Image default
ਤਾਜਾ ਖਬਰਾਂ

ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ‘ਤੇ ਭਗਵੰਤ ਮਾਨ ਦਾ ਬਿਆਨ

ਡਾ. ਅੰਬੇਡਕਰ ਦੇ ਬੁੱਤ ਨੂੰ ਤੋੜਨ ਦੀ ਘਟਨਾ ‘ਤੇ ਭਗਵੰਤ ਮਾਨ ਦਾ ਬਿਆਨ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ।ਇਸਨੂੰ ਬਹੁਤ ਹੀ ਮੰਦਭਾਗੀ ਘਟਨਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਅੰਬੇਡਕਰ ਦਾ ਸਤਿਕਾਰ ਕਰਨ ਵਾਲੇ ਸਾਰੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ- ਪੰਜਾਬ ਚ ਫਿਰ ਠੰਡ ਨਾਲ ਠਰਨਗੇ ਲੋਕ, 13 ਜ਼ਿਲ੍ਹਿਆਂ ਲਈ ਠੰਡ ਦਾ ਅਲਰਟ ਜਾਰੀ; 29 ਜਨਵਰੀ ਤੋਂ ਮੌਸਮ ਬਦਲ ਜਾਵੇਗਾ

ਲੋਕਾਂ ਨੂੰ ਸੰਜਮ ਬਣਾਈ ਰੱਖਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਘਿਨਾਉਣੇ ਕੰਮ ਕਰਨ ਵਾਲੇ ਦੋਸ਼ੀ ਪਾਏ ਜਾਣ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਪੰਜਾਬ ਵਿਰੋਧੀ ਤਾਕਤਾਂ ਦੀਆਂ ਫਿਰਕੂ ਤਣਾਅ ਪੈਦਾ ਕਰਨ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕੀਤਾ ਜਾਵੇਗਾ।

Advertisement

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਅਸ਼ਾਂਤੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਸਮਾਜ ਵਿਰੋਧੀ ਅਤੇ ਰਾਸ਼ਟਰ ਵਿਰੋਧੀ ਤੱਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਪੂਰੀ ਤਰ੍ਹਾਂ ਸੁਚੇਤ ਅਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੋ ਵੀ ਅਜਿਹੀਆਂ ਕਾਰਵਾਈਆਂ ਰਾਹੀਂ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲੋਕਾਂ ਤੋਂ ਪੂਰਾ ਸਹਿਯੋਗ ਮੰਗਦੇ ਹੋਏ, ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਸਭ ਤੋਂ ਸ਼ਾਂਤੀਪੂਰਨ ਅਤੇ ਭਾਈਚਾਰਕ ਸਾਂਝ ਵਾਲਾ ਸੂਬਾ ਬਣਾਉਣ ਲਈ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਉਣ।

– (ਬਾਬੂਸ਼ਾਹੀ)ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜੋ।

Advertisement

Related posts

ਕੈਨੇਡਾ ਦੇ ਕਾਲਜ ਗੈਰ-ਕਾਨੂੰਨੀ ਤੌਰ ‘ਤੇ ਅਮਰੀਕਾ ਭੇਜਣ ਵਿਚ ਸ਼ਾਮਲ, ਈਡੀ ਦੀ ਕਰੀਬ 250 ਕਾਲਜਾਂ ਤੇ ਨਜਰ

Balwinder hali

Breaking- ਅਦਾਕਾਰ ਯੋਗਰਾਜ ਨੇ ਕਿਹਾ ਕਿ ਸਿਮਰਨਜੀਤ ਮਾਨ ਉਤੇ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ

punjabdiary

ਪੈਸਿਆਂ ਦੇ ਵਿਵਾਦ ‘ਚ ਫਸਿਆ ਅਦਾਕਾਰ ਕਰਤਾਰ ਚੀਮਾ

punjabdiary

Leave a Comment