ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸ੍ਰੀ ਮੁਕਤਸਰ ਸਾਹਿਬ ਪੁੱਜੇ ਅਤੇ ਨਾਕਾਬੰਦੀ ‘ਤੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ
ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ਵਿੱਚ ਮਨਾਏ ਗਏ ਇਤਿਹਾਸਕ ਜੋੜ ਮੇਲਾ ਮਾਘੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ।

ਸ੍ਰੀ ਮੁਕਤਸਰ ਸਾਹਿਬ – ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦ ‘ਚ ਮਨਾਏ ਜਾਂਦੇ ਇਤਿਹਾਸਕ ਜੋੜ ਮੇਲਾ ਮਾਘੀ ਸਬੰਧੀ ਵੱਡੀ ਗਿਣਤੀ ‘ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੀ ਹੈ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ।
ਇਹ ਵੀ ਪੜ੍ਹੋ- ਬਿਕਰਮ ਸਿੰਘ ਮਜੀਠੀਆ ਦੀ ਜਾਨ ਨੂੰ ਖ਼ਤਰਾ ਹੈ; ਪੰਜਾਬ ਸਰਕਾਰ ਨੇ ਮੰਨਿਆ, ਹਾਈ ਕੋਰਟ ਨੇ ਸੁਰੱਖਿਆ ਆਦੇਸ਼ ਅਤੇ ਚੇਤਾਵਨੀ ਕੀਤੀ ਜਾਰੀ
ਮਾਘੀ ਸਬੰਧੀ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤ ਨਤਮਸਤਕ ਹੋਈ। ਇਸ ਦੌਰਾਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਪਹੁੰਚੇ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਬੋਧਨ ਕਰਦਿਆ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਾਨੂੰ ਭਾਈ ਮਹਾਂ ਸਿੰਘ ਅਤੇ ਮਾਤਾ ਭਾਗ ਕੌਰ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਡਿਲੀਵਰੀ ਹੁਣ 10 ਮਿੰਟਾਂ ਦੇ ਅੰਦਰ ਨਹੀਂ ਹੋਵੇਗੀ; ਕੇਂਦਰ ਸਰਕਾਰ ਨੇ ਸਮਾਂ ਸੀਮਾ ਦਿੱਤੀ ਹਟਾ
ਉਹਨਾਂ ਕਿਹਾ ਕਿ ਅੱਜ ਦੇ ਜੁਗ ਚ ਪ੍ਰਤੱਖ ਨੂੰ ਛੱਡ ਸੋਸ਼ਲ ਮੀਡੀਆ ‘ਤੇ ਜ਼ਿਆਦਾ ਵਿਸਵਾਸ ਕਰਨਾ ਗਲਤ ਰੁਝਾਨ ਚੱਲ ਰਿਹਾ ਹੈ। ਸਾਨੂੰ ਗੁਰੂ ਦਰਸਾਏ ਮਾਰਗ ‘ਤੇ ਚੱਲਣਾ ਚਾਹੀਦਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਥਾਂ ਥਾਂ ਕੀਤੀ ਨਾਕਾਬੰਦੀ ਕਾਰਨ ਸੰਗਤ ਨੂੰ ਪ੍ਰੇਸ਼ਾਨੀ ਆ ਰਹੀ ਹੈ। ਇਸ ਤਰਾਂ ਸੰਗਤ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ। 328 ਸਰੂਪਾਂ ਦੇ ਮਾਮਲੇ ‘ਚ ਐਸ ਆਈ ਟੀ ਨੂੰ ਸਹਿਯੋਗ ਦੇਵਾਗੇ। ਗਿਆਨੀ ਹਰਪ੍ਰੀਤ ਸਿੰਘ ਜੀ ਕੋਲ ਐਸਆਈਟੀ ਦੇ ਜਾਣ ‘ਤੇ ਉਨ੍ਹਾਂ ਕਿਹਾ ਕਿ ਉਹ ਸਤਿਕਾਰਯੋਗ ਨੇ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


