ਅਧਿਆਪਕ ਵੱਲੋਂ ਮਾਸੂਮ ਬੱਚੇ ਨੂੰ ਬੇਰਹਿਮੀ ਨਾਲ ਕੁੱਟਣ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਨੇ ਲਿਆ ਸਖ਼ਤ ਐਕਸ਼ਨ
ਹੁਸ਼ਿਆਰਪੁਰ- ਹੁਸ਼ਿਆਰਪੁਰ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਅਧਿਆਪਕ ਨੇ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਜਦੋਂ ਇਹ ਮਾਮਲਾ ਸਿੱਖਿਆ ਮੰਤਰੀ ਹਰਜੋਤ ਬੈਂਸ ਤੱਕ ਪਹੁੰਚਿਆ ਤਾਂ ਉਨ੍ਹਾਂ ਨੇ ਵੱਡੀ ਕਾਰਵਾਈ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਸਕੂਲ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ-ਡੱਲੇਵਾਲ ਮਾਮਲੇ ਦੀ ਸੁਣਵਾਈ ਮੁਲਤਵੀ, ਸੁਪਰੀਮ ਕੋਰਟ ਦੀ ਕਮੇਟੀ ਜਾਵੇਗੀ ਖਨੌਰੀ, ਹਾਂ ਪੱਖੀ ਨਤੀਜੇ ਆਉਣ ਦੀ ਉਮੀਦ
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲ ਦੇ ਹੋਣ ਦਾ ਦਾਅਵਾ ਕਰਨ ਵਾਲੇ ਅਧਿਆਪਕ ਵੱਲੋਂ ਵਿਦਿਆਰਥੀ ਦੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਧਿਆਨ ਦਿਓ ਕਿ ਇਹ ਵੀਡੀਓ ਇੱਕ ਪ੍ਰਾਈਵੇਟ ਸਕੂਲ ਦੀ ਹੈ। ਅਸੀਂ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਖਿਲਾਫ ਜ਼ਿਲਾ ਪ੍ਰਸ਼ਾਸਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਆਈ. ਆਰ. ਰਜਿਸਟ੍ਰੇਸ਼ਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਕੁਝ ਮੀਡੀਆ ਘਰਾਣਿਆਂ ਨੇ ਇਸ ਨੂੰ ਸਰਕਾਰੀ ਸਕੂਲ ਦੱਸ ਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਕਿਰਪਾ ਕਰਕੇ ਸਾਡੇ ਮਿਹਨਤੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਦਨਾਮ ਨਾ ਕਰੋ ਜੋ ਵਾਧੂ ਕਲਾਸਾਂ ਦਾ ਪ੍ਰਬੰਧ ਕਰਨ, ਵੇਕ-ਅੱਪ ਕਾਲਾਂ ਦਾ ਪ੍ਰਬੰਧ ਕਰਨ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਹਰ ਕੋਸ਼ਿਸ਼ ਕਰਦੇ ਹਨ। ਇੱਕ ਝੂਠੀ ਕਹਾਣੀ ਉਹਨਾਂ ਦੇ ਵਿਆਪਕ ਯਤਨਾਂ ਨੂੰ ਖਰਾਬ ਕਰਦੀ ਹੈ।
ਵਾਇਰਲ ਵੀਡੀਓ ਇੱਕ ਨਿੱਜੀ ਸਕੂਲ ਦੀ ਹੈ
ਦੱਸ ਦਈਏ ਕਿ ਹੁਸ਼ਿਆਰਪੁਰ ਤੋਂ ਅਧਿਆਪਕ ਵੱਲੋਂ ਛੋਟੇ ਬੱਚੇ ‘ਤੇ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਹੁਸ਼ਿਆਰਪੁਰ ਦੇ ਪਿੰਡ ਬੱਦੋ ਦੇ ਇੱਕ ਸਕੂਲ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਇੱਕ ਅਧਿਆਪਕ ਬੱਚੇ ਨੂੰ ਬੇਰਹਿਮੀ ਨਾਲ ਕੁੱਟ ਰਿਹਾ ਹੈ। ਇਹ ਵੀਡੀਓ ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ। ਅਧਿਆਪਕ ਨੇ ਮਾਸੂਮ ਬੱਚੇ ਨੂੰ ਕਲਾਸ ਵਿੱਚ ਕਈ ਵਾਰ ਥੱਪੜ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਕੁੱਟਣ ਵਾਲੀ ਮੈਡਮ ਦਾ ਆਪਣਾ ਨਿੱਜੀ ਸਕੂਲ ਹੈ ਅਤੇ ਉਹ ਪਿਛਲੇ 40 ਸਾਲਾਂ ਤੋਂ ਪਿੰਡ ਬਦਨ ‘ਚ ਇਸ ਨੂੰ ਚਲਾ ਰਹੀ ਹੈ।
ਇਹ ਵੀ ਪੜ੍ਹੋ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਦੇ ਸਕਦੇ ਹਨ ਅਸਤੀਫਾ, ਭਾਰਤ ਨਾਲ ਪੰਗਾ ਲੈਣਾ ਪੈ ਗਿਆ ਮਹਿੰਗਾ
