Image default
ਤਾਜਾ ਖਬਰਾਂ

ਸ਼੍ਰੋਮਣੀ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਵਾਲਾ ਮਤਾ ਕੀਤਾ ਰੱਦ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਯੂਪੀ ਵਿੱਚ ਇੱਕ ਮੁਕਾਬਲੇ ਵਿੱਚ ਪੰਜਾਬ ਦੇ ਤਿੰਨ ਨੌਜਵਾਨਾਂ ਦੇ ਮਾਰੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਸਮੁੱਚੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਯੂਪੀ ਵਿੱਚ ਹੋਏ ਪੁਲੀਸ ਮੁਕਾਬਲੇ ਸਬੰਧੀ ਮਤਾ ਪਾਸ ਕੀਤਾ ਗਿਆ ਅਤੇ ਇਸ ’ਤੇ ਸਖ਼ਤ ਸਵਾਲ ਉਠਾਏ ਗਏ। ਮਤੇ ਵਿੱਚ ਕਿਹਾ ਗਿਆ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਪੰਜਾਬ ਦੇ ਬਹੁਤ ਹੀ ਨੌਜਵਾਨ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕਰਵਾਈ ਜਾਵੇ, ਜਿਸ ਦੀ ਅੱਜ ਦੀ ਅੰਤ੍ਰਿੰਗ ਕਮੇਟੀ ਜ਼ੋਰਦਾਰ ਮੰਗ ਕਰਦੀ ਹੈ।

ਇਹ ਵੀ ਪੜ੍ਹੋ-ਪੰਜਾਬ ‘ਚ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਜਾਣੋ ਕਦੋਂ ਖੁੱਲ੍ਹਣਗੇ ਸਕੂਲ

ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੇ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿੱਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ 19 ਦਸੰਬਰ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਇੱਕ ਮਹੀਨਾ ਹੋਰ ਵਧਾਉਣ ਦਾ ਮਤਾ ਪਾਸ ਕੀਤਾ ਗਿਆ। ਇਸ ਮਤੇ ਵਿੱਚ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਕਿ ਇਸ ਮਾਮਲੇ ਦੀ ਜਾਂਚ ਪੂਰੀ ਤਰ੍ਹਾਂ ਨਿਰਪੱਖ ਹੋਵੇਗੀ।

Advertisement

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਦੇਹਾਂਤ ’ਤੇ ਸ਼ੋਕ ਮਤਾ ਵੀ ਪਾਸ ਕੀਤਾ ਗਿਆ ਅਤੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਇਹ ਵੀ ਪੜ੍ਹੋ-ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ਤੋਂ ਆਈ ਵੱਡੀ ਖਬਰ, ਪੰਜਾਬ ਸਰਕਾਰ ਨੂੰ 3 ਦਿਨ ਹੋਰ ਮਿਲੇ

ਅੰਤ੍ਰਿੰਗ ਕਮੇਟੀ ਦੀ ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਆਦਿ ਹਾਜ਼ਰ ਸਨ। ਸਿੰਘ ਤੁਗਲਵਾਲ, ਪਰਮਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖਾਲਸਾ, ਜਸਵੰਤ ਸਿੰਘ ਪੁੱਡਣ ਤੇ ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਕੁਲਵੰਤ ਸਿੰਘ ਮਾਨ, ਓ.ਐਸ.ਡੀ.ਸਤਬੀਰ ਸਿੰਘ ਧਾਮੀ ਆਦਿ ਸ਼ਾਮਲ ਸਨ।

-ਸ਼੍ਰੋਮਣੀ ਕਮੇਟੀ ਨੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਵਾਲਾ ਮਤਾ ਕੀਤਾ ਰੱਦ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਯੂਪੀ ਵਿੱਚ ਇੱਕ ਮੁਕਾਬਲੇ ਵਿੱਚ ਪੰਜਾਬ ਦੇ ਤਿੰਨ ਨੌਜਵਾਨਾਂ ਦੇ ਮਾਰੇ ਜਾਣ ਦੀ ਸਖ਼ਤ ਨਿਖੇਧੀ ਕਰਦਿਆਂ ਸਮੁੱਚੇ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਦੌਰਾਨ ਯੂਪੀ ਵਿੱਚ ਹੋਏ ਪੁਲੀਸ ਮੁਕਾਬਲੇ ਸਬੰਧੀ ਮਤਾ ਪਾਸ ਕੀਤਾ ਗਿਆ ਅਤੇ ਇਸ ’ਤੇ ਸਖ਼ਤ ਸਵਾਲ ਉਠਾਏ ਗਏ। ਮਤੇ ਵਿੱਚ ਕਿਹਾ ਗਿਆ ਕਿ ਇਹ ਬਹੁਤ ਹੀ ਗੰਭੀਰ ਮਾਮਲਾ ਹੈ ਅਤੇ ਪੰਜਾਬ ਦੇ ਬਹੁਤ ਹੀ ਨੌਜਵਾਨ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣ ਦੀ ਜਾਣਬੁੱਝ ਕੇ ਕੀਤੀ ਗਈ ਕਾਰਵਾਈ ਜਾਪਦੀ ਹੈ। ਇਸ ਦੀ ਨਿਆਂਇਕ ਜਾਂਚ ਕਰਵਾਈ ਜਾਵੇ, ਜਿਸ ਦੀ ਅੱਜ ਦੀ ਅੰਤ੍ਰਿੰਗ ਕਮੇਟੀ ਜ਼ੋਰਦਾਰ ਮੰਗ ਕਰਦੀ ਹੈ।

