ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਇਆ ਜਾਵੇ, ਸੁਪਰੀਮ ਕੋਰਟ ਦੇ ਹੁਕਮ
ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਅੱਜ ਯਾਨੀ ਵੀਰਵਾਰ ਨੂੰ ਕਿਸਾਨਾਂ ਦੇ ਅੰਦੋਲਨ ‘ਤੇ ਸੁਣਵਾਈ ਕੀਤੀ। ਇਸੇ ਦੌਰਾਨ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਜਾਂਚ ਨਾ ਕਰਵਾਉਣ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਡੱਲੇਵਾਲ ਨੂੰ ਇੱਕ ਹਫ਼ਤੇ ਲਈ ਹਸਪਤਾਲ ਲਿਜਾਇਆ ਜਾਵੇ। ਇਲਾਜ ਦੌਰਾਨ ਡੱਲੇਵਾਲ ਆਪਣੀ ਥਾਂ ‘ਤੇ ਕਿਸੇ ਹੋਰ ਨੂੰ ਮਰਨ ਵਰਤ ‘ਤੇ ਬਿਠਾ ਸਕਦੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੇ ਬਲੱਡ ਟੈਸਟ, ਕੈਂਸਰ ਅਤੇ ਸਿਟੀ ਸਕੈਨ ਦੀਆਂ ਰਿਪੋਰਟਾਂ ਮੰਗੀਆਂ ਹਨ, ਜੋ ਸ਼ੁੱਕਰਵਾਰ ਨੂੰ ਦੁਪਹਿਰ 1 ਵਜੇ ਤੱਕ ਪੇਸ਼ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ-ਸਿਹਤ ਵਿਭਾਗ ਦੇ ਡਰੱਗ-ਡੀ-ਅਡਿਕਸ਼ਨ ਪ੍ਰੋਗਰਾਮ ਸਬੰਧੀ ਪਿੰਡ ਪੰਜਗਰਾਈਂ ਕਲਾਂ ਵਿਖੇ ਕੀਤਾ ਜਾਗਰੂਕ
ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਨੂੰ 23 ਦਿਨ ਬੀਤ ਚੁੱਕੇ ਹਨ। ਵਰਤ ਦਾ ਅੱਜ 24ਵਾਂ ਦਿਨ ਹੈ। ਜਗਜੀਤ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਹਨ। ਉਸ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਖਨੌਰੀ ਬਾਰਡਰ ‘ਤੇ ‘ਸਤਿਨਾਮ ਵਾਹਿਗੁਰੂ’ ਦੇ ਜਾਪ ਸ਼ੁਰੂ ਹੋ ਗਏ ਹਨ। ਇਸ ਦੌਰਾਨ ਮੈਡੀਕਲ ਟੀਮ ਵਿੱਚ ਘਬਰਾਹਟ ਪਾਈ ਜਾ ਰਹੀ ਹੈ। ਇਸ ਮੌਕੇ ਖਨੌਰੀ ਮੋਰਚੇ ’ਤੇ ਖੜ੍ਹੇ ਕਿਸਾਨ ਆਗੂਆਂ ਨੇ ਹੰਗਾਮੀ ਮੀਟਿੰਗ ਕੀਤੀ। ਦੱਸ ਦੇਈਏ ਕਿ ਫਾਈਵ ਰਿਵਰਜ਼ ਹਾਰਟ ਐਸੋਸੀਏਸ਼ਨ ਦੇ ਡਾਕਟਰਾਂ ਦੀ ਟੀਮ ਡੱਲੇਵਾਲ ਦੀ ਲਗਾਤਾਰ ਜਾਂਚ ਕਰ ਰਹੀ ਹੈ। ਸੁਪਰੀਮ ਕੋਰਟ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕਰ ਰਿਹਾ ਹੈ। ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਕਿਹਾ ਸੀ ਕਿ ਅਸੀਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਸੁਣਨ ਲਈ ਤਿਆਰ ਹਾਂ, ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।
