ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਕਾਲੀ ਦਲ ਸੁਧਾਰ ਲਹਿਰ ਨੂੰ ਕੀਤਾ ਭੰਗ
ਅੰਮ੍ਰਿਤਸਰ- ਅਕਾਲੀ ਦਲ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਸ ਤਹਿਤ ਅਕਾਲੀ ਦਲ ਸੁਧਾਰ ਲਹਿਰ ਦੇ ਕੁਝ ਆਗੂਆਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ। ਜਿਸ ਅਨੁਸਾਰ ਆਪ ਆਗੂ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਬੀਬੀ ਜਗੀਰ ਕੌਰ ਸਮੇਤ ਹੋਰ ਆਗੂ ਆਪਣੀ ਪੰਜ ਦਿਨ ਦੀ ਸਜ਼ਾ ਪੂਰੀ ਕਰਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ।
ਇਹ ਵੀ ਪੜ੍ਹੋ-ਚੰਡੀਗੜ੍ਹ-ਪੰਜਾਬ ‘ਚ ਅੱਜ ਤੋ ਧੁੰਦ ਦਾ ਅਲਰਟ, 11 ਦਸੰਬਰ ਤੋਂ ਸੀਤ ਲਹਿਰ ਦੀ ਦਿੱਤੀ ਚਿਤਾਵਨੀ
ਉਨ੍ਹਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ 1100 ਬਰਤਨ ਪ੍ਰਸ਼ਾਦ ਭੇਟ ਕੀਤੇ ਅਤੇ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੀ ਸੇਵਾ ਨੂੰ ਪੂਰਾ ਕਰ ਲਿਆ ਹੈ ਅਤੇ ਉਨ੍ਹਾਂ ਦੇ ਹੁਕਮਾਂ ਤਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸ਼ਾਦ ਭੇਟ ਕਰਕੇ ਮੱਥਾ ਟੇਕਿਆ ਹੈ।
ਇਹ ਵੀ ਪੜ੍ਹੋ-40 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਵਿਦਿਆਰਥੀ ਘਰਾਂ ਨੂੰ ਭੇਜੇ… ਪੁਲਿਸ ਅਲਰਟ ‘ਤੇ
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਉਸਾਰੂ ਹੁੰਗਾਰਾ ਦਿੱਤਾ ਗਿਆ ਹੈ ਅਤੇ ਅਜੇ ਤੱਕ ਅਕਾਲੀ ਦਲ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਆਇਆ। ਇਸ ਦਾ ਜਵਾਬ ਅਕਾਲੀ ਦਲ ਦੇ ਆਗੂ ਹੀ ਦੇ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਸੁਧਾਰ ਲਹਿਰ ਉਨ੍ਹਾਂ ਵੱਲੋਂ ਰਜਿਸਟਰਡ ਨਹੀਂ ਕੀਤੀ ਗਈ, ਸਿਰਫ ਅਕਾਲੀ ਦਲ ਦੇ ਸੁਧਾਰ ਲਈ ਅੰਦੋਲਨ ਤਿਆਰ ਕੀਤਾ ਗਿਆ ਸੀ ਅਤੇ ਹੁਣ ਲਗਭਗ ਅਕਾਲੀ ਦਲ ਦਾ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਅਸੀਂ ਅਕਾਲੀ ਦਲ ਦੀ ਮਜ਼ਬੂਤੀ ਲਈ ਇਕੱਠੇ ਕੰਮ ਕਰਾਂਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤੋਂ ਬਾਅਦ ਅਕਾਲੀ ਦਲ ਸੁਧਾਰ ਲਹਿਰ ਨੂੰ ਕੀਤਾ ਭੰਗ
