Image default
ਤਾਜਾ ਖਬਰਾਂ

ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Advertisement

ਸ੍ਰੀ ਅਮ੍ਰਿਤਸਰ ਸਾਹਿਬ- ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਅਗਲੇ ਸਾਲ 17 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਕੰਗਨਾ ਦੀ ਫਿਲਮ ‘ਐਮਰਜੈਂਸੀ’ ਦਾ ਸਿੱਖ ਜਥੇਬੰਦੀਆਂ ਵੱਲੋਂ ਇੱਕ ਵਾਰ ਫਿਰ ਵਿਰੋਧ ਕੀਤਾ ਗਿਆ ਹੈ। ਬੇਸ਼ੱਕ ਸੈਂਸਰ ਬੋਰਡ ਨੇ ਕੁਝ ਸੀਨ ਕੱਟ ਕੇ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ ਹੈ ਪਰ ਸਿੱਖ ਕੌਮ ਅਜੇ ਵੀ ਫਿਲਮ ਦੇ ਖਿਲਾਫ ਅੜੀ ਹੋਈ ਹੈ।

ਇਹ ਵੀ ਪੜ੍ਹੋ-ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਨੇ ਦਿੱਤਾ ਅਕਾਲੀ ਦਲ ਤੋਂ ਅਸਤੀਫਾ, ਵੱਡਾ ਕਾਰਨ ਸਾਹਮਣੇ ਆਇਆ

ਦੱਸ ਦੇਈਏ ਕਿ ਜਦੋਂ ਇਸ ਫਿਲਮ ਦਾ ਟੀਜ਼ਰ 14 ਅਗਸਤ ਨੂੰ ਰਿਲੀਜ਼ ਹੋਇਆ ਸੀ ਤਾਂ ਨਾ ਸਿਰਫ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਗੋਂ ਕਈ ਸਿੱਖ ਜਥੇਬੰਦੀਆਂ ਨੇ ਇਸ ਗੱਲ ‘ਤੇ ਇਤਰਾਜ਼ ਜਤਾਇਆ ਸੀ ਕਿ ਇਸ ‘ਚ ਸਿੱਖਾਂ ਦੀ ਤਸਵੀਰ ਨੂੰ ਖਰਾਬ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਫਿਲਮ ਕੀਤੀ ਗਈ ਹੈ। ਇਸ ਤੋਂ ਬਾਅਦ ਫਿਲਮ ਦੀ ਰਿਲੀਜ਼ ਨੂੰ 6 ਸਤੰਬਰ ਤੱਕ ਟਾਲ ਦਿੱਤਾ ਗਿਆ।

Advertisement

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਫਿਲਮ ’ਤੇ ਪਾਬੰਦੀ ਲਾਉਣ ਲਈ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਮੈਨ ਨੂੰ ਵੱਖ-ਵੱਖ ਪੱਤਰ ਲਿਖੇ ਹਨ। ਉਨ੍ਹਾਂ ਕਿਹਾ ਕਿ ਇਸ ਤਜਵੀਜ਼ ਦੀਆਂ ਕਾਪੀਆਂ ਪੰਜਾਬ ਸਰਕਾਰ ਨੂੰ ਵੀ ਭੇਜੀਆਂ ਗਈਆਂ ਸਨ ਪਰ ਇਸ ’ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਫਿਲਮ ਦੇ ਰਿਲੀਜ਼ ਹੋਣ ਦਾ ਸਖ਼ਤ ਵਿਰੋਧ ਕਰਦੀ ਹੈ।

ਇਹ ਵੀ ਪੜ੍ਹੋ-ਦਰਦਨਾਕ ਹਾਦਸੇ ‘ਚ ਲੜਕੇ ਦੀ ਮੌਤ, ਲੜਕੀ ਦੀ ਹਾਲਤ ਗੰਭੀਰ; ਪਰਿਵਾਰ ਨੇ ਇਨਸਾਫ ਦੀ ਕੀਤੀ ਮੰਗ

ਦਰਅਸਲ, ਟੀਜ਼ਰ ਵਿੱਚ ਇੱਕ ਸੀਨ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਨੂੰ ਇੰਦਰਾ ਗਾਂਧੀ ਪ੍ਰਤੀ ਵਫ਼ਾਦਾਰੀ ਦਾ ਵਾਅਦਾ ਕਰਦੇ ਹੋਏ, ਵੱਖਰੇ ਸਿੱਖ ਰਾਜ ਦੇ ਬਦਲੇ ਕਾਂਗਰਸ ਪਾਰਟੀ ਨੂੰ ਵੋਟ ਦੇਣ ਦਾ ਵਾਅਦਾ ਕਰਦੇ ਹੋਏ ਦਿਖਾਇਆ ਗਿਆ ਹੈ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ‘ਸਿੱਖ ਵਿਰੋਧੀ ਫ਼ਿਲਮ’ ਦੱਸਦਿਆਂ ਇਸ ਦੀ ਰਿਲੀਜ਼ ਰੋਕਣ ਦੀ ਮੰਗ ਕੀਤੀ ਹੈ।

ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Advertisement

ਸ੍ਰੀ ਅਮ੍ਰਿਤਸਰ ਸਾਹਿਬ- ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਅਗਲੇ ਸਾਲ 17 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਕੰਗਨਾ ਦੀ ਫਿਲਮ ‘ਐਮਰਜੈਂਸੀ’ ਦਾ ਸਿੱਖ ਜਥੇਬੰਦੀਆਂ ਵੱਲੋਂ ਇੱਕ ਵਾਰ ਫਿਰ ਵਿਰੋਧ ਕੀਤਾ ਗਿਆ ਹੈ। ਬੇਸ਼ੱਕ ਸੈਂਸਰ ਬੋਰਡ ਨੇ ਕੁਝ ਸੀਨ ਕੱਟ ਕੇ ਫਿਲਮ ਨੂੰ ਹਰੀ ਝੰਡੀ ਦੇ ਦਿੱਤੀ ਹੈ ਪਰ ਸਿੱਖ ਕੌਮ ਅਜੇ ਵੀ ਫਿਲਮ ਦੇ ਖਿਲਾਫ ਅੜੀ ਹੋਈ ਹੈ।

Advertisement

ਇਹ ਵੀ ਪੜ੍ਹੋ-ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਵੱਡੀ ਖ਼ਬਰ, ਸੇਬੀ ਨੇ ਬਣਾਈ ਸਖ਼ਤ ਯੋਜਨਾ!

ਦੱਸ ਦੇਈਏ ਕਿ ਜਦੋਂ ਇਸ ਫਿਲਮ ਦਾ ਟੀਜ਼ਰ 14 ਅਗਸਤ ਨੂੰ ਰਿਲੀਜ਼ ਹੋਇਆ ਸੀ ਤਾਂ ਨਾ ਸਿਰਫ ਅਕਾਲ ਤਖਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਗੋਂ ਕਈ ਸਿੱਖ ਜਥੇਬੰਦੀਆਂ ਨੇ ਇਸ ਗੱਲ ‘ਤੇ ਇਤਰਾਜ਼ ਜਤਾਇਆ ਸੀ ਕਿ ਇਸ ‘ਚ ਸਿੱਖਾਂ ਦੀ ਤਸਵੀਰ ਨੂੰ ਖਰਾਬ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਫਿਲਮ ਕੀਤੀ ਗਈ ਹੈ। ਇਸ ਤੋਂ ਬਾਅਦ ਫਿਲਮ ਦੀ ਰਿਲੀਜ਼ ਨੂੰ 6 ਸਤੰਬਰ ਤੱਕ ਟਾਲ ਦਿੱਤਾ ਗਿਆ।

Advertisement

ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਫਿਲਮ ’ਤੇ ਪਾਬੰਦੀ ਲਾਉਣ ਲਈ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਦੇ ਚੇਅਰਮੈਨ ਨੂੰ ਵੱਖ-ਵੱਖ ਪੱਤਰ ਲਿਖੇ ਹਨ। ਉਨ੍ਹਾਂ ਕਿਹਾ ਕਿ ਇਸ ਤਜਵੀਜ਼ ਦੀਆਂ ਕਾਪੀਆਂ ਪੰਜਾਬ ਸਰਕਾਰ ਨੂੰ ਵੀ ਭੇਜੀਆਂ ਗਈਆਂ ਸਨ ਪਰ ਇਸ ’ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਫਿਲਮ ਦੇ ਰਿਲੀਜ਼ ਹੋਣ ਦਾ ਸਖ਼ਤ ਵਿਰੋਧ ਕਰਦੀ ਹੈ।

ਇਹ ਵੀ ਪੜ੍ਹੋ-ਪੰਜਾਬ ਉਪ ਚੋਣ : ਹੁਣ ਤੱਕ ਕੁੱਲ 49.61 ਫੀਸਦੀ ਹੋਈ ਵੋਟਿੰਗ

ਦਰਅਸਲ, ਟੀਜ਼ਰ ਵਿੱਚ ਇੱਕ ਸੀਨ ਵਿੱਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਭੂਮਿਕਾ ਨਿਭਾਉਣ ਵਾਲੇ ਅਦਾਕਾਰ ਨੂੰ ਇੰਦਰਾ ਗਾਂਧੀ ਪ੍ਰਤੀ ਵਫ਼ਾਦਾਰੀ ਦਾ ਵਾਅਦਾ ਕਰਦੇ ਹੋਏ, ਵੱਖਰੇ ਸਿੱਖ ਰਾਜ ਦੇ ਬਦਲੇ ਕਾਂਗਰਸ ਪਾਰਟੀ ਨੂੰ ਵੋਟ ਦੇਣ ਦਾ ਵਾਅਦਾ ਕਰਦੇ ਹੋਏ ਦਿਖਾਇਆ ਗਿਆ ਹੈ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ‘ਸਿੱਖ ਵਿਰੋਧੀ ਫ਼ਿਲਮ’ ਦੱਸਦਿਆਂ ਇਸ ਦੀ ਰਿਲੀਜ਼ ਰੋਕਣ ਦੀ ਮੰਗ ਕੀਤੀ ਹੈ।
-(ਏਬੀਪੀ ਸਾਂਝਾ)

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਪੰਜਾਬ ਸਰਕਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਏਗੀ -ਸੰਧਵਾਂ

punjabdiary

ਦੇਸ਼ਾਂ-ਵਿਦੇਸ਼ਾਂ ਤੱਕ ਆਪਣੀ ਕਲਾ ਨਾਲ ਛਾ ਜਾਣ ਵਾਲਾ ਅਦਾਕਾਰ :- ਗੁਰਮੇਲ ਸਿੰਘ

punjabdiary

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਕੰਮਾਂ, ਵਿਕਾਸ ਕਾਰਜਾਂ ਸਬੰਧੀ ਰੀਵਿਊ ਮੀਟਿੰਗ

punjabdiary

Leave a Comment