ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ 55ਵੇਂ ਬਾਬਾ ਸ਼ੇਖ ਫਰੀਦ ਆਗਮਨ ਪੁਰਬ ਦੀ ਸ਼ੁਰੂਆਤ
ਫਰੀਦਕੋਟ, 19 ਸਤੰਬਰ (ਜੀ ਨਿਊਜ)- ਫਰੀਦਕੋਟ ਵਿਖੇ 12ਵੀਂ ਸਦੀ ਦੇ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਮਨਾਏ ਜਾ ਰਹੇ ਸਲਾਨਾ ਸ਼ੇਖ ਫਰੀਦ ਅਗਮਨ ਪੂਰਬ ਦੇ 55ਵੇਂ ਮੇਲੇ ਦਾ ਰਸਮੀ ਉਦਘਾਟਨ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਟਿੱਲਾ ਬਾਬਾ ਫਰੀਦ ਤੋਂ ਕੀਤਾ।
ਇਸ ਪੰਜ ਰੋਜ਼ਾ ਆਗਮਨ ਪੁਰਬ ਵਿੱਚ ਧਾਰਮਿਕ, ਸਾਹਿਤਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੇ ਨਾਲ-ਨਾਲ ਵੱਖ-ਵੱਖ ਖੇਡ ਮੁਕਾਬਲੇ ਵੀ ਇਸ ਮੇਲੇ ਦੀ ਸ਼ਾਨ ਬਣਨਗੇ। ਇਸ ਮੇਲੇ ਵਿੱਚ ਦੇਸ਼-ਵਿਦੇਸ਼ ਵਿੱਚ ਵਸਦੇ ਪ੍ਰਸਿੱਧ ਖਿਡਾਰੀ, ਲੇਖਕ, ਧਾਰਮਿਕ ਆਗੂ, ਫ਼ਿਲਮਸਾਜ਼ ਅਤੇ ਸੰਗੀਤ ਕਲਾਕਾਰ ਅਤੇ ਲੋਕ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨਗੇ।
ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿ ਸੇਖ ਫਰੀਦ ਆਗਮਨ ਪੁਰਬ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਹੈ। ਇਸ ਸ਼ੁਭ ਮੌਕੇ ‘ਤੇ ਉਨ੍ਹਾਂ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਨਾਮ ਦਾ ਨਮਸਕਾਰ ਕੀਤਾ।
ਇਹ ਵੀ ਪੜ੍ਹੋ- ਰਵਨੀਤ ਬਿੱਟੂ ਖਿਲਾਫ ਹਾਈਕੋਰਟ ‘ਚ ਦਾਇਰ ਪਟੀਸ਼ਨ; ਰਾਹੁਲ ਗਾਂਧੀ ਬਾਰੇ ਗਲਤ ਟਿੱਪਣੀਆਂ ਦਾ ਮੁੱਦਾ ਉਠਾਇਆ
ਉਨ੍ਹਾਂ ਦੱਸਿਆ ਕਿ ਇਸ ਪੰਜ ਰੋਜ਼ਾ ਮੇਲੇ ਵਿੱਚ ਵੱਖ-ਵੱਖ ਧਾਰਮਿਕ, ਸਾਹਿਤਕ, ਖੇਡਾਂ ਅਤੇ ਸੱਭਿਆਚਾਰਕ ਪ੍ਰੋਗਰਾਮ ਦੇਖਣ ਨੂੰ ਮਿਲਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਇਸ ਮੇਲੇ ਦਾ ਆਨੰਦ ਮਾਣਨ ਅਤੇ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਆਪਣਾ ਜੀਵਨ ਸਫ਼ਲ ਬਣਾਉਣ।
ਇਹ ਵੀ ਪੜ੍ਹੋ- ਪਿੰਡ ਮਾਣਕੀ ਨਿਵਾਸੀ 24 ਸਾਲਾ ਅਨੂੰ ਮਾਲੜਾ ਦੀ ਕੈਨੇਡਾ ਵਿਖੇ ਹੋਈ ਮੌਤ
ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਵੀ ਸੰਗਤਾਂ ਨੂੰ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸਮੂਹ ਸੰਗਤਾਂ ਮੇਲੇ ਵਿੱਚ ਪਹੁੰਚ ਕੇ ਬਾਬਾ ਫਰੀਦ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ। ਉਨ੍ਹਾਂ ਕਿਹਾ ਕਿ ਇਹ ਪ੍ਰਮਾਤਮਾ ਦੀ ਵੱਡੀ ਮੇਹਰ ਹੈ ਕਿ ਫਰੀਦਕੋਟ ਸ਼ਹਿਰ ਨੂੰ ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਹੈ।
ਇਹ ਵੀ ਪੜ੍ਹੋ- ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ NSA ਮਾਮਲੇ ‘ਚ ਫਸੀ ਪੰਜਾਬ ਸਰਕਾਰ, ਮੰਗਿਆ ਪੂਰਾ ਰਿਕਾਰਡ
ਇਸ ਮੌਕੇ ਬਾਬਾ ਫ਼ਰੀਦ ਸੰਸਥਾਵਾਂ ਦੇ ਮੈਂਬਰ ਮਹੀਪ ਇੰਦਰ ਸਿੰਘ ਸੇਖੋਂ ਨੇ ਕਿਹਾ ਕਿ 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸਿੱਖ ਫ਼ਰੀਦ ਜੀ ਦਿੱਲੀ ਤੋਂ ਪਾਕਿ ਪੱਤਣ ਜਾਂਦੇ ਸਮੇਂ ਫ਼ਰੀਦਕੋਟ ਵਿਖੇ ਠਹਿਰੇ ਸਨ ਅਤੇ ਉਨ੍ਹਾਂ ਦੇ ਇੱਥੇ ਆਉਣ ਸਬੰਧੀ ਬਾਬਾ ਫ਼ਰੀਦ ਸੰਸਥਾਵਾਂ ਅਤੇ ਸ. ਜ਼ਿਲ੍ਹਾ ਪ੍ਰਸ਼ਾਸਨ ਸ਼ੇਖ ਫਰੀਦ ਆਗਮਨ ਪੂਰਬ ਦੁਆਰਾ ਆਯੋਜਿਤ ਕੀਤਾ ਗਿਆ ਹੈ
ਇਹ ਵੀ ਪੜ੍ਹੋ- ਚੰਦਰੀਆਂ ਸਰਕਾਰਾਂ ਨੇ,ਬੁਢਾਪਾ ਦੇਸ਼ਾਂ ਚ ਤੇ ਪ੍ਰਦੇਸ਼ਾਂ ਵਿੱਚ ਰੋਲਤੀ ਜਵਾਨੀ
ਉਨ੍ਹਾਂ ਦੱਸਿਆ ਕਿ ਇਸ ਆਗਮਨ ਪੁਰਬ ਦੀ ਸ਼ੁਰੂਆਤ ਕਰਨ ਵਾਲੇ ਉਨ੍ਹਾਂ ਦੇ ਦਾਦਾ ਇੰਦਰਜੀਤ ਸਿੰਘ ਖਾਲਸਾ ਦਾ ਕੁਝ ਮਹੀਨੇ ਪਹਿਲਾਂ ਦਿਹਾਂਤ ਹੋ ਗਿਆ ਸੀ। ਇਸ ਲਈ ਇਹ ਪਹਿਲਾ ਆਗਮਨ ਤਿਉਹਾਰ ਹੈ ਜੋ ਉਨ੍ਹਾਂ ਤੋਂ ਬਿਨਾਂ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੇਲੇ ਨੂੰ ਲੈ ਕੇ ਲੋਕਾਂ ਵਿੱਚ ਪੂਰਾ ਉਤਸ਼ਾਹ ਹੈ ਅਤੇ ਬਾਬਾ ਫ਼ਰੀਦ ਸੰਸਥਾਵਾਂ ਦੀ ਤਰਫ਼ੋਂ ਉਹ ਇਸ ਪੰਜ ਰੋਜ਼ਾ ਮੇਲੇ ਵਿੱਚ ਆਉਣ ਵਾਲੀਆਂ ਸੰਗਤਾਂ ਦਾ ਤਹਿ ਦਿਲੋਂ ਸਵਾਗਤ ਕਰਦੇ ਹਨ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।