ਅੰਮ੍ਰਿਤਸਰ-ਅਕਾਲੀ ਦਲ ਅਤੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਸਜ਼ਾ ਸੁਣਾਈ ਗਈ ਹੈ। ਇਸ ਤਹਿਤ ਅਕਾਲੀ ਦਲ ਸੁਧਾਰ ਲਹਿਰ ਦੇ ਕੁਝ ਆਗੂਆਂ ਦੀ ਸਜ਼ਾ ਪੂਰੀ ਹੋ ਚੁੱਕੀ ਹੈ। ਜਿਸ ਅਨੁਸਾਰ ਆਪ ਆਗੂ ਪ੍ਰੇਮ ਸਿੰਘ ਚੰਦੂ ਮਾਜਰਾ ਅਤੇ ਬੀਬੀ ਜਗੀਰ ਕੌਰ ਸਮੇਤ ਹੋਰ ਆਗੂ ਆਪਣੀ ਪੰਜ ਦਿਨ ਦੀ ਸਜ਼ਾ ਪੂਰੀ ਕਰਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੇ।
ਇਹ ਵੀ ਪੜ੍ਹੋ-ਸ਼ੰਭੂ ਬਾਰਡਰ ਅਜੇ ਨਹੀਂ ਖੁੱਲ੍ਹੇਗਾ, ਸੁਪਰੀਮ ਕੋਰਟ ਨੇ ਸ਼ੰਭੂ ਸਮੇਤ ਸਾਰੇ ਹਾਈਵੇ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ਕੀਤੀ ਖਾਰਜ
ਉਨ੍ਹਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਿਆ ਅਤੇ 1100 ਬਰਤਨ ਪ੍ਰਸ਼ਾਦ ਭੇਟ ਕੀਤੇ ਅਤੇ ਅਰਦਾਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੀ ਸੇਵਾ ਨੂੰ ਪੂਰਾ ਕਰ ਲਿਆ ਹੈ ਅਤੇ ਉਨ੍ਹਾਂ ਦੇ ਹੁਕਮਾਂ ਤਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਕੜਾਹ ਪ੍ਰਸ਼ਾਦ ਭੇਟ ਕਰਕੇ ਮੱਥਾ ਟੇਕਿਆ ਹੈ।
ਇਹ ਵੀ ਪੜ੍ਹੋ-DAP ਖਾਦ ਦੇ ਸੈਂਪਲ ਫੇਲ ਮਾਮਲੇ ‘ਤੇ ਹਾਈਕੋਰਟ ਹੋਈ ਸਖ਼ਤ, ਪੰਜਾਬ ਸਰਕਾਰ ਤੇ CBI ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ
ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅਕਾਲੀ ਦਲ ਸੁਧਾਰ ਲਹਿਰ ਨੂੰ ਭੰਗ ਕਰਕੇ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਉਸਾਰੂ ਹੁੰਗਾਰਾ ਦਿੱਤਾ ਗਿਆ ਹੈ ਅਤੇ ਅਜੇ ਤੱਕ ਅਕਾਲੀ ਦਲ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਆਇਆ। ਇਸ ਦਾ ਜਵਾਬ ਅਕਾਲੀ ਦਲ ਦੇ ਆਗੂ ਹੀ ਦੇ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਸੁਧਾਰ ਲਹਿਰ ਉਨ੍ਹਾਂ ਵੱਲੋਂ ਰਜਿਸਟਰਡ ਨਹੀਂ ਕੀਤੀ ਗਈ, ਸਿਰਫ ਅਕਾਲੀ ਦਲ ਦੇ ਸੁਧਾਰ ਲਈ ਅੰਦੋਲਨ ਤਿਆਰ ਕੀਤਾ ਗਿਆ ਸੀ ਅਤੇ ਹੁਣ ਲਗਭਗ ਅਕਾਲੀ ਦਲ ਦਾ ਸੁਧਾਰ ਕੀਤਾ ਜਾ ਰਿਹਾ ਹੈ ਅਤੇ ਅਸੀਂ ਅਕਾਲੀ ਦਲ ਦੀ ਮਜ਼ਬੂਤੀ ਲਈ ਇਕੱਠੇ ਕੰਮ ਕਰਾਂਗੇ।
-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।