ਡੱਲੇਵਾਲ ਖਿਲਾਫ ਕਾਰਵਾਈ ਤੋਂ ਭੜਕੇ ਰਵਨੀਤ ਬਿੱਟੂ ਨੇ ਕਿਹਾ… ਭਗਵੰਤ ਮਾਨ ਸਰਕਾਰ ਦੀ ਕੇਂਦਰ ਨੂੰ ਬਦਨਾਮ ਕਰਨ ਦੀ ਸਾਜਿਸ਼
ਚੰਡੀਗੜ੍ਹ- ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਖਨੌਰੀ ਸਰਹੱਦ ਤੋਂ ਚੁੱਕ ਕੇ ਲੈ ਜਾਣ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਇੱਕ ਪਾਸੇ ਜਿੱਥੇ ਇਸ ਨਾਲ ਕਿਸਾਨਾਂ ਵਿੱਚ ਗੁੱਸਾ ਵਧਿਆ ਹੈ ਉੱਥੇ ਹੀ ਉਨ੍ਹਾਂ ਸਰਕਾਰ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਦੂਜੇ ਪਾਸੇ ਸਿਆਸੀ ਆਗੂ ਵੀ ਮੈਦਾਨ ਵਿੱਚ ਹਨ।
ਇਹ ਵੀ ਪੜ੍ਹੋ-ਨਵੀਆਂ ਪੰਚਾਇਤਾਂ ਲਈ ਸਰਕਾਰੀ ਹੁਕਮ, 1 ਦਸੰਬਰ ਤੱਕ ਕਰੋ ਇਹ ਕੰਮ, ਨਹੀਂ ਹੋਵੇਗੀ ਸਖ਼ਤ ਕਾਰਵਾਈ
ਭਾਜਪਾ ਨੇ ਡੱਲੇਵਾਲ ਖਿਲਾਫ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਇਹ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਹੈ। ਬਿੱਟੂ ਨੇ ਕਿਹਾ, “ਕਿਸਾਨ ਆਗੂ ਡੱਲੇਵਾਲ ਜੀ ਦੀ ਹਿਰਾਸਤ ਭਗਵੰਤ ਮਾਨ ਸਰਕਾਰ ਨੇ ਕੀਤੀ ਹੈ। ਉਸ ਦੀ ਗ੍ਰਿਫ਼ਤਾਰੀ ਵਿੱਚ ਕੋਈ ਕੇਂਦਰੀ ਏਜੰਸੀ ਸ਼ਾਮਲ ਨਹੀਂ ਹੈ। ਇਹ ਪੂਰੀ ਤਰ੍ਹਾਂ ਰਾਜ ਪੁਲਿਸ ਦਾ ਕੰਮ ਹੈ, ਜਿਸਦਾ ਉਦੇਸ਼ ਧਿਆਨ ਭਟਕਾਉਣਾ ਅਤੇ ਕੇਂਦਰੀ ਏਜੰਸੀਆਂ ‘ਤੇ ਦੋਸ਼ ਮੜ੍ਹਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਅਜਿਹੇ ਹੱਥਕੰਡੇ ਨਹੀਂ ਅਪਣਾਉਂਦੀ।
ਦਰਅਸਲ ਡੱਲੇਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਭੁੱਖ ਹੜਤਾਲ ਸ਼ੁਰੂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ। ਅੱਜ ਡੱਲੇਵਾਲ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲੀਸ ਵੱਲੋਂ ਉਸ ਨੂੰ ਜ਼ਬਰਦਸਤੀ ਮੌਕੇ ਤੋਂ ਚੁੱਕ ਲਿਆ ਗਿਆ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਉਹ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦੇ ਹਨ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦੇ ਹਨ।