ਇਹ ਵੀ ਪੜ੍ਹੋ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ‘ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਗਠਤ
ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ
ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਡੱਲੇਵਾਲ ਦੇ ਇਲਾਜ ਵੱਲ ਧਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ। ਇਸ ਦੌਰਾਨ ਸੁਪਰੀਮ ਕੋਰਟ ਨੇ ਡੱਲੇਵਾਲ ਦੇ ਖੂਨ ਦੀ ਜਾਂਚ ਦੀ ਰਿਪੋਰਟ ਵੀ ਮੰਗ ਲਈ ਹੈ ਅਤੇ ਭਲਕੇ ਦੁਪਹਿਰ 1 ਵਜੇ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ। ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦਾ ਬਲੱਡ ਟੈਸਟ, ਸੀਟੀ ਸਕੈਨ, ਕੈਂਸਰ ਦੀ ਸਥਿਤੀ, ਇਹ ਸਭ ਤੁਹਾਡੀ ਜ਼ਿੰਮੇਵਾਰੀ ਹੈ ਪਰ ਕੀਤਾ ਕੁਝ ਨਹੀਂ।
ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਇਆ ਜਾਵੇ, ਸੁਪਰੀਮ ਕੋਰਟ ਦੇ ਹੁਕਮ
ਨਵੀਂ ਦਿੱਲੀ— ਸੁਪਰੀਮ ਕੋਰਟ ਨੇ ਅੱਜ ਯਾਨੀ ਵੀਰਵਾਰ ਨੂੰ ਕਿਸਾਨਾਂ ਦੇ ਅੰਦੋਲਨ ‘ਤੇ ਸੁਣਵਾਈ ਕੀਤੀ। ਇਸੇ ਦੌਰਾਨ ਖਨੌਰੀ ਸਰਹੱਦ ’ਤੇ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਮੈਡੀਕਲ ਜਾਂਚ ਨਾ ਕਰਵਾਉਣ ’ਤੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਸਰਕਾਰ ਨੂੰ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਡੱਲੇਵਾਲ ਨੂੰ ਇੱਕ ਹਫ਼ਤੇ ਲਈ ਹਸਪਤਾਲ ਲਿਜਾਇਆ ਜਾਵੇ। ਇਲਾਜ ਦੌਰਾਨ ਡੱਲੇਵਾਲ ਆਪਣੀ ਥਾਂ ‘ਤੇ ਕਿਸੇ ਹੋਰ ਨੂੰ ਮਰਨ ਵਰਤ ‘ਤੇ ਬਿਠਾ ਸਕਦੇ ਹਨ। ਸੁਪਰੀਮ ਕੋਰਟ ਨੇ ਡੱਲੇਵਾਲ ਦੇ ਬਲੱਡ ਟੈਸਟ, ਕੈਂਸਰ ਅਤੇ ਸਿਟੀ ਸਕੈਨ ਦੀਆਂ ਰਿਪੋਰਟਾਂ ਮੰਗੀਆਂ ਹਨ, ਜੋ ਸ਼ੁੱਕਰਵਾਰ ਨੂੰ ਦੁਪਹਿਰ 1 ਵਜੇ ਤੱਕ ਪੇਸ਼ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ-ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, ਸਤਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਹਟ ਵਿੱਚ ਮੈਡੀਕਲ ਟੀਮ
ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਖਨੌਰੀ ਸਰਹੱਦ ‘ਤੇ ਮਰਨ ਵਰਤ ‘ਤੇ ਬੈਠੇ ਨੂੰ 23 ਦਿਨ ਬੀਤ ਚੁੱਕੇ ਹਨ। ਵਰਤ ਦਾ ਅੱਜ 24ਵਾਂ ਦਿਨ ਹੈ। ਜਗਜੀਤ ਡੱਲੇਵਾਲ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ ‘ਤੇ ਹਨ। ਉਸ ਦੀ ਸਿਹਤ ਵਿਗੜ ਗਈ ਹੈ। ਇਸ ਤੋਂ ਬਾਅਦ ਖਨੌਰੀ ਬਾਰਡਰ ‘ਤੇ ‘ਸਤਿਨਾਮ ਵਾਹਿਗੁਰੂ’ ਦੇ ਜਾਪ ਸ਼ੁਰੂ ਹੋ ਗਏ ਹਨ। ਇਸ ਦੌਰਾਨ ਮੈਡੀਕਲ ਟੀਮ ਵਿੱਚ ਘਬਰਾਹਟ ਪਾਈ ਜਾ ਰਹੀ ਹੈ। ਇਸ ਮੌਕੇ ਖਨੌਰੀ ਮੋਰਚੇ ’ਤੇ ਖੜ੍ਹੇ ਕਿਸਾਨ ਆਗੂਆਂ ਨੇ ਹੰਗਾਮੀ ਮੀਟਿੰਗ ਕੀਤੀ। ਦੱਸ ਦੇਈਏ ਕਿ ਫਾਈਵ ਰਿਵਰਜ਼ ਹਾਰਟ ਐਸੋਸੀਏਸ਼ਨ ਦੇ ਡਾਕਟਰਾਂ ਦੀ ਟੀਮ ਡੱਲੇਵਾਲ ਦੀ ਲਗਾਤਾਰ ਜਾਂਚ ਕਰ ਰਹੀ ਹੈ। ਸੁਪਰੀਮ ਕੋਰਟ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਡੂੰਘੀ ਚਿੰਤਾ ਪ੍ਰਗਟ ਕਰ ਰਿਹਾ ਹੈ। ਅਦਾਲਤ ਨੇ ਪਿਛਲੀ ਸੁਣਵਾਈ ਦੌਰਾਨ ਕਿਹਾ ਸੀ ਕਿ ਅਸੀਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਸੁਣਨ ਲਈ ਤਿਆਰ ਹਾਂ, ਅਦਾਲਤ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ।
ਇਹ ਵੀ ਪੜ੍ਹੋ-ਅੱਜ ਦੇ ਮੈਚ ਦਾ ਟਾਸ ਕਿਸਨੇ ਜਿੱਤਿਆ – ਜ਼ਿੰਬਾਬਵੇ ਬਨਾਮ ਅਫਗਾਨਿਸਤਾਨ, ਦੂਜਾ ਵਨਡੇ
ਸੁਪਰੀਮ ਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ
ਅੱਜ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਡੱਲੇਵਾਲ ਦੇ ਇਲਾਜ ਵੱਲ ਧਿਆਨ ਕਿਉਂ ਨਹੀਂ ਦਿੱਤਾ ਜਾ ਰਿਹਾ। ਇਸ ਦੌਰਾਨ ਸੁਪਰੀਮ ਕੋਰਟ ਨੇ ਡੱਲੇਵਾਲ ਦੇ ਖੂਨ ਦੀ ਜਾਂਚ ਦੀ ਰਿਪੋਰਟ ਵੀ ਮੰਗ ਲਈ ਹੈ ਅਤੇ ਭਲਕੇ ਦੁਪਹਿਰ 1 ਵਜੇ ਤੱਕ ਰਿਪੋਰਟ ਪੇਸ਼ ਕਰਨ ਦੇ ਹੁਕਮ ਵੀ ਦਿੱਤੇ ਹਨ। ਪੰਜਾਬ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਦਾ ਬਲੱਡ ਟੈਸਟ, ਸੀਟੀ ਸਕੈਨ, ਕੈਂਸਰ ਦੀ ਸਥਿਤੀ, ਇਹ ਸਭ ਤੁਹਾਡੀ ਜ਼ਿੰਮੇਵਾਰੀ ਹੈ ਪਰ ਕੀਤਾ ਕੁਝ ਨਹੀਂ।
-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।