ਮੌਸਮ ਵਿਭਾਗ ਦੀ ਚੇਤਾਵਨੀ! ਦੁਪਹਿਰ 2 ਵਜੇ ਤੱਕ ਅਸਮਾਨ ਤੋਂ ਵਰੇਗਾ ਮੀਂਹ ਦਾ ਕਹਿਰ
ਮੌਸਮ ਵਿਭਾਗ ਨੇ ਪੰਜਾਬ ਵਿੱਚ ਦੁਪਹਿਰ 2 ਵਜੇ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ, ਦਰਮਿਆਨੀ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ।

ਚੰਡੀਗੜ੍ਹ- ਪੰਜਾਬ ਵਿੱਚ ਹੜ੍ਹਾਂ ਦਾ ਖ਼ਤਰਾ ਅਜੇ ਖਤਮ ਨਹੀਂ ਹੋਇਆ ਹੈ। ਅੱਜ ਫਿਰ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਨਾਲ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵੱਧ ਸਕਦਾ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ ਦੁਪਹਿਰ 2 ਵਜੇ ਤੱਕ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ, ਦਰਮਿਆਨੀ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕ ਸਾਵਧਾਨ ਰਹਿਣ।
ਇਹ ਵੀ ਪੜ੍ਹੋ- ਪੰਜਾਬ ਵਿੱਚ ਹਾਲਾਤ ਵਿਗੜੇ, ਸੂਬੇ ਵਿੱਚ 7 ਸਤੰਬਰ ਤੱਕ ਛੁੱਟੀਆਂ ਦਾ ਐਲਾਨ
ਮੌਸਮ ਵਿਭਾਗ ਦੇ ਅਨੁਸਾਰ, ਰਾਜਪੁਰਾ, ਡੇਰਾਬੱਸੀ, ਮੋਹਾਲੀ ਅਤੇ ਖਰੜ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਪਟਿਆਲਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਮੋਹਾਲੀ, ਬੱਸੀ ਪਠਾਣਾ, ਖਰੜ, ਖਮਾਣੋਂ, ਚਮਕੌਰ ਸਾਹਿਬ, ਰੂਪਨਗਰ, ਜਲੰਧਰ-2, ਬਲਾਚੌਰ, ਆਨੰਦਪੁਰ ਸਾਹਿਬ, ਹੁਸ਼ਿਆਰਪੁਰ, ਬਾਬਾ ਬਕਾਲਾ, ਬਟਾਲਾ, ਅਜਨਾਲਾ, ਗੁਰਦਾਸਪੁਰ, ਪਠਾਨਕੋਟ ਅਤੇ ਦਹਾਰ ਵਿੱਚ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
ਇਸੇ ਤਰ੍ਹਾਂ ਪਟਿਆਲਾ, ਨਾਭਾ, ਰਾਜਪੁਰਾ, ਫਤਹਿਗੜ੍ਹ ਸਾਹਿਬ, ਅਮਲੋਹ, ਬੱਸੀ ਪਠਾਣਾ, ਖੰਨਾ, ਪਾਇਲ, ਖਮਾਣੋਂ, ਲੁਧਿਆਣਾ-ਪੂਰਬੀ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ, ਖਡੂਰ ਸਾਹਿਬ, ਫਿਲੌਰ, ਫਗਵਾੜਾ, ਜਲੰਧਰ-1, ਕਪੂਰਥਲਾ, ਜਲੰਧਰ, ਹੋਕਰਸ਼ਾਹ, ਬਾਬਾ ਗੜ੍ਹਸ਼ੰਕਰ, ਬਾਬਾ ਗੜ੍ਹਸ਼ੰਕਰ, ਅੰਮ੍ਰਿਤਸਰ-2, ਅੰਮ੍ਰਿਤਸਰ-1, ਬਟਾਲਾ, ਅਜਨਾਲਾ, ਡੇਰਾ ਬਾਬਾ ਨਾਨਕ, ਭੁਲੱਥ, ਦਸੂਹਾ, ਮੁਕੇਰੀਆਂ ਅਤੇ ਧਾਰ ਕਲਾਂ ਦੇ ਕੁਝ ਹਿੱਸਿਆਂ ‘ਚ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