ਇਹ ਵੀ ਪੜ੍ਹੋ-ਚੰਡੀਗੜ੍ਹ ‘ਚ ਬਾਦਸ਼ਾਹ ਦੇ ਨਾਈਟ ਕਲੱਬ ਸਮੇਤ 2 ਦੇ ਬਾਹਰ ਹੋਏ ਧਮਾਕੇ, 3 ਦਸੰਬਰ ਨੂੰ ਦੌਰੇ ‘ਤੇ ਆ ਰਹੇ ਹਨ PM ਮੋਦੀ
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੋਸ਼ ਲਾਇਆ ਕਿ ਪੁਲੀਸ ਡੱਲੇਵਾਲ ਨੂੰ ਸਿਰਫ਼ ਕੁੜਤਾ ਪਾ ਕੇ ਲੈ ਗਈ ਹੈ। ਇੰਨੀ ਠੰਢ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪਜਾਮਾ ਅਤੇ ਗਰਮ ਕੱਪੜੇ ਪਾਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ। ਪੁਲੀਸ ਕਾਰਵਾਈ ਦੌਰਾਨ ਡੱਲੇਵਾਲ ਦੇ ਨਾਲ ਮੌਜੂਦ ਕਿਸਾਨ ਆਗੂ ਅਭਿਮਨਿਊ ਕੋਹਾੜ ਦਾ ਕਹਿਣਾ ਹੈ ਕਿ ਜਦੋਂ ਡੱਲੇਵਾਲ ਰਾਤ ਨੂੰ ਆਰਾਮ ਕਰ ਰਿਹਾ ਸੀ ਤਾਂ ਪੁਲੀਸ ਨੇ ਦੋਵਾਂ ਪਾਸਿਆਂ ਤੋਂ ਆ ਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਜਦੋਂ ਡੱਲੇਵਾਲ ਨੂੰ ਚੁੱਕਿਆ ਗਿਆ ਤਾਂ ਉਸ ਨੇ ਸਿਰਫ਼ ਕੁੜਤਾ ਅਤੇ ਕੱਛਾ ਪਾਇਆ ਹੋਇਆ ਸੀ। ਠੰਡ ਦੇ ਬਾਵਜੂਦ 68 ਸਾਲਾ ਡੱਲੇਵਾਲ ਨੂੰ ਨਾ ਤਾਂ ਪਜਾਮਾ ਪਹਿਨਣ ਦਿੱਤਾ ਗਿਆ ਅਤੇ ਨਾ ਹੀ ਗਰਮ ਕੱਪੜੇ।
ਡੱਲੇਵਾਲ ਖਿਲਾਫ ਕਾਰਵਾਈ ਤੋਂ ਭੜਕੇ ਰਵਨੀਤ ਬਿੱਟੂ ਨੇ ਕਿਹਾ… ਭਗਵੰਤ ਮਾਨ ਸਰਕਾਰ ਦੀ ਕੇਂਦਰ ਨੂੰ ਬਦਨਾਮ ਕਰਨ ਦੀ ਸਾਜਿਸ਼
ਚੰਡੀਗੜ੍ਹ- ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਖਨੌਰੀ ਸਰਹੱਦ ਤੋਂ ਚੁੱਕ ਕੇ ਲੈ ਜਾਣ ਤੋਂ ਬਾਅਦ ਮਾਹੌਲ ਗਰਮ ਹੋ ਗਿਆ ਹੈ। ਇੱਕ ਪਾਸੇ ਜਿੱਥੇ ਇਸ ਨਾਲ ਕਿਸਾਨਾਂ ਵਿੱਚ ਗੁੱਸਾ ਵਧਿਆ ਹੈ ਉੱਥੇ ਹੀ ਉਨ੍ਹਾਂ ਸਰਕਾਰ ਨੂੰ ਗੰਭੀਰ ਨਤੀਜੇ ਭੁਗਤਣ ਦੀ ਚਿਤਾਵਨੀ ਦਿੱਤੀ ਹੈ। ਦੂਜੇ ਪਾਸੇ ਸਿਆਸੀ ਆਗੂ ਵੀ ਮੈਦਾਨ ਵਿੱਚ ਹਨ।
ਇਹ ਵੀ ਪੜ੍ਹੋ-ਡੱਲੇਵਾਲ ਡੀਐਮਸੀ ਹਸਪਤਾਲ ਵਿੱਚ ਦਾਖ਼ਲ, ਹਿਰਾਸਤ ਸਬੰਧੀ ਪੁਲਿਸ ਦਾ ਬਿਆਨ ਆਇਆ ਸਾਹਮਣੇ
ਭਾਜਪਾ ਨੇ ਡੱਲੇਵਾਲ ਖਿਲਾਫ ਕਾਰਵਾਈ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ।
