Ram Rahim parole: ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ 14ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ, 40 ਦਿਨਾਂ ਦੀ ਪੈਰੋਲ ਮਿਲੀ
Ram Rahim parole: ਇਹ 14ਵੀਂ ਵਾਰ ਹੈ ਜਦੋਂ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਆਉਣ ਦਾ ਮੌਕਾ ਮਿਲਿਆ ਹੈ। ਉਸਦੀ ਪਹਿਲੀ ਛੁੱਟੀ 2021 ਵਿੱਚ ਸੀ।

ਚੰਡੀਗੜ੍ਹ- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਰਹੇ ਹਨ। ਇਸ ਵਾਰ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਮਿਲੀ ਹੈ, ਜਿਸ ਤਹਿਤ ਉਹ ਪੁਲਿਸ ਸੁਰੱਖਿਆ ਹੇਠ ਸਵੇਰੇ ਸਿਰਸਾ ਡੇਰੇ ਲਈ ਰਵਾਨਾ ਹੋਏ। ਇਹ 14ਵੀਂ ਵਾਰ ਹੈ ਜਦੋਂ ਗੁਰਮੀਤ ਰਾਮ ਰਹੀਮ ਨੂੰ ਜੇਲ੍ਹ ਤੋਂ ਬਾਹਰ ਆਉਣ ਦਾ ਮੌਕਾ ਮਿਲਿਆ ਹੈ। ਉਸਦੀ ਪਹਿਲੀ ਛੁੱਟੀ 2021 ਵਿੱਚ ਸੀ।
ਤੁਹਾਨੂੰ ਦੱਸ ਦੇਈਏ ਕਿ 15 ਅਗਸਤ ਨੂੰ ਰਾਮ ਰਹੀਮ ਦਾ ਜਨਮਦਿਨ ਵੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਸਿਰਸਾ ਡੇਰੇ ਵਿੱਚ ਰੱਖੜੀ ਤੋਂ ਬਾਅਦ ਰਾਮ ਰਹੀਮ ਦਾ ਜਨਮਦਿਨ ਵੀ ਮਨਾਇਆ ਜਾਵੇਗਾ। ਇਸ ਲਈ ਡੇਰਾ ਸੰਚਾਲਕਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
–(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।