Z+ security: ਰੰਧਾਵਾ ਦਾ ਤਿੱਖਾ ਹਮਲਾ- ‘ਮਾਨ ਸਾਹਿਬ ਚੀਚੀ ‘ਤੇ ਲਹੂ ਲਾਕੇ ਸ਼ਹੀਦ ਨਾ ਬਣੋ!
ਮਾਨ ਸਾਹਿਬ ਖੰਡ-ਖੰਡ ਕਹਿਣ ਨਾਲ ਮੂੰਹ ਮਿੱਠਾ ਨਹੀਂ ਹੁੰਦਾ,ਜਿੰਨਾਂ ਚਿਰ ਖੰਡ ਮੂੰਹ ਵਿੱਚ ਨਾਂ ਪਵੇ, ਇਹ ਤੁਹਾਡੀਆਂ ਸ਼ੋਸ਼ੇਬਾਜੀਆਂ ਨਾਲ ਲੋਕਾਂ ਦਾ ਢਿੱਡ ਨਹੀਂ ਭਰਨਾ। ਆਪਣੀ ਕਹਿਣੀ ਤੇ ਕਥਨੀ ਵਿਚਲਾ ਅੰਤਰ ਦੂਰ ਕਰੋ।
— Sukhjinder Singh Randhawa (@Sukhjinder_INC) June 1, 2023
ਚੰਡੀਗੜ੍ਹ, 1 ਜੂਨ (ਨਿਊਜ 18)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਦੀ Z+ ਸੁਰੱਖਿਆ (Bhagwant Mann Z+ security) ਲੈਣ ਤੋਂ ਨਾਂਹ ਕਰ ਦਿੱਤੀ ਹੈ। ਸੀਐਮ ਸਕਿਓਰਿਟੀ (cm security) ਨੇ ਆਖਿਆ ਹੈ ਕਿ Z+ ਸੁਰੱਖਿਆ ਦੀ ਲੋੜ ਨਹੀਂ ਹੈ।
ਇਸ ਸਬੰਧੀ ਸੀਐਮ ਸਕਿਓਰਿਟੀ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਪੱਤਰ ਵਿਚ ਆਖਿਆ ਗਿਆ ਹੈ ਕਿ ਕੇਂਦਰ ਦੀ z+ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ।
ਉਧਰ, ਸੀਨੀਅਰ ਕਾਂਗਰਸ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਭਗਵੰਤ ਉਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਦੇ ਹੋਏ ਲਿਖਿਆ ਹੈ-
”ਮਾਨ ਸਾਹਿਬ ਚੀਚੀ ਉਤੇ ਲਹੂ ਲਾ ਕੇ ਸ਼ਹੀਦ ਨਾ ਬਣੋ! ਤੁਸੀਂ ਕਹਿੰਦੇ ਹੋ ਕੇ ਮੈਂ ਕੇਂਦਰ ਦੀ ਸਕਿਓਰਟੀ ਨਹੀਂ ਲੈਣੀ ਪਰ ਜ਼ਰਾ ਕਿਰਪਾ ਕਰਕੇ ਪੰਜਾਬ ਸਰਕਾਰ ਦੀ ਸਕਿਓਰਟੀ ਤੇ ਗੰਨਮੈਨਾਂ ਦੀ ਗਿਣਤੀ ਬਾਰੇ ਲੋਕਾਂ ਨੂੰ ਚਾਨਣਾ ਪਾਓ ਕਿ ਤੁਹਾਡੇ ਤੇ ਤੁਹਾਡੇ ਪਰਿਵਾਰ ਕੋਲ ਕਿੰਨੀ ਗਿਣਤੀ ਵਿੱਚ ਸਕਿਓਰਟੀ ਹੈ?
ਮਾਨ ਸਾਹਿਬ ਖੰਡ-ਖੰਡ ਕਹਿਣ ਨਾਲ ਮੂੰਹ ਮਿੱਠਾ ਨਹੀਂ ਹੁੰਦਾ, ਜਿੰਨਾਂ ਚਿਰ ਖੰਡ ਮੂੰਹ ਵਿੱਚ ਨਾਂ ਪਵੇ, ਇਹ ਤੁਹਾਡੀਆਂ ਸ਼ੋਸ਼ੇਬਾਜੀਆਂ ਨਾਲ ਲੋਕਾਂ ਦਾ ਢਿੱਡ ਨਹੀਂ ਭਰਨਾ। ਆਪਣੀ ਕਹਿਣੀ ਤੇ ਕਥਨੀ ਵਿਚਲਾ ਅੰਤਰ ਦੂਰ ਕਰੋ।