Singer Gulab Sidhu : ਬੈਲਜੀਅਮ ਵਿੱਚ ਹੋਣ ਵਾਲੇ ਪੰਜਾਬੀ ਸਾਂਝਾ ਮੇਲਾ, ਗਾਇਕ ਗੁਲਾਬ ਸਿੱਧੂ ISI ਨਾਲ ਜੁੜੇ ਨਾਸਿਰ ਢਿੱਲੋਂ ਨਾਲ ਸਟੇਜ ਸਾਂਝੀ ਕਰਨਗੇ
Singer Gulab Sidhu : ਨਾਸਿਰ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਵਿੱਚ ਦੱਸਿਆ ਕਿ ਉਨ੍ਹਾਂ ਨੂੰ ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਉਹ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਬੈਲਜੀਅਮ ਜਾ ਰਹੇ ਹਨ।

ਚੰਡੀਗੜ੍ਹ- ਨਾਸਿਰ ਢਿੱਲੋਂ ਜਿਸ ਤੇ ਪੰਜਾਬ ਦੇ ਰੂਪਨਗਰ ਦੇ ਜਸਬੀਰ ਸਿੰਘ ਅਤੇ ਹਰਿਆਣਾ ਦੇ ਹਿਸਾਰ ਦੇ ਯੂਟਿਊਬਰ ਜੋਤੀ ਮਲਹੋਤਰਾ ਨੂੰ ਪਾਕਿਸਤਾਨੀ ਅਧਿਕਾਰੀਆਂ ਦੇ ਨਾਲ ਮਿਲਾਇਆ ਸੀ, ਨੂੰ ਬੈਲਜੀਅਮ ਦੇ ਵਿੱਚ ਹੋਣ ਵਾਲੇ “ਪੰਜਾਬ ਸਾਂਝਾ ਮੇਲਾ” ਦੇ ਵਿੱਚ ਮੁੱਖ ਮਹਿਮਾਨ ਦੇ ਵਜੋਂ ਸੱਦਾ ਦਿੱਤਾ ਗਿਆ ਹੈ ਅਤੇ ਇਹ ਮੇਲਾ 16 ਅਗਸਤ 2025 ਨੂੰ ਬੈਲਜੀਅਮ ਦੇ ਸਿੰਟ-ਟਰੂਇਡਨ ਹਵਾਈ ਅੱਡੇ ‘ਤੇ ਹੋਵੇਗਾ। ਪੰਜਾਬੀ ਗਾਇਕ ਗੁਲਾਬ ਸਿੱਧੂ ਵੀ ਇਸ ਸਮਾਗਮ ਦੇ ਵਿੱਚ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ-Amritsar News : ਚੀਫ਼ ਖ਼ਾਲਸਾ ਦੀਵਾਨ ਦਾ ਹਰ ਮੈਂਬਰ ਅੰਮ੍ਰਿਤਧਾਰੀ ਹੋਣਾ ਚਾਹੀਦਾ ਹੈ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
ਨਾਸਿਰ ਢਿੱਲੋਂ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਵਿੱਚ ਦੱਸਿਆ ਕਿ ਉਨ੍ਹਾਂ ਨੂੰ ਮੇਲੇ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸੱਦਾ ਦਿੱਤਾ ਗਿਆ ਹੈ। ਉਹ ਇਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਬੈਲਜੀਅਮ ਜਾ ਰਹੇ ਹਨ।
ਇਸ ਸੱਭਿਆਚਾਰਕ ਮੇਲੇ ਵਿੱਚ ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬੀ ਸੇਵਾ ਸੁਸਾਇਟੀ ਅਤੇ ਇੱਕ ਹੋਰ ਸੱਭਿਆਚਾਰਕ ਸੰਸਥਾ ਇਸ ਸਮਾਗਮ ਦਾ ਆਯੋਜਨ ਕਰ ਰਹੀ ਹੈ। ਇਸ ਤਿਉਹਾਰ ਦਾ ਉਦੇਸ਼ ਪੂਰਬੀ ਅਤੇ ਪੱਛਮੀ ਦੋਵਾਂ ਪੰਜਾਬ ਦੇ ਲੋਕਾਂ ਵਿੱਚ ਏਕਤਾ ਅਤੇ ਭਾਈਚਾਰਾ ਵਧਾਉਣਾ ਹੈ।
ਨਾਸਿਰ ਢਿੱਲੋਂ ‘ਤੇ ISI ਨਾਲ ਸਬੰਧਾਂ ਦਾ ਦੋਸ਼
ਨਾਸਿਰ ਢਿੱਲੋਂ ‘ਤੇ ਭਾਰਤੀ ਖੁਫੀਆ ਏਜੰਸੀਆਂ ਨੇ ISI ਦਾ ਏਜੰਟ ਹੋਣ ਦਾ ਦੋਸ਼ ਲਗਾਇਆ ਹੈ। ਉਸ ‘ਤੇ ਭਾਰਤ ਵਿਰੋਧੀ ਮਾਹੌਲ ਬਣਾਉਣ ਅਤੇ ਭਾਰਤੀ ਨਾਗਰਿਕਾਂ ਨੂੰ ਭੜਕਾਉਣ ਦਾ ਵੀ ਦੋਸ਼ ਹੈ।
ਇਹ ਵੀ ਪੜ੍ਹੋ- Today Punjab Weather: ਅੱਜ ਪੰਜਾਬ ਦੇ ਇਨ੍ਹਾਂ 10 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ! ਜਾਣੋ ਅਗਲੇ 3 ਦਿਨਾਂ ਵਿੱਚ ਮੌਸਮ ਕਿਹੋ ਜਿਹਾ ਰਹੇਗਾ?
ਗਾਇਕ ਗੁਲਾਬ ਸਿੱਧੂ ਨਾਸਿਰ ਨਾਲ ਸਟੇਜ ਸਾਂਝੀ ਕਰਨਗੇ
ਪੰਜਾਬੀ ਗਾਇਕ ਗੁਲਾਬ ਸਿੱਧੂ ਵੀ ਇਸ ਤਿਉਹਾਰ ਵਿੱਚ ਮੌਜੂਦ ਰਹਿਣਗੇ। ਉਹ ਇਸ ਪ੍ਰੋਗਰਾਮ ਵਿੱਚ ਨਾਸਿਰ ਨਾਲ ਸਟੇਜ ਸਾਂਝੀ ਕਰਨਗੇ। ਗੁਲਾਬ ਸਿੱਧੂ ਪੰਜਾਬ ਦੇ ਮੁਕਤਸਰ ਜ਼ਿਲ੍ਹੇ ਦੇ ਰੋੜੀ ਪਿੰਡ ਦਾ ਰਹਿਣ ਵਾਲਾ ਹੈ। ਉਹ ਪਹਿਲਾਂ ਵੀ ਕਈ ਵਾਰ ਵਿਵਾਦਾਂ ਵਿੱਚ ਰਿਹਾ ਹੈ। ਉਹ ਇੱਕ ਕਿਸਾਨ ਪਰਿਵਾਰ ਨਾਲ ਸਬੰਧਤ ਹੈ ਅਤੇ ਕਿਸਾਨ ਅੰਦੋਲਨ ਦੌਰਾਨ ਆਪਣੇ ਭਾਰਤ ਵਿਰੋਧੀ ਅਤੇ ਇਨਕਲਾਬੀ ਗੀਤਾਂ ਲਈ ਵੀ ਸੁਰਖੀਆਂ ਵਿੱਚ ਆਇਆ ਸੀ।
–(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।