Ranjit Singh Gill Joins BJP : ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਣਜੀਤ ਸਿੰਘ ਗਿੱਲ ਦੇ ਘਰ ‘ਤੇ ਵਿਜੀਲੈਂਸ ਦਾ ਛਾਪਾ
Ranjit Singh Gill Joins BJP : ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ 12 ਘੰਟਿਆਂ ਦੇ ਅੰਦਰ ਇਹ ਕਾਰਵਾਈ ਦੇਖੀ ਗਈ ਹੈ। ਰਣਜੀਤ ਸਿੰਘ ਗਿੱਲ ਸ਼ੁੱਕਰਵਾਰ ਸ਼ਾਮ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਸਰਕਾਰੀ ਨਿਵਾਸ ਸਥਾਨ ‘ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ਨੀਵਾਰ ਨੂੰ ਮਸ਼ਹੂਰ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਤੇ ਛਾਪਾ ਮਾਰਿਆ। ਇਹ ਕਾਰਵਾਈ ਉਸ ਸਮੇਂ ਸੁਰਖੀਆਂ ਵਿੱਚ ਆਈ ਜਦੋਂ ਪਤਾ ਲੱਗਾ ਕਿ ਉਹ ਬੀਤੀ ਰਾਤ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ- Bikram Majithia: ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਚ ਵਾਧਾ, 14 ਦਿਨ ਹੋਰ ਜੇਲ੍ਹ ਵਿੱਚ ਰਹਿਣਗੇ
ਇਹ ਕਾਰਵਾਈ ਨਾਇਬ ਸਿੰਘ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ 12 ਘੰਟਿਆਂ ਦੇ ਅੰਦਰ ਦੇਖੀ ਗਈ ਹੈ। ਰਣਜੀਤ ਸਿੰਘ ਗਿੱਲ ਸ਼ੁੱਕਰਵਾਰ ਸ਼ਾਮ ਨੂੰ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੇ ਸਰਕਾਰੀ ਨਿਵਾਸ ਸਥਾਨ ‘ਤੇ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਪਾਰਟੀ ਦੀਆਂ ਨੀਤੀਆਂ ‘ਤੇ ਪੂਰਾ ਵਿਸ਼ਵਾਸ ਪ੍ਰਗਟ ਕੀਤਾ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਗਿੱਲ ਨੇ ਕਿਹਾ ਕਿ ਉਹ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ।
ਜਾਣਕਾਰੀ ਅਨੁਸਾਰ, ਪਹਿਲਾਂ ਰਣਜੀਤ ਸਿੰਘ ਗਿੱਲ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਸਨ। ਪਰ ਉਹ ਦੇਰ ਰਾਤ ਭਾਜਪਾ ਵਿੱਚ ਸ਼ਾਮਲ ਹੋ ਗਏ, ਜਿਸ ਤੋਂ ਬਾਅਦ ਅੱਜ ਸਵੇਰੇ ਇਹ ਛਾਪਾ ਮਾਰਿਆ ਗਿਆ।
ਵਿਜੀਲੈਂਸ ਦੀ ਛਾਪੇਮਾਰੀ ਕਾਰਨ ਰਾਜਨੀਤਿਕ ਹਲਚਲ
ਭਾਜਪਾ ਵਿੱਚ ਸ਼ਾਮਲ ਹੋਣ ਦੇ 12 ਘੰਟਿਆਂ ਦੇ ਅੰਦਰ-ਅੰਦਰ ਚੰਡੀਗੜ੍ਹ ਸੈਕਟਰ-2 ਸਥਿਤ ਗਿੱਲ ਦੇ ਘਰ ‘ਤੇ ਵਿਜੀਲੈਂਸ ਟੀਮ ਵੱਲੋਂ ਕੀਤੀ ਗਈ ਛਾਪੇਮਾਰੀ ਨੇ ਰਾਜਨੀਤਿਕ ਗਲਿਆਰਿਆਂ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ। ਹਾਲਾਂਕਿ, ਹੁਣ ਤੱਕ ਵਿਜੀਲੈਂਸ ਨੇ ਛਾਪੇਮਾਰੀ ਨਾਲ ਸਬੰਧਤ ਕੋਈ ਅਧਿਕਾਰਤ ਜਾਣਕਾਰੀ ਜਨਤਕ ਨਹੀਂ ਕੀਤੀ ਹੈ, ਪਰ ਇਸ ਘਟਨਾ ਨੂੰ ਗਿੱਲ ਦੀ ਰਾਜਨੀਤਿਕ ਚਾਲ ਨਾਲ ਜੋੜਿਆ ਜਾ ਰਿਹਾ ਹੈ।
–(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।