Image default
ਤਾਜਾ ਖਬਰਾਂ

ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ‘ਚ ਅੱਜ ਹੋਈ ਸੁਣਵਾਈ, 700 ਦੇ ਕਰੀਬ ਪਟੀਸ਼ਨਾਂ ਦਾਇਰ, ਜਾਣੋ ਪੂਰਾ ਮਾਮਲਾ

Advertisement

ਚੰਡੀਗੜ੍ਹ, 15 ਅਕਤੂਬਰ (ਏਬੀਪੀ ਸਾਂਝਾ)- ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ (ਸੋਮਵਾਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਰੀਬ 250 ਪੰਚਾਇਤਾਂ ਦੀਆਂ ਚੋਣਾਂ 16 ਅਕਤੂਬਰ ਤੱਕ ਰੋਕ ਦਿੱਤੀਆਂ ਗਈਆਂ ਹਨ।

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।

Advertisement

ਇਹ ਵੀ ਪੜ੍ਹੋ- https://punjabdiary.com/ਪੰਜਾਬ-ਚ-ssf-ਨੇ-8-ਮਹੀਨਿਆਂ-ਚ-ਹਜ਼ਾ/ਪੰਜਾਬ ‘ਚ SSF ਨੇ 8 ਮਹੀਨਿਆਂ ‘ਚ ਹਜ਼ਾਰਾਂ ਜਾਨਾਂ ਬਚਾਈਆਂ, ਸੜਕੀ ਮੌਤਾਂ ਘਟੀਆਂ

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਆਪਸ ਵਿੱਚ ਲੜ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਵੀ ਕਤਲ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।

ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisement

ਇਹ ਵੀ ਪੜ੍ਹੋ-  ਬਸਪਾ ਸੁਪਰੀਮੋ ਮਾਇਆਵਤੀ ਦਾ ਵੱਡਾ ਐਲਾਨ, ਬਸਪਾ ਕਦੇ ਵੀ ਕਿਸੇ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਆਪਣੇ ਦਫ਼ਤਰ ਐੱਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿਖੇ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਵੀ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ਼ ਸਵੇਰੇ 8:30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ‘ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ‘ਚ ਅੱਜ ਹੋਈ ਸੁਣਵਾਈ, 700 ਦੇ ਕਰੀਬ ਪਟੀਸ਼ਨਾਂ ਦਾਇਰ, ਜਾਣੋ ਪੂਰਾ ਮਾਮਲਾ

Advertisement

ਚੰਡੀਗੜ੍ਹ, 15 ਅਕਤੂਬਰ (ਏਬੀਪੀ ਸਾਂਝਾ)- ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ (ਸੋਮਵਾਰ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ ‘ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਰੀਬ 250 ਪੰਚਾਇਤਾਂ ਦੀਆਂ ਚੋਣਾਂ 16 ਅਕਤੂਬਰ ਤੱਕ ਰੋਕ ਦਿੱਤੀਆਂ ਗਈਆਂ ਹਨ।

Advertisement

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ- 147 ਸਾਲਾਂ ਵਿੱਚ ਸਭ ਤੋਂ ਸ਼ਰਮਨਾਕ ਹਾਰ, 556 ਦੌੜਾਂ ਬਣਾਉਣ ਵਾਲੀ ਪਾਕਿਸਤਾਨ ਦੀ ਟੀਮ ਨੂੰ ਮੂੰਹ ਦਿਖਾਉਣ ਜੋਗਾ ਨਹੀਂ ਛੱਡਿਆ ਅੰਗਰੇਜ਼ਾਂ ਨੇ

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਸਵਾਲ ਚੁੱਕੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਆਪਸ ਵਿੱਚ ਲੜ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਵੀ ਕਤਲ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।

Advertisement

ਇਸ ਸਮੇਂ ਰਾਜ ਵਿੱਚ 13937 ਗ੍ਰਾਮ ਪੰਚਾਇਤਾਂ ਹਨ। ਇਨ੍ਹਾਂ ਵਿੱਚ ਚੋਣਾਂ ਕਰਵਾਈਆਂ ਜਾ ਰਹੀਆਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਸਰਕਾਰ ਨੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ- ਮਾਮਲਾ 206 ਪੰਚਾਇਤਾਂ ‘ਤੇ ਪਾਬੰਦੀ ਦਾ; ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ 14 ਨੂੰ ਸੁਣਵਾਈ ਦੀ ਕੀਤੀ ਮੰਗ

ਪੰਚਾਇਤੀ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਆਪਣੇ ਦਫ਼ਤਰ ਐੱਸ.ਸੀ.ਓ. ਨੰਬਰ 49, ਸੈਕਟਰ 17-ਈ, ਚੰਡੀਗੜ੍ਹ ਵਿਖੇ ਇਕ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ ਵਿਸ਼ੇਸ਼ ਨੰਬਰ ਵੀ ਸ਼ੁਰੂ ਕੀਤਾ ਗਿਆ ਹੈ। ਜਿੱਥੇ ਹਰ ਰੋਜ਼ ਸਵੇਰੇ 8:30 ਤੋਂ ਰਾਤ 9 ਵਜੇ ਤੱਕ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ। ਕੰਟਰੋਲ ਰੂਮ ਨਾਲ ਸੰਪਰਕ ਕਰਨ ਲਈ ਲੋਕਾਂ ਨੂੰ ਲੈਂਡਲਾਈਨ ਨੰਬਰ 0172-2771326 ‘ਤੇ ਕਾਲ ਕਰਨੀ ਪਵੇਗੀ। ਇਸ ਤੋਂ ਇਲਾਵਾ ਵਿਭਾਗ ਦੀ ਵੈੱਬਸਾਈਟ ‘ਤੇ ਵੀ ਜਾਣਕਾਰੀ ਅਪਲੋਡ ਕੀਤੀ ਗਈ ਹੈ।

Advertisement

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

Breaking- ਅਹਿਮ ਖਬਰ – ਅੱਜ PCS ਅਫ਼ਸਰਾਂ ਨੇ ਆਪਣੀ ਹੜਤਾਲ ਕੀਤੀ ਖ਼ਤਮ, ਜਲਦ ਹੀ ਪਰਤਣਗੇ ਕੰਮ ਤੇ

punjabdiary

ਬਜਾਜ ਹਾਊਸਿੰਗ ਫਾਈਨਾਂਸ IPO ਸਬਸਕ੍ਰਿਪਸ਼ਨ ਸਥਿਤੀ: 1 ਘੰਟੇ ਵਿੱਚ ਇਸ਼ੂ ਦਾ ਲਗਭਗ ਇੱਕ ਚੌਥਾਈ ਹਿੱਸਾ ਸਬਸਕ੍ਰਾਈਬ ਹੋਇਆ

Balwinder hali

Breaking- ਹੁਣ ਆਂਗਣਵਾੜੀ ਸੈਂਟਰਾਂ ‘ਚੋਂ ਨਹੀਂ ਆਵੇਗੀ ਘਟੀਆ ਕਿਸਮ ਦੇ ਖਾਣੇ ਸੰਬੰਧੀ ਕੋਈ ਸ਼ਿਕਾਇਤ, CM ਭਗਵੰਤ ਮਾਨ ਨੇ ਆਂਗਣਵਾੜੀ ਸੈਂਟਰਾਂ ‘ਚ ਰਾਸ਼ਨ ਸਪਲਾਈ ਕਰਨ ਲਈ ਮਾਰਕਫੈੱਡ ਨੂੰ ਸੌਂਪੀ ਜ਼ਿੰਮੇਵਾਰੀ

punjabdiary

Leave a Comment