ਡੇਰਾ ਬਾਬਾ ਨਾਨਕ ‘ਚ ਵੋਟਾਂ ਪੈਣ ਤੋਂ ਬਾਅਦ ਹੋਈ ਲੜਾਈ, ਹਲਕੇ ਚ ਬਾਹਰੋਂ ਆਏ ਲੋਕਾਂ ਨੂੰ ਕੀਤਾ ਗ੍ਰਿਫਤਾਰ
ਡੇਰਾ ਬਾਬਾ ਨਾਨਕ- ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣ (ਜ਼ਿਮਨੀ ਚੋਣ 2024) ਲਈ ਅੱਜ ਵੋਟਿੰਗ ਹੋ ਰਹੀ ਹੈ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਹਾਲਾਂਕਿ ਠੰਡ ਕਾਰਨ ਸਵੇਰੇ ਬਹੁਤ ਘੱਟ ਵੋਟਰ ਹੀ ਬਾਹਰ ਨਿਕਲ ਰਹੇ ਹਨ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਿਰਪੱਖ ਅਤੇ ਸੁਰੱਖਿਅਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਸੁਪਰੀਮ ਕੋਰਟ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੋਂ ਜਵਾਬ ਤਲਬ ਕੀਤਾ
ਇਸੇ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾ ਵਿੱਚ ਜ਼ਿਮਨੀ ਚੋਣ 2024 ਦੀ ਵੋਟਿੰਗ ਸ਼ੁਰੂ ਹੋਣ ਤੋਂ ਬਾਅਦ ਹੀ ਲੜਾਈ ਝਗੜੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੌਕੇ ਪੁਲੀਸ ਨੇ ਵਿਧਾਨ ਸਭਾ ਹਲਕੇ ਦੇ ਬਾਹਰੋਂ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੌਕੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦਾ ਸਮਰਥਨ ਕਰਨ ਪਹੁੰਚੇ। ਆਮ ਆਦਮੀ ਪਾਰਟੀ ਦੇ ਡੇਰਾ ਬਾਬਾ ਨਾਨਕ ਤੋਂ ਜ਼ਿਮਨੀ ਚੋਣ ਲੜ ਰਹੇ ਗੁਰਦੀਪ ਸਿੰਘ ਰੰਧਾਵਾ ਵੀ ਆਪਣੇ ਸਮਰਥਕਾਂ ਦੇ ਹੱਕ ਵਿੱਚ ਨਿੱਤਰ ਆਏ। ਇਸ ਦੌਰਾਨ ਦੋਵਾਂ ਆਗੂਆਂ ਨੇ ਇੱਕ ਦੂਜੇ ‘ਤੇ ਗੈਂਗਸਟਰਾਂ ਦੀ ਹਮਾਇਤ ਕਰਨ ਦੇ ਦੋਸ਼ ਲਾਏ ਹਨ।
ਡੇਰਾ ਬਾਬਾ ਨਾਨਕ ਸੀਟ ‘ਤੇ ਡੇਰਾ ਪਠਾਣਾਂ ਦੇ ਪੋਲਿੰਗ ਬੂਥ ‘ਤੇ ਕਾਂਗਰਸ ਅਤੇ ‘ਆਪ’ ਸਮਰਥਕਾਂ ਵਿਚਾਲੇ ਝੜਪ ਹੋ ਗਈ ਹੈ। ਵੋਟਿੰਗ ਨੂੰ ਲੈ ਕੇ ਦੋਵਾਂ ‘ਚ ਝੜਪ ਹੋ ਗਈ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ। ਮਾਮਲਾ ਹੁਣ ਸ਼ਾਂਤ ਹੈ।
ਇਹ ਵੀ ਪੜ੍ਹੋ-ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਡੀਜੀਪੀ ਤੋਂ ਜਵਾਬ ਕੀਤਾ ਤਲਬ
ਦੱਸ ਦੇਈਏ ਕਿ ਡੇਰਾ ਬਾਬਾ ਨਾਨਕ ਸੀਟ (ਜ਼ਿਮਨੀ ਚੋਣ 2024) ‘ਤੇ ਕੁੱਲ 1 ਲੱਖ 93 ਹਜ਼ਾਰ 376 ਵੋਟਰ ਹਨ। 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 61 ਸੰਵੇਦਨਸ਼ੀਲ ਹਨ। ਚੱਬੇਵਾਲ (ਐਸ.ਸੀ.) ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 50 ਸੰਵੇਦਨਸ਼ੀਲ ਹਨ।
ਡੇਰਾ ਬਾਬਾ ਨਾਨਕ ‘ਚ ਵੋਟਾਂ ਪੈਣ ਤੋਂ ਬਾਅਦ ਹੋਈ ਲੜਾਈ, ਹਲਕੇ ਚ ਬਾਹਰੋਂ ਆਏ ਲੋਕਾਂ ਨੂੰ ਕੀਤਾ ਗ੍ਰਿਫਤਾਰ