ਭਾਜਪਾ ਦੇ ਸੀਨੀਅਰ ਆਗੂ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਇਹ ਨਜ਼ਰਬੰਦੀ ਭਗਵੰਤ ਮਾਨ ਸਰਕਾਰ ਵੱਲੋਂ ਯੋਜਨਾਬੱਧ ਤਰੀਕੇ ਨਾਲ ਕੀਤੀ ਗਈ ਹੈ। ਬਿੱਟੂ ਨੇ ਕਿਹਾ, “ਕਿਸਾਨ ਆਗੂ ਡੱਲੇਵਾਲ ਜੀ ਦੀ ਹਿਰਾਸਤ ਭਗਵੰਤ ਮਾਨ ਸਰਕਾਰ ਨੇ ਕੀਤੀ ਹੈ। ਉਸ ਦੀ ਗ੍ਰਿਫ਼ਤਾਰੀ ਵਿੱਚ ਕੋਈ ਕੇਂਦਰੀ ਏਜੰਸੀ ਸ਼ਾਮਲ ਨਹੀਂ ਹੈ। ਇਹ ਪੂਰੀ ਤਰ੍ਹਾਂ ਰਾਜ ਪੁਲਿਸ ਦਾ ਕੰਮ ਹੈ, ਜਿਸਦਾ ਉਦੇਸ਼ ਧਿਆਨ ਭਟਕਾਉਣਾ ਅਤੇ ਕੇਂਦਰੀ ਏਜੰਸੀਆਂ ‘ਤੇ ਦੋਸ਼ ਮੜ੍ਹਨਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੀ ਹੈ ਅਤੇ ਅਜਿਹੇ ਹੱਥਕੰਡੇ ਨਹੀਂ ਅਪਣਾਉਂਦੀ।
ਦਰਅਸਲ ਡੱਲੇਵਾਲ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਭੁੱਖ ਹੜਤਾਲ ਸ਼ੁਰੂ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ। ਅੱਜ ਡੱਲੇਵਾਲ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ ਤੋਂ ਪਹਿਲਾਂ ਹੀ ਪੁਲੀਸ ਵੱਲੋਂ ਉਸ ਨੂੰ ਜ਼ਬਰਦਸਤੀ ਮੌਕੇ ਤੋਂ ਚੁੱਕ ਲਿਆ ਗਿਆ। ਕਿਸਾਨ ਆਗੂ ਪੰਧੇਰ ਨੇ ਕਿਹਾ ਕਿ ਉਹ ਇਸ ਕਾਰਵਾਈ ਦੀ ਸਖ਼ਤ ਨਿਖੇਧੀ ਕਰਦੇ ਹਨ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦੇ ਹਨ।
ਇਹ ਵੀ ਪੜ੍ਹੋ-ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ, ਉਹ ਅੱਜ ਭੁੱਖ ਹੜਤਾਲ ਸ਼ੁਰੂ ਕਰਨ ਜਾ ਰਹੇ ਸਨ
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੋਸ਼ ਲਾਇਆ ਕਿ ਪੁਲੀਸ ਡੱਲੇਵਾਲ ਨੂੰ ਸਿਰਫ਼ ਕੁੜਤਾ ਪਾ ਕੇ ਲੈ ਗਈ ਹੈ। ਇੰਨੀ ਠੰਢ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਪਜਾਮਾ ਅਤੇ ਗਰਮ ਕੱਪੜੇ ਪਾਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ। ਪੁਲੀਸ ਕਾਰਵਾਈ ਦੌਰਾਨ ਡੱਲੇਵਾਲ ਦੇ ਨਾਲ ਮੌਜੂਦ ਕਿਸਾਨ ਆਗੂ ਅਭਿਮਨਿਊ ਕੋਹਾੜ ਦਾ ਕਹਿਣਾ ਹੈ ਕਿ ਜਦੋਂ ਡੱਲੇਵਾਲ ਰਾਤ ਨੂੰ ਆਰਾਮ ਕਰ ਰਿਹਾ ਸੀ ਤਾਂ ਪੁਲੀਸ ਨੇ ਦੋਵਾਂ ਪਾਸਿਆਂ ਤੋਂ ਆ ਕੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ। ਜਦੋਂ ਡੱਲੇਵਾਲ ਨੂੰ ਚੁੱਕਿਆ ਗਿਆ ਤਾਂ ਉਸ ਨੇ ਸਿਰਫ਼ ਕੁੜਤਾ ਅਤੇ ਕੱਛਾ ਪਾਇਆ ਹੋਇਆ ਸੀ। ਠੰਡ ਦੇ ਬਾਵਜੂਦ 68 ਸਾਲਾ ਡੱਲੇਵਾਲ ਨੂੰ ਨਾ ਤਾਂ ਪਜਾਮਾ ਪਹਿਨਣ ਦਿੱਤਾ ਗਿਆ ਅਤੇ ਨਾ ਹੀ ਗਰਮ ਕੱਪੜੇ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।