ਪੰਜਾਬ ‘ਚ ‘ਆਯੂਸ਼ਮਾਨ ਭਾਰਤ’ ਸਕੀਮ ਤਹਿਤ ਲੋਕਾਂ ਦਾ ਇਲਾਜ ਹੋਇਆ ਬੰਦ
ਚੰਡੀਗੜ੍ਹ, 19 ਸਤੰਬਰ (ਜੀ ਨਿਊਜ)- ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੇ ‘ਆਯੂਸ਼ਮਾਨ ਭਾਰਤ’ ਸਕੀਮ ਤਹਿਤ ਲੋਕਾਂ ਨੂੰ ਮੁਫਤ ਹਸਪਤਾਲ ਇਲਾਜ ਦੇਣਾ ਬੰਦ ਕਰ ਦਿੱਤਾ ਹੈ ਅਤੇ ਸਰਕਾਰ ਤੋਂ ਪੈਸੇ ਨਾ ਮਿਲਣ ‘ਤੇ ਆਪਣੀ ਬੇਵਸੀ ਜ਼ਾਹਰ ਕਰਦੇ ਹੋਏ ਉਕਤ ਸਕੀਮ ਤਹਿਤ ਇਲਾਜ ਕਰਵਾਉਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ 55ਵੇਂ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸ਼ੁਰੂਆਤ
ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਹੋਮ ਐਸੋਸੀਏਸ਼ਨ ਨੇ ਦੱਸਿਆ ਕਿ ਪਿਛਲੇ 6 ਮਹੀਨਿਆਂ ਤੋਂ ਉਨ੍ਹਾਂ ਦੀ ਸਰਕਾਰ ਵੱਲ ਆਯੂਸ਼ਮਾਨ ਭਾਰਤ ਸਕੀਮ ਤਹਿਤ 650 ਕਰੋੜ ਰੁਪਏ ਦਾ ਬਕਾਇਆ ਹੈ, ਜਿਸ ਦੀ ਅਦਾਇਗੀ ਨਹੀਂ ਕੀਤੀ ਗਈ। ਇਸ ਲਈ ਉਹ ਲੋਕਾਂ ਦਾ ਇਲਾਜ ਕਰਨ ਤੋਂ ਅਸਮਰੱਥ ਹਨ।
ਇਹ ਵੀ ਪੜ੍ਹੋ-ਭਾਰਤ ਫੰਡਿੰਗ ਰਾਹੀਂ ਆਪਣੇ ਲੋਕਾਂ ਨੂੰ ਸਾਡੀ ਸੰਸਦ ‘ਚ ਭੇਜ ਰਿਹਾ ਹੈ, ਕੈਨੇਡਾ ਨੇ ਭਾਰਤ ਸਰਕਾਰ ‘ਤੇ ਲਾਏ ਗੰਭੀਰ ਦੋਸ਼
ਇਸ ਮੌਕੇ ਪ੍ਰਿੰਸੀਪਲ ਡਾ.ਵਿਕਾਸ ਛਾਬੜਾ ਅਤੇ ਸਕੱਤਰ ਡਾ. ਦਿਵਯਾਂਸ਼ੂ ਗੁਪਤਾ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਕਰੀਬ 500 ਹਸਪਤਾਲ ਸਰਕਾਰੀ ਪੈਨਲ ‘ਤੇ ਹਨ। ਉਨ੍ਹਾਂ ਕਿਹਾ ਕਿ ਪੈਸਿਆਂ ਦੀ ਘਾਟ ਕਾਰਨ ਕਈ ਹਸਪਤਾਲ ਦੀਵਾਲੀਆ ਹੋਣ ਦੇ ਕੰਢੇ ਹਨ, ਜਿੱਥੇ ਉਨ੍ਹਾਂ ਕੋਲ ਨਾ ਤਾਂ ਦਵਾਈਆਂ ਲਈ ਪੈਸੇ ਬਚੇ ਹਨ, ਨਾ ਹੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਲਈ ਅਤੇ ਨਾ ਹੀ ਬਜ਼ਾਰ ਤੋਂ ਇਮਪਲਾਂਟ ਖਰੀਦ ਕੇ ਮਰੀਜ਼ਾਂ ਨੂੰ ਲਗਾਉਂਦੇ ਹਨ ਯੋਜਨਾ ਨੂੰ ਲੈ ਕੇ ਕਈ ਵਾਰ ਅਧਿਕਾਰੀਆਂ ਨੂੰ ਮਿਲ ਚੁੱਕੇ ਹਨ।
ਇਹ ਵੀ ਪੜ੍ਹੋ- ਰਵਨੀਤ ਬਿੱਟੂ ਖਿਲਾਫ ਹਾਈਕੋਰਟ ‘ਚ ਦਾਇਰ ਪਟੀਸ਼ਨ; ਰਾਹੁਲ ਗਾਂਧੀ ਬਾਰੇ ਗਲਤ ਟਿੱਪਣੀਆਂ ਦਾ ਮੁੱਦਾ ਉਠਾਇਆ
ਉਹ 7 ਅਗਸਤ ਅਤੇ 30 ਅਗਸਤ ਨੂੰ ਦੋ ਵਾਰ ਸਿਹਤ ਮੰਤਰੀ ਨੂੰ ਮਿਲ ਚੁੱਕੇ ਹਨ, ਪਰ ਇਕੱਲੇ ਲੁਧਿਆਣਾ ਵਿੱਚ ਹੀ ਇਸ ਸਕੀਮ ਤਹਿਤ 70 ਦੇ ਕਰੀਬ ਹਸਪਤਾਲ ਕੰਮ ਕਰ ਰਹੇ ਹਨ ਅਤੇ ਕਈ ਹਸਪਤਾਲਾਂ ਦਾ ਬਕਾਇਆ 1 ਕਰੋੜ ਰੁਪਏ ਤੋਂ ਉਪਰ ਪਹੁੰਚ ਗਿਆ ਹੈ।