Saturday, June 27, 2026
Google search engine
Homeਤਾਜ਼ਾ ਖਬਰSGPC ਵੱਲੋਂ 5 ਜੁਲਾਈ ਨੂੰ ਸੱਦਿਆ ਗਿਆ ਵਿਸ਼ਾਲ ਪੰਥਕ ਇਕੱਠ, ਵਿਸ਼ੇਸ਼ ਇਕੱਤਰਤਾ...

SGPC ਵੱਲੋਂ 5 ਜੁਲਾਈ ਨੂੰ ਸੱਦਿਆ ਗਿਆ ਵਿਸ਼ਾਲ ਪੰਥਕ ਇਕੱਠ, ਵਿਸ਼ੇਸ਼ ਇਕੱਤਰਤਾ ਦੌਰਾਨ ਹੋਏ ਕਈ ਅਹਿਮ ਫ਼ੈਸਲੇ

ਮੀਟਿੰਗ ਤੋਂ ਬਾਅਦ ਪ੍ਰਧਾਨ ਧਾਮੀ ਨੇ ਜਾਣਕਾਰੀ ਦਿੱਤੀ ਕਿ ਪੁਰਾਤਨ ਰਵਾਇਤਾਂ ਨੂੰ ਜਾਰੀ ਰੱਖਦਿਆਂ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਦਰਬਾਰ ਸਾਹਿਬ ਵਿਖੇ ਵੱਡਾ ਪੰਥਕ ਇਕੱਠ ਕਰਵਾਇਆ ਜਾਵੇਗਾ।

ਸ੍ਰੀ ਅੰਮ੍ਰਿਤਸਰ ਸਾਹਿਬ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ, ਜਿਸ ਦੌਰਾਨ ਕਈ ਮਹੱਤਵਪੂਰਨ ਮਤੇ ਪਾਸ ਕੀਤੇ ਗਏ। ਮੀਟਿੰਗ ਤੋਂ ਬਾਅਦ ਪ੍ਰਧਾਨ ਧਾਮੀ ਨੇ ਜਾਣਕਾਰੀ ਦਿੱਤੀ ਕਿ ਪੁਰਾਤਨ ਰਵਾਇਤਾਂ ਨੂੰ ਜਾਰੀ ਰੱਖਦਿਆਂ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਦਰਬਾਰ ਸਾਹਿਬ ਵਿਖੇ ਵੱਡਾ ਪੰਥਕ ਇਕੱਠ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਵੀ ਮਨਾਇਆ ਜਾਂਦਾ ਹੈ। ਅੰਮ੍ਰਿਤ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਤੋਂ ਬਾਅਦ ਪੰਥਕ ਇਕੱਤਰਤਾ ਆਯੋਜਿਤ ਹੋਵੇਗੀ।

ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਲੰਬੇ ਸਮੇਂ ਤੋਂ ਸਰਕਾਰਾਂ ਦੀ ਕੋਸ਼ਿਸ਼ ਰਹੀ ਹੈ ਕਿ ਸਿੱਖ ਸੰਸਥਾਵਾਂ ਨੂੰ ਕਿਸੇ ਨਾ ਕਿਸੇ ਢੰਗ ਨਾਲ ਕਮਜ਼ੋਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੇ ਸਾਲ 2024 ਵਿੱਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਨਾਲ ਸੰਬੰਧਿਤ ਕੈਬਨਿਟ ਮਤਾ ਪਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨੁਮਾਇੰਦਗੀ ਘਟਾ ਦਿੱਤੀ ਸੀ। ਹੁਣ ਇੱਕ ਵਾਰ ਫਿਰ 1956 ਦੇ ਐਕਟ ਨੂੰ ਖ਼ਤਮ ਕਰਨ ਲਈ ਕੈਬਨਿਟ ਵਿੱਚ ਮਤਾ ਪਾਸ ਕੀਤਾ ਗਿਆ ਹੈ, ਜਿਸ ਨੂੰ ਆਉਣ ਵਾਲੇ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਗੁਰਦੁਆਰਾ ਪ੍ਰਬੰਧ ਵਿੱਚ ਸਿੱਧੀ ਦਖ਼ਲਅੰਦਾਜ਼ੀ ਕੀਤੀ ਜਾ ਰਹੀ ਹੈ। ਇਸ ਇਕੱਤਰਤਾ ਨੇ ਇਸ ਕਦਮ ਨੂੰ ਰੱਦ ਕਰਦਿਆਂ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਇਹ ਮਤਾ ਵਿਧਾਨ ਸਭਾ ਵਿੱਚ ਨਾ ਲਿਆਂਦਾ ਜਾਵੇ ਅਤੇ 1956 ਦਾ ਐਕਟ ਪਹਿਲਾਂ ਵਾਂਗ ਹੀ ਜਾਰੀ ਰਹਿਣ ਦਿੱਤਾ ਜਾਵੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਅੱਜ ਦੀ ਇਕੱਤਰਤਾ ਵਿੱਚ ਵਾਇਰਲ ਵੀਡੀਓ ਮਾਮਲੇ ਸਬੰਧੀ ਇਹ ਰਾਏ ਸਾਹਮਣੇ ਆਈ ਕਿ ਗੁਰੂਗ੍ਰਾਮ ਤੋਂ ਇਸ ਮਾਮਲੇ ਵਿੱਚ ਗਲਤ ਅਤੇ ਤੱਥਾਂ ਤੋਂ ਉਲਟ ਰਿਪੋਰਟ ਤਿਆਰ ਕਰਕੇ ਭੇਜੀ ਗਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦਾ ਇੱਕ ਵਫ਼ਦ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕਰੇਗਾ ਅਤੇ ਉਨ੍ਹਾਂ ਨੂੰ ਪੂਰੇ ਮਾਮਲੇ ਦੀ ਅਸਲ ਸਥਿਤੀ ਤੋਂ ਜਾਣੂ ਕਰਵਾਏਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਲਗਾਤਾਰ ਸ਼੍ਰੋਮਣੀ ਕਮੇਟੀ ਦੀਆਂ ਗੋਲਕਾਂ ਅਤੇ ਪ੍ਰਬੰਧ ਨੂੰ ਲੈ ਕੇ ਵੱਖ-ਵੱਖ ਮੁੱਦੇ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਤੇ ਜਲਦ ਹੀ ਹੋਰ ਮੀਟਿੰਗਾਂ ਵੀ ਬੁਲਾਈਆਂ ਜਾਣਗੀਆਂ।

-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments