Image default
ਤਾਜਾ ਖਬਰਾਂ

Sidhu Moosewala Murder Case- ਸੁਰੱਖਿਆ ਕਟੌਤੀ ‘ਤੇ ਮਚਿਆ ਬਵਾਲ, ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਟਿਹਰੇ ‘ਚ ਕੀਤੇ ਖੜ੍ਹਾ

ਚੰਡੀਗੜ , 31 ਮਈ – ( ਪੰਜਾਬ ਡਾਇਰੀ ) ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਫਿਰ ਤੋਂ ਸਵਾਲਾਂ ਦੇ ਕਟਿਹਰੇ ਵਿਚ ਖੜ੍ਹੀ ਹੋਈ ਹੈ। ਮੂਸੇਵਾਲਾ ਕਤਲ ਮਾਮਲੇ ‘ਚ ਵੱਡਾ ਬਵਾਲ ਇਸ ਲਈ ਵੀ ਮੱਚਿਆ ਹੋਇਆ ਹੈ ਕਿਉਂਕਿ 1 ਦਿਨ ਪਹਿਲਾਂ ਹੀ ਮੂਸੇਵਾਲਾ ਦੀ ਸੁਰੱਖਿਆ ਵਾਪਸ ਲਈ ਗਈ ਅਤੇ ਦੂਜੇ ਦਿਨ ਹੀ ਉਸਦਾ ਕਤਲ ਹੋ ਗਿਆ। ਪੰਜਾਬ ਵਿੱਚ 400 ਤੋਂ ਵੱਧ ਵਿਅਕਤੀਆਂ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਜਾਂ ਘਟਾਉਣ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ‘ਆਪ’ ਸਰਕਾਰ ਤੋਂ ਇਹ ਜਵਾਬ ਮੰਗਿਆ ਕਿ ਅਜਿਹਾ ਕਿਉਂ ਕੀਤਾ ਗਿਆ । ਅਦਾਲਤ ਨੇ ਰਾਜ ਸਰਕਾਰ ਨੂੰ ਪੁੱਛਿਆ ਕਿ ਜਿਨ੍ਹਾਂ ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਸੀ, ਉਨ੍ਹਾਂ ਦੇ ਨਾਵਾਂ ਦੀ ਜਾਣਕਾਰੀ ਕਿਵੇਂ ਲੀਕ ਹੋਈ? ਹਾਈਕੋਰਟ ਨੇ ਸਰਕਾਰ ਨੂੰ 2 ਜੂਨ ਤੱਕ ਜਵਾਬ ਦੇਣ ਲਈ ਕਿਹਾ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਲੋਕਾਂ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਇਹ ਜਾਣਕਾਰੀ ਸਾਂਝੀ ਕੀਤੀ ਸੀ। ਸ਼ੇਅਰ ਕੀਤੇ ਗਏ ਪੋਸਟਰ ‘ਚ ਲਿਖਿਆ ਗਿਆ ਸੀ ਕਿ ਸਿੱਧੂ ਮੂਸੇਵਾਲਾ ਸਮੇਤ ਕਈ ਲੋਕਾਂ ਦੀ ਪੁਲਿਸ ਸੁਰੱਖਿਆ ਵਾਪਸ ਲੈ ਲਈ ਗਈ ਹੈ। ‘ਆਪ’ ਸਰਕਾਰ ਪਾਰਟੀ ਦੇ ਟਵਿੱਟਰ ਹੈਂਡਲ ‘ਤੇ ਸ਼ੇਅਰ ਕੀਤੇ ਗਏ ਪੋਸਟਰ ਨੂੰ ਲੈ ਕੇ ਆਲੋਚਨਾ ਦੇ ਘੇਰੇ ‘ਚ ਆ ਗਈ ਹੈ, ਜਿਸ ‘ਚ ਮੂਸੇਵਾਲਾ ਅਤੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਜ਼ਿਕਰ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਵਿੱਚ ਨਿਆਂਇਕ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਹੈ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਉਨ੍ਹਾਂ ਪੰਜਾਬ ਸਰਕਾਰ ਨੂੰ ਕੇਂਦਰੀ ਜਾਂਚ ਏਜੰਸੀ ਅਤੇ ਕੌਮੀ ਜਾਂਚ ਏਜੰਸੀ ਨੂੰ ਵੀ ਜਾਂਚ ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ।

Related posts

Breaking- ਮਾਨ ਸਰਕਾਰ ਦਾ ਨੇਕ ਉਪਰਾਲਾ, ਜਾਇਦਾਦ ਸੰਬੰਧੀ ਸੇਵਾਵਾਂ ਤੇ ਸ਼ਿਕਾਇਤਾਂ ਦੂਰ ਕਰਨ ਲਈ ਵਟਸਐਪ ਨੰਬਰ ਜਾਰੀ

punjabdiary

Breaking- ਭਾਈ ਅੰਮ੍ਰਿਤਪਾਲ ਸਿੰਘ ਅਤੇ ਢੱਡਰੀਆਂ ਵਾਲੇ ਨੇ ਇਕ-ਦੂਜੇ ਉੱਪਰ ਕੀਤੀ ਟਿੱਪਣੀ, ਪੜ੍ਹੋ ਖ਼ਬਰ

punjabdiary

ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧੀਆਂ! ਸਰਕਾਰ ਨੇ ਬੇਅਦਬੀ ਮਾਮਲਿਆਂ ਵਿੱਚ ਮੁਕੱਦਮਾ ਚਲਾਉਣ ਦੀ ਦਿੱਤੀ ਇਜਾਜ਼ਤ

Balwinder hali

Leave a Comment