ਅਧਿਆਪਕ ਵੱਲੋਂ ਮਾਸੂਮ ਬੱਚੇ ਨੂੰ ਬੇਰਹਿਮੀ ਨਾਲ ਕੁੱਟਣ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਨੇ ਲਿਆ ਸਖ਼ਤ ਐਕਸ਼ਨ
ਹੁਸ਼ਿਆਰਪੁਰ- ਹੁਸ਼ਿਆਰਪੁਰ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਅਧਿਆਪਕ ਨੇ ਬੱਚੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਈ। ਜਦੋਂ ਇਹ ਮਾਮਲਾ ਸਿੱਖਿਆ ਮੰਤਰੀ ਹਰਜੋਤ ਬੈਂਸ ਤੱਕ ਪਹੁੰਚਿਆ ਤਾਂ ਉਨ੍ਹਾਂ ਨੇ ਵੱਡੀ ਕਾਰਵਾਈ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਸਕੂਲ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰੀ ਸਕੂਲ ਦੇ ਹੋਣ ਦਾ ਦਾਅਵਾ ਕਰਨ ਵਾਲੇ ਅਧਿਆਪਕ ਵੱਲੋਂ ਵਿਦਿਆਰਥੀ ਦੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ-ਭਾਰਤ ਵਿੱਚ ਪਹੁੰਚ ਗਿਆ ਚੀਨ ਦਾ HMPV ਖਤਰਨਾਕ ਵਾਇਰਸ, ਬੈਂਗਲੁਰੂ ‘ਚ ਮਿਲਿਆ HMPV ਦਾ ਪਹਿਲਾ ਮਾਮਲਾ
ਧਿਆਨ ਦਿਓ ਕਿ ਇਹ ਵੀਡੀਓ ਇੱਕ ਪ੍ਰਾਈਵੇਟ ਸਕੂਲ ਦੀ ਹੈ। ਅਸੀਂ ਸਕੂਲ ਦੇ ਮਾਲਕ, ਪ੍ਰਿੰਸੀਪਲ ਅਤੇ ਅਧਿਆਪਕ ਖਿਲਾਫ ਜ਼ਿਲਾ ਪ੍ਰਸ਼ਾਸਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਆਈ. ਆਰ. ਰਜਿਸਟ੍ਰੇਸ਼ਨ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ। ਕੁਝ ਮੀਡੀਆ ਘਰਾਣਿਆਂ ਨੇ ਇਸ ਨੂੰ ਸਰਕਾਰੀ ਸਕੂਲ ਦੱਸ ਕੇ ਗਲਤ ਤਰੀਕੇ ਨਾਲ ਪੇਸ਼ ਕੀਤਾ ਹੈ। ਕਿਰਪਾ ਕਰਕੇ ਸਾਡੇ ਮਿਹਨਤੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਦਨਾਮ ਨਾ ਕਰੋ ਜੋ ਵਾਧੂ ਕਲਾਸਾਂ ਦਾ ਪ੍ਰਬੰਧ ਕਰਨ, ਵੇਕ-ਅੱਪ ਕਾਲਾਂ ਦਾ ਪ੍ਰਬੰਧ ਕਰਨ ਅਤੇ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਹਰ ਕੋਸ਼ਿਸ਼ ਕਰਦੇ ਹਨ। ਇੱਕ ਝੂਠੀ ਕਹਾਣੀ ਉਹਨਾਂ ਦੇ ਵਿਆਪਕ ਯਤਨਾਂ ਨੂੰ ਖਰਾਬ ਕਰਦੀ ਹੈ।
ਵਾਇਰਲ ਵੀਡੀਓ ਇੱਕ ਨਿੱਜੀ ਸਕੂਲ ਦੀ ਹੈ
ਦੱਸ ਦਈਏ ਕਿ ਹੁਸ਼ਿਆਰਪੁਰ ਤੋਂ ਅਧਿਆਪਕ ਵੱਲੋਂ ਛੋਟੇ ਬੱਚੇ ‘ਤੇ ਤਸ਼ੱਦਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਹੁਸ਼ਿਆਰਪੁਰ ਦੇ ਪਿੰਡ ਬੱਦੋ ਦੇ ਇੱਕ ਸਕੂਲ ਦਾ ਵੀਡੀਓ ਵਾਇਰਲ ਹੋ ਰਿਹਾ ਹੈ। ਵਾਇਰਲ ਵੀਡੀਓ ਵਿੱਚ ਇੱਕ ਅਧਿਆਪਕ ਬੱਚੇ ਨੂੰ ਬੇਰਹਿਮੀ ਨਾਲ ਕੁੱਟ ਰਿਹਾ ਹੈ। ਇਹ ਵੀਡੀਓ ਸਰਦੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਦੀ ਦੱਸੀ ਜਾ ਰਹੀ ਹੈ। ਅਧਿਆਪਕ ਨੇ ਮਾਸੂਮ ਬੱਚੇ ਨੂੰ ਕਲਾਸ ਵਿੱਚ ਕਈ ਵਾਰ ਥੱਪੜ ਮਾਰਿਆ। ਦੱਸਿਆ ਜਾ ਰਿਹਾ ਹੈ ਕਿ ਬੱਚੇ ਨੂੰ ਕੁੱਟਣ ਵਾਲੀ ਮੈਡਮ ਦਾ ਆਪਣਾ ਨਿੱਜੀ ਸਕੂਲ ਹੈ ਅਤੇ ਉਹ ਪਿਛਲੇ 40 ਸਾਲਾਂ ਤੋਂ ਪਿੰਡ ਬਦਨ ‘ਚ ਇਸ ਨੂੰ ਚਲਾ ਰਹੀ ਹੈ।
ਇਹ ਵੀ ਪੜ੍ਹੋ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅੱਜ ਦੇ ਸਕਦੇ ਹਨ ਅਸਤੀਫਾ, ਭਾਰਤ ਨਾਲ ਪੰਗਾ ਲੈਣਾ ਪੈ ਗਿਆ ਮਹਿੰਗਾ
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।