Advertisement

ਇਹ ਵੀ ਪੜ੍ਹੋ-ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ 100 ਮੁਕੱਦਮੇ ਦਰਜ ਕਰਕੇ 134 ਦੋਸ਼ੀ ਕੀਤੇ ਗਏ ਗ੍ਰਿਫਤਾਰ

ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ 9 ਦਸੰਬਰ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੇ ਮਤੇ ਨੂੰ ਵੀ ਰੱਦ ਕਰ ਦਿੱਤਾ ਹੈ, ਜਿਸ ਵਿੱਚ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਕੀਤੀ ਗਈ ਸੀ। ਇਸ ਦੇ ਨਾਲ ਹੀ 19 ਦਸੰਬਰ ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਮੱਦੇਨਜ਼ਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਰੇ ਬਣਾਈ ਗਈ ਜਾਂਚ ਕਮੇਟੀ ਦੀ ਮਿਆਦ ਇੱਕ ਮਹੀਨਾ ਹੋਰ ਵਧਾਉਣ ਦਾ ਮਤਾ ਪਾਸ ਕੀਤਾ ਗਿਆ। ਇਸ ਮਤੇ ਵਿੱਚ ਇਹ ਵਚਨਬੱਧਤਾ ਵੀ ਪ੍ਰਗਟਾਈ ਗਈ ਕਿ ਇਸ ਮਾਮਲੇ ਦੀ ਜਾਂਚ ਪੂਰੀ ਤਰ੍ਹਾਂ ਨਿਰਪੱਖ ਹੋਵੇਗੀ।

ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਦੇਹਾਂਤ ’ਤੇ ਸ਼ੋਕ ਮਤਾ ਵੀ ਪਾਸ ਕੀਤਾ ਗਿਆ ਅਤੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Advertisement

ਇਹ ਵੀ ਪੜ੍ਹੋ-ਫਿਲਮ ਸਿਕੰਦਰ ਦਾ ਸ਼ਾਨਦਾਰ ਟੀਜ਼ਰ ਹੋਇਆ ਰਿਲੀਜ਼, ਸਲਮਾਨ ਖਾਨ ਦਾ ਐਕਸ਼ਨ ਅਵਤਾਰ

ਅੰਤ੍ਰਿੰਗ ਕਮੇਟੀ ਦੀ ਇਸ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਆਦਿ ਹਾਜ਼ਰ ਸਨ। ਸਿੰਘ ਤੁਗਲਵਾਲ, ਪਰਮਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕਾਇਮਪੁਰ, ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਰਵਿੰਦਰ ਸਿੰਘ ਖਾਲਸਾ, ਜਸਵੰਤ ਸਿੰਘ ਪੁੱਡਣ ਤੇ ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਕੁਲਵੰਤ ਸਿੰਘ ਮਾਨ, ਓ.ਐਸ.ਡੀ.ਸਤਬੀਰ ਸਿੰਘ ਧਾਮੀ ਆਦਿ ਸ਼ਾਮਲ ਸਨ।

(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਕੌਮੀ ਪੱਧਰ ਦੀਆਂ 10 ਟਰੇਡ ਯੂਨੀਅਨਜ ਵੱਲੋਂ 28 ਅਤੇ 29 ਮਾਰਚ ਨੂੰ ਦੋ ਰੋਜ਼ਾ ਹੜਤਾਲ ਕਰਨ ਦਾ ਸੱਦਾ

punjabdiary

Breaking News- ਪੰਜਾਬ ਵਿੱਚ ਰਾਘਵ ਚੱਢਾ ਦੀਆਂ ਪਾਵਰਾਂ ਵਿੱਚ ਵਧਾ, ਤਿੰਨ ਮੈਂਬਰੀ ਸਲਾਹਕਾਰ ਕਮੇਟੀ ਦੇ ਚੇਅਰਮੈਨ ਨਿਯੁਕਤ,

punjabdiary

ਐੱਸ. ਐੱਮ. ਡੀ. ਵਰਲਡ ਸਕੂਲ ’ਚ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ

punjabdiary

Leave a Comment