Image default
About us

SGPC ਨੇ ਭਾਈ ਰਾਜੋਆਣਾ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ

SGPC ਨੇ ਭਾਈ ਰਾਜੋਆਣਾ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ

 

 

ਅੰਮ੍ਰਿਤਸਰ, 1 ਜਨਵਰੀ (ਰੋਜਾਨਾ ਸਪੋਕਸਮੈਨ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖ ਕੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੁਝ ਹੋਰ ਸਮਾਂ ਵਧਾਉਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ 6 ਦਸੰਬਰ 2023 ਨੂੰ ਹੋਈ ਇਕੱਤਰਤਾ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਵਾਉਣ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ 5 ਮੈਂਬਰੀ ਕਮੇਟੀ ਗਠਤ ਕੀਤੀ ਸੀ।

Advertisement

ਪੰਜ ਸਿੰਘ ਸਾਹਿਬਾਨ ਵੱਲੋਂ ਇਹ ਆਦੇਸ਼ ਵੀ ਦਿੱਤਾ ਗਿਆ ਸੀ ਕਿ ਜੇਕਰ ਕੇਂਦਰ ਸਰਕਾਰ 31 ਦਸੰਬਰ 2023 ਤੱਕ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਰੱਦ ਨਹੀਂ ਕਰਦੀ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਸਬੰਧੀ ਪਾਈ ਆਪਣੀ ਅਪੀਲ ’ਤੇ ਵਿਚਾਰ ਕਰੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੇ ਪੱਤਰ ਵਿਚ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ 5 ਮੈਂਬਰੀ ਕਮੇਟੀ ਵੱਲੋਂ ਗੰਭੀਰ ਯਤਨ ਆਰੰਭੇ ਹੋਏ ਹਨ।

ਕਮੇਟੀ ਦੀਆਂ ਇਕੱਤਰਤਾਵਾਂ ਵਿਚ ਬਣੇ ਰਾਏ ਅਨੁਸਾਰ ਕੇਂਦਰ ਸਰਕਾਰ ਨਾਲ ਲਿਖਾਪੜ੍ਹੀ ਲਗਾਤਾਰ ਜਾਰੀ ਹੈ, ਪਰੰਤੂ ਸਰਕਾਰ ਨਾਲ ਗੱਲਬਾਤ ਲਈ ਅਜੇ ਕੁਝ ਹੋਰ ਸਮਾਂ ਲੱਗ ਸਕਦਾ ਹੈ। ਕਿਉਂਕਿ ਪ੍ਰਧਾਨ ਮੰਤਰੀ ਨੂੰ ਭੇਜੇ ਗਏ ਪੱਤਰ ਦੇ ਜਵਾਬ ਵਿਚ ਇਸ ਮਾਮਲੇ ’ਤੇ ਗ੍ਰਹਿ ਮੰਤਰੀ ਨਾਲ ਗੱਲਬਾਤ ਕਰਨ ਲਈ ਆਖਿਆ ਗਿਆ ਹੈ, ਜਿਸ ਮਗਰੋਂ ਗ੍ਰਹਿ ਮੰਤਰਾਲੇ ਨਾਲ ਪੱਤਰਾਚਾਰ ਕੀਤਾ ਜਾ ਰਿਹਾ ਹੈ।

ਇਸ ਨੂੰ ਧਿਆਨ ਵਿਚ ਰੱਖਦੇ ਹੋਏ 31 ਦਸੰਬਰ 2023 ਤੱਕ ਦਿੱਤੇ ਹੋਏ ਸਮੇਂ ਨੂੰ ਕੁਝ ਸਮਾਂ ਵਧਾ ਦਿੱਤਾ ਜਾਵੇ, ਤਾਂ ਜੋ ਕਿਸੇ ਠੋਸ ਨਿਰਣੇ ’ਤੇ ਪਹੁੰਚਿਆ ਜਾ ਸਕੇ।

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਸਮਾਗਮ ’ਚ ਸ਼ਾਮਲ ਹੋਣ ਪੁੱਜੇ ਐਡਵੋਕੇਟ ਧਾਮੀ ਨੇ ਇਸ ਮਾਮਲੇ ’ਤੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਫਾਂਸੀ ਸਜ਼ਾ ਰੱਦ ਕਰਵਾਉਣ ਦਾ ਮਾਮਲਾ ਸਿੱਖ ਕੌਮ ਲਈ ਬੇਹੱਦ ਅਹਿਮ ਹੈ ਅਤੇ ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਿਰਤੋੜ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ 5 ਮੈਂਬਰੀ ਕਮੇਟੀ ਹਰ ਪੱਧਰ ’ਤੇ ਕੋਸ਼ਿਸ਼ ਕਰ ਰਹੀ ਹੈ ਅਤੇ ਉਮੀਦ ਹੈ ਕਿ ਅਗਲੇ ਕੁਝ ਦਿਨਾਂ ਵਿਚ ਸਰਕਾਰ ਨਾਲ ਬੈਠਕ ਹੋਵੇਗੀ।

Advertisement

Related posts

ਅਗਨੀਵੀਰ ਫੌਜ਼ ਲਿਖਤੀ ਪ੍ਰੀਖਿਆ ਵਿੱਚੋਂ ਪਾਸ ਹੋਏ ਉਮੀਦਵਾਰਾਂ ਨੂੰ ਸੀ-ਪਾਈਟ ਕੈਂਪ ਦੇ ਰਿਹੈ ਸਰੀਰਿਕ ਟੈਸਟ ਦੀ ਮੁਫ਼ਤ ਸਿਖਲਾਈ

punjabdiary

Breaking- ਵੱਡੀ ਖ਼ਬਰ – ਰੇਲਵੇ ਸਟੇਸ਼ਨ ਤੇ ਕਿਸਾਨਾਂ ਦਾ ਧਰਨਾ ਲਗਤਾਰ ਜਾਰੀ, ਜਿਸ ਕਾਰਨ ਰੇਲ ਆਵਾਜਾਈ ਪ੍ਰਭਾਵਿਤ

punjabdiary

ਆਪ ਨੁਮਾਇੰਦਿਆਂ ਵੱਲੋਂ ਸੁਣੀਆਂ ਜਾ ਰਹੀਆਂ ਹਨ ਲੋਕ ਸਮੱਸਿਆਵਾਂ

punjabdiary

Leave a Comment