ਡੇਰਾ ਬਾਬਾ ਨਾਨਕ- ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣ (ਜ਼ਿਮਨੀ ਚੋਣ 2024) ਲਈ ਅੱਜ ਵੋਟਿੰਗ ਹੋ ਰਹੀ ਹੈ। ਇਨ੍ਹਾਂ ਸੀਟਾਂ ਵਿੱਚ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਸੀਟਾਂ ਸ਼ਾਮਲ ਹਨ। ਇੱਥੇ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਹਾਲਾਂਕਿ ਠੰਡ ਕਾਰਨ ਸਵੇਰੇ ਬਹੁਤ ਘੱਟ ਵੋਟਰ ਹੀ ਬਾਹਰ ਨਿਕਲ ਰਹੇ ਹਨ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਨਿਰਪੱਖ ਅਤੇ ਸੁਰੱਖਿਅਤ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਸੇ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਡੇਰਾ ਬਾਬਾ ਨਾਨਕ ਦੇ ਪਿੰਡ ਡੇਰਾ ਪਠਾਣਾ ਵਿੱਚ ਜ਼ਿਮਨੀ ਚੋਣ 2024 ਦੀ ਵੋਟਿੰਗ ਸ਼ੁਰੂ ਹੋਣ ਤੋਂ ਬਾਅਦ ਹੀ ਲੜਾਈ ਝਗੜੇ ਦੀ ਖ਼ਬਰ ਸਾਹਮਣੇ ਆਈ ਹੈ। ਇਸ ਮੌਕੇ ਪੁਲੀਸ ਨੇ ਵਿਧਾਨ ਸਭਾ ਹਲਕੇ ਦੇ ਬਾਹਰੋਂ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮੌਕੇ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦਾ ਸਮਰਥਨ ਕਰਨ ਪਹੁੰਚੇ। ਆਮ ਆਦਮੀ ਪਾਰਟੀ ਦੇ ਡੇਰਾ ਬਾਬਾ ਨਾਨਕ ਤੋਂ ਜ਼ਿਮਨੀ ਚੋਣ ਲੜ ਰਹੇ ਗੁਰਦੀਪ ਸਿੰਘ ਰੰਧਾਵਾ ਵੀ ਆਪਣੇ ਸਮਰਥਕਾਂ ਦੇ ਹੱਕ ਵਿੱਚ ਨਿੱਤਰ ਆਏ। ਇਸ ਦੌਰਾਨ ਦੋਵਾਂ ਆਗੂਆਂ ਨੇ ਇੱਕ ਦੂਜੇ ‘ਤੇ ਗੈਂਗਸਟਰਾਂ ਦੀ ਹਮਾਇਤ ਕਰਨ ਦੇ ਦੋਸ਼ ਲਾਏ ਹਨ।
ਡੇਰਾ ਬਾਬਾ ਨਾਨਕ ਸੀਟ ‘ਤੇ ਡੇਰਾ ਪਠਾਣਾਂ ਦੇ ਪੋਲਿੰਗ ਬੂਥ ‘ਤੇ ਕਾਂਗਰਸ ਅਤੇ ‘ਆਪ’ ਸਮਰਥਕਾਂ ਵਿਚਾਲੇ ਝੜਪ ਹੋ ਗਈ ਹੈ। ਵੋਟਿੰਗ ਨੂੰ ਲੈ ਕੇ ਦੋਵਾਂ ‘ਚ ਝੜਪ ਹੋ ਗਈ। ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ। ਮਾਮਲਾ ਹੁਣ ਸ਼ਾਂਤ ਹੈ।
ਇਹ ਵੀ ਪੜ੍ਹੋ-ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵਿਵਾਦਤ ਟਿੱਪਣੀ ਲਈ ਮੰਗੀ ਮੁਆਫੀ
ਦੱਸ ਦੇਈਏ ਕਿ ਡੇਰਾ ਬਾਬਾ ਨਾਨਕ ਸੀਟ (ਜ਼ਿਮਨੀ ਚੋਣ 2024) ‘ਤੇ ਕੁੱਲ 1 ਲੱਖ 93 ਹਜ਼ਾਰ 376 ਵੋਟਰ ਹਨ। 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਵਿੱਚੋਂ 61 ਸੰਵੇਦਨਸ਼ੀਲ ਹਨ। ਚੱਬੇਵਾਲ (ਐਸ.ਸੀ.) ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। 205 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 50 ਸੰਵੇਦਨਸ਼ੀਲ ਹਨ।
-(ਜੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।