ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ ਨਾਮਜ਼ਦ
ਚੰਡੀਗੜ, 19 ਅਕਤੂਬਰ (ਏਬੀਪੀ ਸਾਂਝਾ)- ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ ਨੂੰ ਮੁਲਜ਼ਮ ਬਣਾਇਆ ਹੈ। ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਹੈ। ਇਸ ਮਾਮਲੇ ‘ਚ ਹੁਣ ਤੱਕ ਕੁੱਲ ਛੇ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਕਰਮਵੀਰ ਦੀ ਰੇਕੀ ਕਰ ਰਹੇ ਤਿੰਨ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।
9 ਅਕਤੂਬਰ ਨੂੰ ਪੰਜਾਬ ਪੰਚਾਇਤੀ ਚੋਣਾਂ ਦੌਰਾਨ ਫਰੀਦਕੋਟ ‘ਚ ਗੁਰਪ੍ਰੀਤ ਸਿੰਘ ਦੇ ਕਤਲ ਦੇ ਮਾਮਲੇ ‘ਚ ਪੁਲਸ ਨੇ ਪੰਜਾਬ ਦੇ ਵਾਰਿਸ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਦੇ ਸਬੂਤ ਹੋਣ ਦਾ ਖੁਲਾਸਾ ਕੀਤਾ ਸੀ। ਪੁਲਿਸ ਅਨੁਸਾਰ ਘਟਨਾ ਦੇ ਪਿੱਛੇ ਅੰਮ੍ਰਿਤਪਾਲ ਸਿੰਘ ਦਾ ਹੱਥ ਹੈ, ਸਾਜ਼ਿਸ਼ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਅਰਸ਼ ਡੱਲਾ ਇਸ ਕਤਲ ਦਾ ਮਾਸਟਰਮਾਈਂਡ ਹੈ। ਪੁਲਿਸ ਵੱਲੋਂ ਫੜੇ ਗਏ ਤਿੰਨ ਮੁਲਜ਼ਮਾਂ ਨੇ ਗੁਰਪ੍ਰੀਤ ਸਿੰਘ ਦੀ ਰੇਕੀ ਕੀਤੀ ਸੀ।
ਫਰੀਦਕੋਟ ਦੇ ਸਦਰ ਥਾਣੇ ਅਧੀਨ ਪੈਂਦੇ ਪਿੰਡ ਹਰੀਣੌ ਵਿੱਚ 9 ਅਕਤੂਬਰ ਦੀ ਸ਼ਾਮ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੁਰਪ੍ਰੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗੁਰਪ੍ਰੀਤ ਸਿੰਘ ਬੁੱਧਵਾਰ ਸ਼ਾਮ ਨੂੰ ਆਪਣੇ ਪਿੰਡ ਵਿੱਚ ਸਰਪੰਚ ਦੇ ਅਹੁਦੇ ਲਈ ਮਹਿਲਾ ਉਮੀਦਵਾਰ ਲਈ ਚੋਣ ਪ੍ਰਚਾਰ ਕਰਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਇਹ ਵੀ ਪੜ੍ਹੋ- ਗੁਰਮੀਤ ਰਾਮ ਰਹੀਮ ਨੂੰ ਝਟਕਾ, ਸੁਪਰੀਮ ਕੋਰਟ ਨੇ 2015 ਦੇ ਬੇਅਦਬੀ ਮਾਮਲਿਆਂ ‘ਤੇ ਲੱਗੀ ਰੋਕ ਹਟਾਈ
ਤਿੰਨ ਤੋਂ ਚਾਰ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਏ ਗੁਰਪ੍ਰੀਤ ਸਿੰਘ ਨੂੰ ਫ਼ਰੀਦਕੋਟ ਦੇ ਗੁਰੂਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਤਰਾਂ ਅਨੁਸਾਰ ਗੁਰਪ੍ਰੀਤ ਸਿੰਘ ਵਾਰਿਸ ਪੰਜਾਬ ਅਤੇ ਬਹਿਬਲ ਇਨਸਾਫ ਮੋਰਚੇ ਨਾਲ ਵੀ ਜੁੜਿਆ ਹੋਇਆ ਸੀ। ਕੁਝ ਸਮਾਂ ਪਹਿਲਾਂ ਗੁਰਪ੍ਰੀਤ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ।
ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ MP ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ ਨਾਮਜ਼ਦ
