Shiromani Akali Dal ਦੇ ਆਗੂ Bikram Singh Majithia ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ, ਸੁਨੇਹੇ ’ਚ ਲਿਖਿਆ– ਕੁਝ ਦਿਨਾਂ ਦੇ ਮਹਿਮਾਨ ਹੋ
ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਪ੍ਰਾਪਤ ਹੋਈ ਹੈ। ਚੌਂਕਾਣ ਵਾਲੀ ਗੱਲ ਇਹ ਹੈ ਕਿ ਇਹ ਧਮਕੀ ਉਸੇ ਵਿਦੇਸ਼ੀ ਨੰਬਰ ਤੋਂ ਆਈ ਹੈ, ਜਿਥੋਂ ਪਹਿਲਾਂ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕੀਤੀ ਗਈ ਸੀ। ਇਸ ਮਾਮਲੇ ਨੂੰ ਲੈ ਕੇ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮਜੀਠੀਆ ਨੂੰ ਇਹ ਧਮਕੀ ਭਰਿਆ ਸੁਨੇਹਾ ਵਟਸਐਪ ਰਾਹੀਂ ਵਿਦੇਸ਼ੀ ਨੰਬਰ ਤੋਂ ਭੇਜਿਆ ਗਿਆ ਹੈ। ਮੈਸੇਜ ਵਿੱਚ ਲਿਖਿਆ ਗਿਆ ਹੈ ਕਿ ਕੁਝ ਦਿਨ ਹੋਰ ਜ਼ਿੰਦਗੀ ਜੀ ਲਓ, ਟ੍ਰੇਲਰ ਜਲਦੀ ਹੀ ਸਾਹਮਣੇ ਆਵੇਗਾ।
–(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


