ਸੀਬੀਆਈ ਅਦਾਲਤ ਨੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 5 ਦਿਨ ਦੇ ਰਿਮਾਂਡ ‘ਤੇ, ਵਿਚੋਲੇ ਕ੍ਰਿਸ਼ਨੂ ਨੂੰ 14 ਦਿਨ ਦੇ ਨਿਆਂਇਕ ਹਿਰਾਸਤ ਚ ਭੇਜਿਆ
ਪੰਜਾਬ ਵਿੱਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਨੇ 5 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਵੀ ਸਾਬਕਾ ਡੀਆਈਜੀ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ।

ਚੰਡੀਗੜ੍ਹ- ਪੰਜਾਬ ਵਿੱਚ 5 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਫੜੇ ਗਏ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਚੰਡੀਗੜ੍ਹ ਦੀ ਸੀਬੀਆਈ ਅਦਾਲਤ ਨੇ 5 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਵੀ ਸਾਬਕਾ ਡੀਆਈਜੀ ਨੂੰ 5 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ- ਪੰਜਾਬ ਵਿੱਚ ਸਤਿੰਦਰ ਸਰਤਾਜ ਦੇ ਨਾਮ ‘ਤੇ ਬਣੇਗੀ ਸੜਕ, ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ
ਅਦਾਲਤ ਨੇ ਵਿਚੋਲੇ ਕ੍ਰਿਸ਼ਨੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ
ਸੀਬੀਆਈ ਅਦਾਲਤ ਨੇ ਵਿਚੋਲੇ ਕ੍ਰਿਸ਼ਨੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਇਸ ਤੋਂ ਪਹਿਲਾਂ, ਅਦਾਲਤ ਨੇ ਕ੍ਰਿਸ਼ਨ ਨੂੰ 9 ਦਿਨ ਦੇ ਸੀਬੀਆਈ ਰਿਮਾਂਡ ‘ਤੇ ਭੇਜ ਦਿੱਤਾ ਸੀ। ਸੀਬੀਆਈ ਨੇ ਇੱਕ ਸਕ੍ਰੈਪ ਡੀਲਰ ਨਾਲ ਜੁੜੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਵਿਚੋਲੇ ਕ੍ਰਿਸ਼ਨੂ ਨੂੰ ਗ੍ਰਿਫ਼ਤਾਰ ਕੀਤਾ ਸੀ।
ਇਹ ਵੀ ਪੜ੍ਹੋ- ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਮੁਸੀਬਤਾਂ ਵਧੀਆਂ, ਅਦਾਲਤ ਨੇ 30 ਦਿਨਾਂ ਦੇ ਅੰਦਰ ਪੇਸ਼ ਹੋਣ ਲਈ ਨੋਟਿਸ ਕੀਤਾ ਜਾਰੀ
ਸੀਬੀਆਈ ਨੇ ਹਰਚਰਨ ਸਿੰਘ ਭੁੱਲਰ ਲਈ ਪੰਜ ਦਿਨ ਹੋਰ ਰਿਮਾਂਡ ਦੀ ਮੰਗ ਕੀਤੀ ਹੈ। ਡੀਆਈਜੀ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੀਬੀਆਈ ਪੰਜਾਬ ਵਿੱਚ ਦਾਖਲ ਨਹੀਂ ਹੋ ਸਕਦੀ ਅਤੇ ਗ੍ਰਿਫ਼ਤਾਰੀ ਗੈਰ-ਕਾਨੂੰਨੀ ਹੈ। ਉਨ੍ਹਾਂ ਰਿਮਾਂਡ ਦਾ ਵਿਰੋਧ ਕੀਤਾ। ਅਦਾਲਤ ਨੇ ਦੁਪਹਿਰ ਦੇ ਖਾਣੇ ਤੱਕ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