ਚੰਡੀਗੜ, 19 ਅਕਤੂਬਰ (ਏਬੀਪੀ ਸਾਂਝਾ)- ਫਰੀਦਕੋਟ ਦੇ ਗੁਰਪ੍ਰੀਤ ਸਿੰਘ ਕਤਲ ਕੇਸ ਵਿੱਚ ਪੁਲਿਸ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ ਨੂੰ ਮੁਲਜ਼ਮ ਬਣਾਇਆ ਹੈ। ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਦਾ ਖੁਲਾਸਾ ਕੀਤਾ ਹੈ। ਇਸ ਮਾਮਲੇ ‘ਚ ਹੁਣ ਤੱਕ ਕੁੱਲ ਛੇ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਅਤੇ ਅਰਸ਼ ਡੱਲਾ ਤੋਂ ਇਲਾਵਾ ਵਿਦੇਸ਼ ਵਿੱਚ ਬੈਠੇ ਕਰਮਵੀਰ ਦੀ ਰੇਕੀ ਕਰ ਰਹੇ ਤਿੰਨ ਗ੍ਰਿਫ਼ਤਾਰ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਰਹੇ ਹਨ ਵੱਧ, ਕੇਸਾਂ ਦੀ ਗਿਣਤੀ 1348 ਤੱਕ ਪਹੁੰਚੀ
9 ਅਕਤੂਬਰ ਨੂੰ ਪੰਜਾਬ ਪੰਚਾਇਤੀ ਚੋਣਾਂ ਦੌਰਾਨ ਫਰੀਦਕੋਟ ‘ਚ ਗੁਰਪ੍ਰੀਤ ਸਿੰਘ ਦੇ ਕਤਲ ਦੇ ਮਾਮਲੇ ‘ਚ ਪੁਲਸ ਨੇ ਪੰਜਾਬ ਦੇ ਵਾਰਿਸ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਭੂਮਿਕਾ ਦੇ ਸਬੂਤ ਹੋਣ ਦਾ ਖੁਲਾਸਾ ਕੀਤਾ ਸੀ। ਪੁਲਿਸ ਅਨੁਸਾਰ ਘਟਨਾ ਦੇ ਪਿੱਛੇ ਅੰਮ੍ਰਿਤਪਾਲ ਸਿੰਘ ਦਾ ਹੱਥ ਹੈ, ਸਾਜ਼ਿਸ਼ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਅਰਸ਼ ਡੱਲਾ ਇਸ ਕਤਲ ਦਾ ਮਾਸਟਰਮਾਈਂਡ ਹੈ। ਪੁਲਿਸ ਵੱਲੋਂ ਫੜੇ ਗਏ ਤਿੰਨ ਮੁਲਜ਼ਮਾਂ ਨੇ ਗੁਰਪ੍ਰੀਤ ਸਿੰਘ ਦੀ ਰੇਕੀ ਕੀਤੀ ਸੀ।
ਫਰੀਦਕੋਟ ਦੇ ਸਦਰ ਥਾਣੇ ਅਧੀਨ ਪੈਂਦੇ ਪਿੰਡ ਹਰੀਣੌ ਵਿੱਚ 9 ਅਕਤੂਬਰ ਦੀ ਸ਼ਾਮ ਨੂੰ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੁਰਪ੍ਰੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਗੁਰਪ੍ਰੀਤ ਸਿੰਘ ਬੁੱਧਵਾਰ ਸ਼ਾਮ ਨੂੰ ਆਪਣੇ ਪਿੰਡ ਵਿੱਚ ਸਰਪੰਚ ਦੇ ਅਹੁਦੇ ਲਈ ਮਹਿਲਾ ਉਮੀਦਵਾਰ ਲਈ ਚੋਣ ਪ੍ਰਚਾਰ ਕਰਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਨੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਇਹ ਵੀ ਪੜ੍ਹੋ-ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ, ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੀਆਂ ਰੌਣਕਾਂ
ਤਿੰਨ ਤੋਂ ਚਾਰ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਏ ਗੁਰਪ੍ਰੀਤ ਸਿੰਘ ਨੂੰ ਫ਼ਰੀਦਕੋਟ ਦੇ ਗੁਰੂਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸੂਤਰਾਂ ਅਨੁਸਾਰ ਗੁਰਪ੍ਰੀਤ ਸਿੰਘ ਵਾਰਿਸ ਪੰਜਾਬ ਅਤੇ ਬਹਿਬਲ ਇਨਸਾਫ ਮੋਰਚੇ ਨਾਲ ਵੀ ਜੁੜਿਆ ਹੋਇਆ ਸੀ। ਕੁਝ ਸਮਾਂ ਪਹਿਲਾਂ ਗੁਰਪ੍ਰੀਤ ਸਿੰਘ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲੀਆਂ ਸਨ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।