SIT ਅੱਗੇ ਪੇਸ਼ ਹੋਏ ਸੁਖਬੀਰ ਬਾਦਲ, ਕਿਹਾ- ਕਾਨੂੰਨ ਦਾ ਸਤਿਕਾਰ ਕਰਨਾ ਸਾਡੀ ਜ਼ਿੰਮੇਵਾਰੀ
SIT ਅੱਗੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਪਾਰਟੀ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੇ ਸੰਮਨਾਂ ਤੋਂ ਘਬਰਾਉਣ ਵਾਲਾ ਨਹੀਂ ਹੈ।

ਚੰਡੀਗੜ੍ਹ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਆਪਣੇ ਸਾਥੀ ਆਗੂਆਂ ਸਮੇਤ ਵਿਸ਼ੇਸ਼ ਜਾਂਚ ਟੀਮ (SIT) ਸਾਹਮਣੇ ਪੇਸ਼ ਹੋਣ ਲਈ ਪਹੁੰਚੇ। ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਕਾਨੂੰਨ ਦਾ ਸਤਿਕਾਰ ਕਰਦੇ ਆਏ ਹਨ ਅਤੇ ਪਹਿਲਾਂ ਵੀ ਜਾਂਚ ਵਿੱਚ ਸਹਿਯੋਗ ਦਿੰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਂ ਹਮੇਸ਼ਾ ਇੱਕੋ ਜਿਹਾ ਨਹੀਂ ਰਹਿੰਦਾ ਅਤੇ ਆਉਣ ਵਾਲੇ ਸਮੇਂ ਵਿੱਚ ਮੌਜੂਦਾ ਸਰਕਾਰ ਦੇ ਆਗੂਆਂ ਨੂੰ ਵੀ ਜਵਾਬ ਦੇਣਾ ਪੈ ਸਕਦਾ ਹੈ।
SIT ਅੱਗੇ ਪੇਸ਼ ਹੋਣ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕੀਤੀ। ਪਾਰਟੀ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੇ ਸੰਮਨਾਂ ਤੋਂ ਘਬਰਾਉਣ ਵਾਲਾ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਨੇ ਹਮੇਸ਼ਾ ਕਾਨੂੰਨੀ ਪ੍ਰਕਿਰਿਆ ਦਾ ਸਤਿਕਾਰ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ।
ਕਲੇਰ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਚਿੰਤਾ ਸੂਬੇ ਦੇ ਅਸਲ ਮੁੱਦਿਆਂ ਨੂੰ ਲੈ ਕੇ ਹੈ। ਉਨ੍ਹਾਂ ਮੁਤਾਬਕ ਆਮ ਆਦਮੀ ਪਾਰਟੀ ਨੂੰ ਕਾਨੂੰਨ-ਵਿਵਸਥਾ, ਨਸ਼ਿਆਂ ਦੇ ਫੈਲਾਅ, ਕਿਸਾਨਾਂ ਦੀਆਂ ਸਮੱਸਿਆਵਾਂ, ਵਧਦੇ ਕਰਜ਼ੇ ਅਤੇ ਭ੍ਰਿਸ਼ਟਾਚਾਰ ਵਰਗੇ ਮਸਲਿਆਂ ‘ਤੇ ਜਵਾਬ ਦੇਣਾ ਚਾਹੀਦਾ ਹੈ, ਨਾ ਕਿ ਸਿਆਸੀ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਪਹਿਲਾਂ ਵੀ ਆਵਾਜ਼ ਉਠਾਉਂਦਾ ਰਿਹਾ ਹੈ, ਮੌਜੂਦਾ ਸਮੇਂ ਵੀ ਡਟਿਆ ਹੋਇਆ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਸੰਘਰਸ਼ ਜਾਰੀ ਰੱਖੇਗਾ।
ਇਸ ਮੌਕੇ ਸੁਖਬੀਰ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਪਰਮਜੀਤ ਸਿੰਘ ਸਰਨਾ, ਮਹੇਸ਼ ਇੰਦਰ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ, ਐਨ. ਕੇ. ਸ਼ਰਮਾ ਅਤੇ ਹੋਰ ਆਗੂਆਂ ਨਾਲ ਵੀ ਮੁਲਾਕਾਤ ਕੀਤੀ।
-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


