Image default
About us

SC ਵਿਦਿਆਰਥੀਆਂ ਲਈ ਖ਼ੁਸ਼ਖਬਰੀ ! ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 183 ਕਰੋੜ ਰੁਪਏ ਜਾਰੀ

SC ਵਿਦਿਆਰਥੀਆਂ ਲਈ ਖ਼ੁਸ਼ਖਬਰੀ ! ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 183 ਕਰੋੜ ਰੁਪਏ ਜਾਰੀ

 

 

ਚੰਡੀਗੜ੍ਹ, 18 ਜੁਲਾਈ (ਪੰਜਾਬੀ ਜਾਗਰਣ)- ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 183 ਕਰੋੜ ਰੁਪਏ ਸਕੀਮ ਦੇ ਐਸਐਨਏ ਖਾਤੇ ਵਿੱਚ ਜ਼ਾਰੀ ਕੀਤੇ ਗਏ।ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸਸੀ ਸਕੀਮ ਤਹਿਤ ਸਿਰਫ਼ 2016-17 ਤਕ ਹੀ ਰਾਸ਼ੀ ਜਾਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋ ਸਾਲ 2017-18 ਤੋਂ 2019-20 ਤੱਕ ਸਕਾਲਰਸ਼ਿਪ ਦੀ ਰਾਸ਼ੀ ਜ਼ਾਰੀ ਨਾ ਕਰਨ ਕਾਰਣ ਬਹੁਤ ਸਾਰੇ ਵਿਦਿਆਰਥੀਆਂ ਨੂੰ ਮੁਸ਼ਿਕਲਾਂ ਦਾ ਸਾਹਮਣਾ ਕਰਨਾ ਪਿਆ।
ਡਾ. ਬਲਜੀਤ ਕੌਰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪ੍ਰਾਈਵੇਟ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸੰਸਥਾਵਾਂ ਦੀ ਸਾਲ 2017-18 ਤੋਂ 2019-2020 ਤੱਕ ਦੀ ਫੀਸ 40 ਫੀਸਦੀ ਰਾਸ਼ੀ ਨੂੰ ਰਲੀਜ਼ ਕਰਨ ਸਬੰਧੀ ਫੈਸਲਾ ਲਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿੱਤ ਵਿਭਾਗ ਵੱਲੋਂ ਲਗਭਗ 1900 ਸੰਸਥਾਵਾਂ ਦਾ ਆਡਿਟ ਕੀਤਾ ਗਿਆ ਸੀ ਅਤੇ ਆਡਿਟ ਕਰਨ ਉਪਰੰਤ ਇਤਰਾਜਯੋਗ ਰਾਸ਼ੀ ਨੂੰ ਕੱਟ ਕੇ ਇਨ੍ਹਾਂ ਸਮੂਹ ਸੰਸਥਾਵਾਂ ਨੂੰ 40 ਫੀਸਦੀ ਅਦਾਇਗੀ ਕੀਤੀ ਜਾ ਰਹੀ ਹੈ।
ਡਾ ਬਲਜੀਤ ਕੌਰ ਨੇ ਕਿਹਾ ਕਿ ਕੁੱਝ ਸੰਸਥਾਵਾਂ ਦੀਆਂ ਅਦਾਇਗੀਆਂ ਸਬੰਧੀ ਰਿਪੋਰਟਾਂ ਤਿਆਰ ਹਨ, ਪ੍ਰੰਤੂ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਸੰਸਥਾਵਾਂ ਵੱਲੋਂ ਅੰਡਰ-ਟੇਕਿੰਗ ਅਪਲੋਡ ਨਾ ਕਰਨ ਕਾਰਣ ਅਦਾਇਗੀ ਵਿੱਚ ਦੇਰੀ ਹੋ ਰਹੀ ਹੈ। ਇਸ ਲਈ ਉਨ੍ਹਾਂ ਨੇ ਸਮੂਹ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਵਿਭਾਗ ਵੱਲੋਂ ਜ਼ਾਰੀ ਹਦਾਇਤਾਂ ਅਨੁਸਾਰ ਅੰਡਰ ਟੇਕਿੰਗ ਡਾ. ਅੰਬੇਦਕਰ ਪੋਰਟਲ ਤੇ ਅਪਲੋਡ ਕਰਨੀ ਯਕੀਨੀ ਬਣਾਉਣ ਤਾਂ ਜੋ ਇਹਨਾਂ ਸੰਸਥਾਵਾਂ ਨੂੰ ਅਦਾਇਗੀ ਕੀਤੀ ਜਾ ਸਕੇ।

Advertisement

Related posts

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ

punjabdiary

4161 ਮਾਸਟਰਾਂ ਦੀ ਭਰਤੀ ਲਈ ਨਵੇ ਸਿਰੇ ਤੋਂ ਮੈਰਿਟ ਸੂਚੀ ਤਿਆਰ ਕਰੇ ਸਰਕਾਰ : ਹਾਈ ਕੋਰਟ

punjabdiary

Breaking- ਚੋਣ ਕਮਿਸ਼ਨਰ ਤੋਂ ਮਨੋਜ ਤਿਵਾੜੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ – ਮਨੀਸ਼ ਸਿਸੋਦੀਆ ਦਾ ਬਿਆਨ, ਵੀਡੀਓ ਵੇਖੋ

punjabdiary

Leave a Comment