਾਰੇ ਜ਼ਿਲ੍ਹਿਆਂ ਦੇ ਵਿੱਚ ਪ੍ਰਬੰਧ ਕੀਤੇ ਹਨ। ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇਹ ਜਾਣਕਾਰੀ ਦਿੱਤੀ ਹੈ।
ਅੱਜ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ, ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਜ਼ਿਲ੍ਹਿਆਂ ਵਿੱਚ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ ਅਤੇ ਬਠਿੰਡਾ ਜ਼ਿਲ੍ਹਿਆਂ ਦੇ ਵਿੱਚ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
17, 18 ਅਤੇ 21 ਜੁਲਾਈ ਨੂੰ ਮੀਂਹ ਦੀ ਹੈ ਸੰਭਾਵਨਾ
ਕੱਲ ਯਾਨੀ ਕਿ 17 ਜੁਲਾਈ ਨੂੰ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ। ਜਦਕਿ 18 ਅਤੇ 21 ਜੁਲਾਈ 2025 ਨੂੰ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਦੇ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਪੂਰੀ ਲੋੜ ਹੈ ਕਿਉਕਿ ਉੱਤਰ-ਪੂਰਬੀ ਰਾਜਸਥਾਨ ਅਤੇ ਨਾਲ ਦੇ ਲੱਗਦੇ ਉੱਤਰ-ਪੱਛਮੀ ਮੱਧ ਪ੍ਰਦੇਸ਼ ਤੇ ਬਣਿਆ ਘੱਟ ਦਬਾਅ ਵਾਲਾ ਖੇਤਰ ਹੌਲੀ-ਹੌਲੀ ਉੱਤਰੀ ਰਾਜਸਥਾਨ ਦੇ ਵਿੱਚ ਪੱਛਮ-ਉੱਤਰ-ਪੱਛਮ ਦੇ ਵੱਲ ਵਧਣ ਦੀ ਵੀ ਸੰਭਾਵਨਾ ਹੈ ਅਤੇ ਇਸ ਦਾ ਮੌਸਮ ‘ਤੇ ਵੀ ਅਸਰ ਪਵੇਗਾ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।